ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕੱਢੀ ‘ਬਾਈਕ ਰੈਲੀ’
ਨਵੀਂ ਦਿੱਲੀ,16 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ’ਚ ਸਿੱਖ ਰਾਈਡਰਸ ਗਰੁੱਪਾਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਐੱਲ ਬਲਾਕ ਕਾਲਕਾਜੀ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੱਕ ਬਾਈਕ ਰੈਲੀ ਕੱਢੀ ਗਈ। ਇਹ ਬਾਈਕ ਰੈਲੀ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸੀ।
ਨਵੀਂ ਦਿੱਲੀ,16 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ’ਚ ਸਿੱਖ ਰਾਈਡਰਸ ਗਰੁੱਪਾਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਐੱਲ ਬਲਾਕ ਕਾਲਕਾਜੀ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੱਕ ਬਾਈਕ ਰੈਲੀ ਕੱਢੀ ਗਈ। ਇਹ ਬਾਈਕ ਰੈਲੀ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸੀ। ਕਾਲਕਾ ਨੇ ਦੱਸਿਆ ਕਿ ਇਸ ਬਾਈਕ ਰੈਲੀ ਵਿਚ ਰਾਇਲ ਰਾਈਡਰਸ, ਰਾਇਲ ਗੱਭਰੂ ਅਤੇ ਹੋਰ ਕਈ ਸਿੱਖ ਰਾਈਡਰਸ ਗਰੁੱਪਾਂ ਦੇ ਸਿੱਖ ਰਾਈਡਰਸ ਨੇ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਪੁਰਬ ਦੇ ਮੌਕੇ ’ਤੇ ਇਹ ਯਤਨ ਕਰਨਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਬਾਈਕ ਰੈਲੀ ਨਾਲ ਦੁਨੀਆ ਭਰ ਵਿਚ ਇਕ ਚੰਗਾ ਸੁਨੇਹਾ ਜਾਵੇਗਾ। ਉਨ੍ਹਾਂ ਨੇ ਬਾਈਕ ਰੈਲੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਨੌਜਵਾਨਾਂ ਦਾ ਧੰਨਵਾਦ ਵੀ ਕੀਤਾ।