31 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ
ਯਮੁਨਾਨਗਰ, 16 ਨਵੰਬਰ (ਗੁਰਦਿਆਲ ਸਿੰਘ ਨਿਮਰ)- ਐਂਟੀ-ਨਾਰਕੋਟਿਕ ਸੈੱਲ ਦੀ ਟੀਮ ਨੇ ਇਕ ਮੁਲਜ਼ਮ ਨੂੰ 31 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਇਕ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਤੁਗਲਕਪੁਰ ਪਿੰਡ ਦੇ ਨੇੜੇ ਨਸ਼ੀਲੇ ਪਦਾਰਥਾਂ ਨਾਲ ਵੇਚਣ ਦੀ ਕੋਸ਼ਿਸ਼ ਵਿਚ ਘੁੰਮ ਰਿਹਾ ਹੈ।
ਯਮੁਨਾਨਗਰ, 16 ਨਵੰਬਰ (ਗੁਰਦਿਆਲ ਸਿੰਘ ਨਿਮਰ)- ਐਂਟੀ-ਨਾਰਕੋਟਿਕ ਸੈੱਲ ਦੀ ਟੀਮ ਨੇ ਇਕ ਮੁਲਜ਼ਮ ਨੂੰ 31 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਇਕ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਤੁਗਲਕਪੁਰ ਪਿੰਡ ਦੇ ਨੇੜੇ ਨਸ਼ੀਲੇ ਪਦਾਰਥਾਂ ਨਾਲ ਵੇਚਣ ਦੀ ਕੋਸ਼ਿਸ਼ ਵਿਚ ਘੁੰਮ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ, ਏ. ਐਸ. ਆਈ. ਰਾਜੇਂਦਰ ਸਿੰਘ, ਵਿਮਲ, ਪੰਕਜ ਅਤੇ ਅਮਿਤ ਦੀ ਇਕ ਟੀਮ ਬਣਾਈ ਗਈ ਸੀ। ਟੀਮ ਮੌਕੇ ‘ਤੇ ਪਹੁੰਚੀ ਅਤੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਡਿਊਟੀ ਮੈਜਿਸਟ੍ਰੇਟ ਨੂੰ ਮੌਕੇ ‘ਤੇ ਬੁਲਾਇਆ ਗਿਆ। ਜਦੋਂ ਉਨ੍ਹਾਂ ਦੇ ਸਾਹਮਣੇ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 31 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਅਸ਼ੋਕ ਕੁਮਾਰ ਉਰਫ਼ ਸ਼ੋਕੀ ਪੁੱਤਰ ਗਿਆਨ ਚੰਦ ਵਾਸੀ ਪ੍ਰਤਾਪ ਨਗਰ ਵਜੋਂ ਹੋਈ। ਦੋਸ਼ੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਲਿਆ ਗਿਆ। ਪੁਲਿਸ ਇਸ ਵੇਲੇ ਨਸ਼ੀਲੇ ਪਦਾਰਥ ਦੇ ਸ੍ਰੋਤ ਦੀ ਜਾਂਚ ਕਰ ਰਹੀ ਹੈ।