16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨਸ਼ੀਲੀ ਚੀਜ਼ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਨੌਜਵਾਨ ਗ੍ਰਿਫ਼ਤਾਰ

ਮੱਲਾਂਵਾਲਾ, 16 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ੀਲੀ ਚੀਜ਼ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਰੂਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੱਟਾਂ ਵਾਲੀ ਅਤੇ ਬਲਰਾਜ ਸਿੰਘ ਪੁੱਤਰ ਲਖਵਿੰਦਰ ਸਿੰਘ ਤੇ ਲਵਪ੍ਰੀਤ ਸਿੰਘ ਪੁੱਤਰ ਭਜਨ ਸਿੰਘ ਵਾਸੀਆਨ ਪਿੰਡ ਫੱਤਾ ਬੋੜਾ, ਥਾਣਾ ਮੱਲਾਂਵਾਲਾ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 17-11-2026
ਮੱਲਾਂਵਾਲਾ, 16 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ੀਲੀ ਚੀਜ਼ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਰੂਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੱਟਾਂ ਵਾਲੀ ਅਤੇ ਬਲਰਾਜ ਸਿੰਘ ਪੁੱਤਰ ਲਖਵਿੰਦਰ ਸਿੰਘ ਤੇ ਲਵਪ੍ਰੀਤ ਸਿੰਘ ਪੁੱਤਰ ਭਜਨ ਸਿੰਘ ਵਾਸੀਆਨ ਪਿੰਡ ਫੱਤਾ ਬੋੜਾ, ਥਾਣਾ ਮੱਲਾਂਵਾਲਾ ਵਜੋਂ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਮਹੇਸ਼ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ’ਤੇ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸ਼ਮਸ਼ਾਨਘਾਟ ਮੱਲਾਂਵਾਲਾ ਨੇੜੇ ਪਹੁੰਚੀ ਤਾਂ ਤਿੰਨ ਨੌਜਵਾਨ ਇਕ ਨਸ਼ੀਲੀ ਚੀਜ਼ ਸੁੰਘਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਨੌਜਵਾਨ ਉਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਵਲੋਂ ਮੌਕੇ ਤੋਂ 10 ਰੁਪਏ ਦਾ ਨੋਟ, ਇਕ ਸਿਲਵਰ ਪੰਨੀ ਅਤੇ ਇਕ ਲਾਈਟਰ ਬਰਾਮਦ ਕਰਕੇ ਤਿੰਨਾਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ-54 ’ਤੇ ਓਵਰਟੇਕ ਕਰਦਿਆਂ ਦੋ ਕਾਰਾਂ ਦੀ ਟੱਕਰ ਅਗਲੀ ਖ਼ਬਰ ਮੁਲਜ਼ਮਾਂ ਕੋਲੋਂ 30 ਬੋਰ ਦਾ ਪਿਸਤੌਲ, ਮੈਗਜ਼ੀਨ, ਤਿੰਨ ਮੋਬਾਈਲ ਫੋਨ ਅਤੇ ਮੋਟਰਸਾਈਕਲ ਬਰਾਮਦ
Ad Position 24