ਨਾਰਾਇਣਗੜ੍ਹ ਦੇ ਵਾਰਡ ਨੰ. 3 ਵਿਚ ਮਾਤਾ ਸੁਲੱਖਣੀ ਦਾ ਜਨਮ ਦਿਵਸ ਅਤੇ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ
ਨਾਰਾਇਣਗੜ੍ਹ, 16 ਨਵੰਬਰ (ਪੀ ਸਿੰਘ)-ਨਾਰਾਇਣਗੜ੍ਹ ਦੇ ਵਾਰਡ ਨੰ. 3 ਵਿਚ ਸਥਿਤ ਬਾਬਾ ਸ੍ਰੀ ਚੰਦ ਦੇ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਤਨੀ ਮਾਤਾ ਸੁਲੱਖਣੀ ਜੀ ਦਾ ਪ੍ਰਕਾਸ਼ ਪੁਰਬ ਅਤੇ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ।
ਨਾਰਾਇਣਗੜ੍ਹ, 16 ਨਵੰਬਰ (ਪੀ ਸਿੰਘ)-ਨਾਰਾਇਣਗੜ੍ਹ ਦੇ ਵਾਰਡ ਨੰ. 3 ਵਿਚ ਸਥਿਤ ਬਾਬਾ ਸ੍ਰੀ ਚੰਦ ਦੇ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਤਨੀ ਮਾਤਾ ਸੁਲੱਖਣੀ ਜੀ ਦਾ ਪ੍ਰਕਾਸ਼ ਪੁਰਬ ਅਤੇ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਤੇ ਰਾਗੀ ਫਰਿੰਦਰ ਪਾਲ ਸਿੰਘ ਨੇ ਸ਼ਬਦ ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤ ਨੂੰ ਵਧਾਈ ਦਿੱਤੀ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨਾਲ ਜੁੜ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਤਿੰਨ ਉਪਦੇਸ਼ ਨਾਮ ਜਪੋ, ਕਿਰਤ ਕਰੋ ਤੇ ਵੰਡ ਕੇ ਚੱਕੋ ਨੂੰ ਆਪਣੇ ਜੀਵਨ ਵਿਚ ਉਤਾਰਨ ਦੀ ਗੱਲ ਕਹੀ। ਉਨ੍ਹਾਂ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ‘ਤੇ ਵੀ ਚਾਨਣਾ ਪਾਇਆ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸੁਰਜੀਤ ਸਿੰਘ, ਰਾਜੂ ਮੱਕੜ, ਬਲਵਿੰਦਰ ਭਾਟੀਆ, ਸਰਵਜੀਤ ਸਿੰਘ, ਜਸਬੀਰ ਸਿੰਘ ਖੁਰਾਣਾ, ਗੁਰਦੇਵ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ, ਭਗਤ ਸਿੰਘ, ਗੁਰਜੰਟ ਸਿੰਘ, ਮਨੋਹਰ ਲਾਲ ਚਾਨਣਾ, ਜਤਿੰਦਰ ਸਿੰਘ, ਪ੍ਰਿਥਵੀ ਸਿੰਘ, ਜੋਗਿੰਦਰ ਉੱਪਲ, ਪਰਮੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।