16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮਹਿਲਾ ਕਾਂਗਰਸ ਵਲੋਂ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਚਲਾਈ

ਸਿਰਸਾ, 16 ਨਵੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਮਹਿਲਾ ਕਾਂਗਰਸ ਵੱਲੋਂ ਵੱਖ-ਵੱਖ ਪਿੰਡਾਂ ’ਚ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਅਗਵਾਈ ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਕਿ੍ਰਸ਼ਨਾ ਫੋਗਾਟ ਵੱਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 17-11-2026
ਸਿਰਸਾ, 16 ਨਵੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਮਹਿਲਾ ਕਾਂਗਰਸ ਵੱਲੋਂ ਵੱਖ-ਵੱਖ ਪਿੰਡਾਂ ’ਚ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਅਗਵਾਈ ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਕਿ੍ਰਸ਼ਨਾ ਫੋਗਾਟ ਵੱਲੋਂ ਕੀਤੀ ਗਈ।ਪਿੰਡਾਂ ’ਚ ਬੋਲਦਿਆਂ ਕਿ੍ਰਸ਼ਨਾ ਫੋਗਾਟ ਨੇ ਕਿਹਾ ਕਿ ਭਾਜਪਾ ਦੀਆਂ ਬੇਨਿਯਮੀਆਂ ਹੁਣ ਲੋਕਾਂ ਦੇ ਸਾਹਮਣੇ ਆ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਵੋਟਾਂ ਚੋਰੀ ਕਰਕੇ ਦੇਸ਼ ਅਤੇ ਰਾਜ ਵਿੱਚ ਆਪਣੀ ਸਰਕਾਰ ਬਣਾਈ ਜਿਸ ਤੋਂ ਲੋਕ ਹੁਣ ਖਲਾਸੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਭਾਜਪਾ ਸਰਕਾਰ ਵੱਲੋਂ ਲੋਕਤੰਤਰ ਦੀ ਕਥਿਤ ਚੋਰੀ ਵਿਰੁੱਧ ਦੇਸ਼ ਵਿਆਪੀ ਮੁਹਿੰਮ ਚਲਾ ਰਹੀ ਹੈ ਅਤੇ ਉਸਨੂੰ ਸੱਤਾ ਛੱਡਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪੇਂਡੂ ਔਰਤਾਂ ਨੂੰ ਕਾਂਗਰਸ ਦੀ ‘ਲੋਕਤੰਤਰ ਬਚਾਓ’ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ। ਫੋਗਾਟ ਨੇ ਕਿਹਾ ਕਿ ਕਾਂਗਰਸ ਹੀ ਇੱਕੋ ਇੱਕ ਰਾਜਨੀਤਿਕ ਪਾਰਟੀ ਹੈ ਜੋ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਜਪਾ ਸੱਤਾ ਨਹੀਂ ਛੱਡਦੀ, ਉਦੋਂ ਤੱਕ ਕਾਂਗਰਸ ਪਾਰਟੀ ਦਾ ਸੰਘਰਸ਼ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਤੱਕ ਜਾਰੀ ਰਹੇਗਾ। ਇਸ ਮੌਕੇ ’ਤੇ ਕਈ ਮਹਿਲਾਵਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੂੰ ਸੇਵਾਮੁਕਤ ਕਾਲਜ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀਆਂ ਲੰਬਿਤ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ -ਅਮਰ ਸਿੰ... ਅਗਲੀ ਖ਼ਬਰ ਓ.ਐਫ.ਸੀ. ਕੈਨੇਡਾ ਵਲੋਂ ਮਾਂ-ਬੋਲੀ ਨੂੰ ਸਮਰਪਿਤ ਸਮਾਗਮ ਕਰਵਾਉਣਾ ਸ਼ਲਾਘਾਯੋਗ-ਡਾ. ਜੌਹਲ
Ad Position 24