17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜੀ. ਐਸ. ਟੀ. ਉੱਦਮਤਾ ਨੂੰ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ- ਰਜਤ

ਯਮੁਨਾਨਗਰ, 17 ਨਵੰਬਰ (ਗੁਰਦਿਆਲ ਸਿੰਘ ਨਿਮਰ)- ਡੀ. ਏ.

Ad Position 21
No active advertisement
ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਮੁੱਖ ਬੁਲਾਰੇ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਪ੍ਰਬੰਧਕ। ਤਸਵੀਰ : ਨਿਮਰ 18-11-2026
ਯਮੁਨਾਨਗਰ, 17 ਨਵੰਬਰ (ਗੁਰਦਿਆਲ ਸਿੰਘ ਨਿਮਰ)- ਡੀ. ਏ. ਵੀ. ਕਾਲਜ ਫਾਰ ਗਰਲਜ਼ ਯਮੁਨਾਨਗਰ ਵਿਖੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਅਤੇ ਕਾਮਰਸ ਵਿਭਾਗ ਨੇ ਉੱਦਮਤਾ ਲਈ ਇਕ ਉਤਪ੍ਰੇਰਕ ਵਜੋਂ ਜੀ. ਐਸ. ਟੀ. ‘ਤੇ ਇਕ ਐਕਸਟੈਂਸ਼ਨ ਲੈਕਚਰ ਕਰਵਾਇਆ। ਇਸ ਮੌਕੇ ਲੈਕਚਰ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਿੰਸੀਪਲ ਅਤੇ ਆਈ. ਆਈ. ਸੀ. ਪ੍ਰਧਾਨ ਡਾ. ਸੁਰਿੰਦਰ ਕੌਰ, ਆਈ. ਆਈ. ਸੀ. ਕਨਵੀਨਰ ਵਿਵੇਕ ਅਤੇ ਪ੍ਰੋਗਰਾਮ ਕੋਆਰਡੀਨੇਟਰ ਡਾ. ਮੀਨਾਕਸ਼ੀ ਸੈਣੀ ਨੇ ਕੀਤੀ। ਇਸ ਮੌਕੇ ਉੱਤਰੀ ਭਾਰਤ ਖੇਤਰੀ ਪ੍ਰੀਸ਼ਦ ਦੀ ਯਮੁਨਾਨਗਰ ਸ਼ਾਖਾ ਦੇ ਪ੍ਰਧਾਨ ਸੀ. ਏ. ਰਜਤ ਅਲਾਘ ਮੁੱਖ ਬੁਲਾਰੇ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀ. ਐਸ. ਟੀ. ਦੇ ਵਿਵਹਾਰਕ ਪਹਿਲੂਆਂ, ਵਪਾਰਕ ਗਤੀਵਿਧੀਆਂ ਵਿਚ ਇਸ ਦੀ ਉਪਯੋਗਤਾ, ਟੈਕਸ ਪਾਲਣਾ ਅਤੇ ਉੱਦਮੀ ਵਿਕਾਸ ਵਿਚ ਇਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਜੀ. ਐਸ. ਟੀ. ਦੀ ਬਿਹਤਰ ਸਮਝ ਉੱਦਮੀਆਂ ਨੂੰ ਪ੍ਰਭਾਵਸ਼ਾਲੀ ਵਪਾਰਕ ਫੈਸਲੇ ਲੈਣ ਅਤੇ ਆਪਣੇ ਵਿੱਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਿਤ ਕਰਨ ਵਿਚ ਮਦਦ ਕਰਦੀ ਹੈ। ਉਨ੍ਹਾਂ ਨੇ ਜੀ. ਐਸ. ਟੀ. ਰਜਿਸਟ੍ਰੇਸ਼ਨ, ਰਿਟਰਨ ਫਾਈਲ ਕਰਨ ਅਤੇ ਸੰਗਠਿਤ ਵਪਾਰਕ ਵਿੱਤੀ ਰਿਕਾਰਡਾਂ ਨੂੰ ਬਣਾਈ ਰੱਖਣ ਦੀ ਪ੍ਰਕਿਰਿਆ ਬਾਰੇ ਵੀ ਦੱਸਿਆ। ਇਸ ਦੌਰਾਨ ਸੀ. ਏ. ਰਜਤ ਅਲਾਘ ਨੇ ਕਿਹਾ ਕਿ ਜੀ. ਐਸ. ਟੀ. ਵਪਾਰਕ ਲੈਣ-ਦੇਣ ਵਿਚ ਪਾਰਦਰਸ਼ਤਾ ਲਿਆਉਣ ਦੇ ਨਾਲ-ਨਾਲ ਟੈਕਸ ਪ੍ਰਣਾਲੀ ਨੂੰ ਸੁਚਾਰੂ ਅਤੇ ਸਰਲ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਅਤੇ ਉੱਦਮਤਾ ਵਿਚ ਅੱਗੇ ਵਧਣ ਲਈ ਵਿੱਤੀ ਅਤੇ ਟੈਕਸ ਨਾਲ ਸੰਬੰਧਿਤ ਗਿਆਨ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਾ. ਪਰਮੇਸ਼ ਕੁਮਾਰ, ਅਨੂੰ ਸ਼ਰਮਾ, ਪੂਜਾ ਸਿੰਧਵਾਨੀ ਅਤੇ ਜੋਤੀ ਨੇ ਸਫਲ ਪ੍ਰੋਗਰਾਮ ਦੇ ਵਿਚ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਹੁਣ ਅਵਾਰਾ ਕੁੱਤਿਆਂ ਲਈ ਡਾਗ ਸ਼ੈਲਟਰ ਹੋਮ ਹੋਣਗੇ ਤਿਆਰ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਲਾਂਵਾਲਾ ਦੀ ਮੀਟਿੰਗ ਹੋਈ
Ad Position 24