ਭੋਜਨ ਅਤੇ ਪਾਣੀ ਸੇਵਾਵਾਂ ਲਈ ਪ੍ਰਸ਼ਾਸਨ ਨਾਲ ਸੰਪਰਕ ਕਰੋ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਸ਼ਰਧਾਲੂ ਭੋਜਨ ਅਤੇ ਪਾਣੀ ਦੀ ਸੇਵਾ ਕਰਨਾ ਚਾਹੁੰਦੇ ਹਨ, ਉਹ ਆਪਣੇ ਸਟਾਲ ਲਗਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਅਤੇ ਐਸ. ਡੀ.
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਸ਼ਰਧਾਲੂ ਭੋਜਨ ਅਤੇ ਪਾਣੀ ਦੀ ਸੇਵਾ ਕਰਨਾ ਚਾਹੁੰਦੇ ਹਨ, ਉਹ ਆਪਣੇ ਸਟਾਲ ਲਗਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਅਤੇ ਐਸ. ਡੀ. ਐਮ. ਵਿਆਸਪੁਰ ਡਾ. ਕੁਲਦੀਪ ਸਿੰਘ ਨਾਲ ਸੰਪਰਕ ਕਰ ਸਕਦੇ ਹਨ। ਲੰਗਰ ਵਾਹਨਾਂ ਲਈ ਵਿਸ਼ੇਸ਼ ਸਹੂਲਤ ਪਾਸ ਜਾਰੀ ਕੀਤੇ ਜਾਣਗੇ। ਲੰਗਰ ਦਾ ਸਮਾਨ ਛੱਡਣ ਤੋਂ ਬਾਅਦ ਮੇਲੇ ਦੌਰਾਨ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਵਾਹਨਾਂ ਨੂੰ ਨਿਰਧਾਰਤ ਪਾਰਕਿੰਗ ਖੇਤਰ ਵਿਚ ਵਾਪਸ ਜਾਣ ਦੀ ਲੋੜ ਹੋਵੇਗੀ। ਪੁਲਿਸ ਸੁਪਰਡੈਂਟ ਕਮਲਦੀਪ ਗੋਇਲ ਨੇ ਕਿਹਾ ਕਿ ਹਰ ਸਾਲ ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਕਪਾਲਮੋਚਨ ਮੇਲੇ ਵਿਚ ਪਹੁੰਚਦੇ ਹਨ। ਪੁਲਿਸ ਨੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਚਾਰੂ ਆਵਾਜਾਈ ਲਈ ਵਿਆਪਕ ਪ੍ਰਬੰਧ ਕੀਤੇ ਹਨ। ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਨੇ ਵੀ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਆਪਣੇ ਪਰਿਵਾਰਾਂ ਅਤੇ ਸੰਗਤ ਸਮੇਤ ਵੱਡੀ ਗਿਣਤੀ ਵਿਚ ਮੇਲੇ ਵਿਚ ਪਹੁੰਚਣ ਦੀ ਅਪੀਲ ਕੀਤੀ ਅਤੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲਗਾਏ ਗਏ ਇਸ ਮੇਲੇ ਨੂੰ ਵਿਸ਼ੇਸ਼ ਖਿੱਚ ਦਾ ਕੇਂਦਰ ਦੱਸਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਐਸ. ਡੀ. ਐਮ. ਵਿਆਸਪੁਰ ਡਾ. ਕੁਲਦੀਪ ਸਿੰਘ, ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ, ਸਿੱਖ ਭਾਈਚਾਰੇ ਦੇ ਨੁਮਾਇੰਦੇ ਪ੍ਰਦੁਮਨ ਸਿੰਘ ਲਾਡੀ, ਬਲਵਿੰਦਰ ਸਿੰਘ ਵਾਲੀਆ, ਹਰਭਜਨ ਸਿੰਘ, ਡਾ. ਬੀ.ਐਸ . ਗਾਬਾ, ਸੁਰੇਂਦਰ ਸਿੰਘ ਸੋਢੀ, ਬਲਦੇਵ ਸਿੰਘ, ਜਸਵੰਤ ਸਿੰਘ, ਰਾਜਿੰਦਰ ਸਿੰਘ, ਮਹਿੰਦਰ ਸਿੰਘ, ਸੁਰੇਂਦਰ ਸਿੰਘ ਚੀਮਾ, ਰਮਨਪ੍ਰੀਤ ਸਿੰਘ ਅਤੇ ਹੋਰ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਮੌਜੂਦ ਸਨ।