ਗੁਰੂ ਨਾਨਕ ਖਾਲਸਾ ਕਾਲਜ ਵਿਖੇ ਪ੍ਰਦਰਸ਼ਨੀ ਲਗਾਈ
ਯਮੁਨਾਨਗਰ, 17 ਨਵੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਦੇ ਕਮਿਊਨਿਟੀ ਕਾਲਜ ਅਤੇ ਇਤਿਹਾਸ ਵਿਭਾਗ ਨੇ ਕਾਲਜ ਕੈਫੇਟੇਰੀਆ ਦੇ ਸਹਿਯੋਗ ਨਾਲ ‘ਆਰੋਹਣ ਵੈਲਫੇਅਰ ਸੁਸਾਇਟੀ’ ਦੇ ਨਾਲ ਮਿਲ ਕੇ ਇਕ ਪ੍ਰਦਰਸ਼ਨੀ ਲਗਾਈ ਗਈ। ਇਹ ਸੰਸਥਾ ਦਿਵਿਆਂਗ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਸਮਰਪਿਤ ਹੈ।
ਯਮੁਨਾਨਗਰ, 17 ਨਵੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਦੇ ਕਮਿਊਨਿਟੀ ਕਾਲਜ ਅਤੇ ਇਤਿਹਾਸ ਵਿਭਾਗ ਨੇ ਕਾਲਜ ਕੈਫੇਟੇਰੀਆ ਦੇ ਸਹਿਯੋਗ ਨਾਲ ‘ਆਰੋਹਣ ਵੈਲਫੇਅਰ ਸੁਸਾਇਟੀ’ ਦੇ ਨਾਲ ਮਿਲ ਕੇ ਇਕ ਪ੍ਰਦਰਸ਼ਨੀ ਲਗਾਈ ਗਈ। ਇਹ ਸੰਸਥਾ ਦਿਵਿਆਂਗ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਸਮਰਪਿਤ ਹੈ। ਇਸ ਪ੍ਰਦਰਸ਼ਨੀ ਨੂੰ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਉਨ੍ਹਾਂ ਨੇ ਇਸ ਨੇਕ ਕਾਰਜ ਦੇ ਸਮਰਥਨ ਵਿਚ ਸੁੰਦਰ ਢੰਗ ਨਾਲ ਤਿਆਰ ਕੀਤੀਆਂ ਮੋਮਬੱਤੀਆਂ ਅਤੇ ਦੀਵੇ ਖਰੀਦ ਕੇ ਸਰਗਰਮ ਹਿੱਸਾ ਲਿਆ। ਉਨ੍ਹਾਂ ਦਾ ਇਹ ਯੋਗਦਾਨ ਹਮਦਰਦੀ, ਦਿਆਲਤਾ, ਸਮਾਜਿਕ ਜ਼ਿੰਮੇਵਾਰੀ ਅਤੇ ਸਮਾਵੇਸ਼ੀ ਭਾਵਨਾ ਨੂੰ ਦਰਸਾਉਂਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਭੱਲਾ ਨੇ ਕਿਹਾ ਕਿ ਇਸ ਉਪਰਾਲੇ ਨੇ ਲੋੜਵੰਦਾਂ ਨੂੰ ਸਹਿਯੋਗ ਦੇਣ, ਉਨ੍ਹਾਂ ਦੀਆਂ ਕਾਬਲੀਅਤਾਂ ਨੂੰ ਪਛਾਣਨ ਅਤੇ ਸਾਰਿਆਂ ਲਈ ਬਰਾਬਰ ਦੇ ਮੌਕੇ ਪੈਦਾ ਕਰਨ ਦੀ ਮਹੱਤਤਾ ਨੂੰ ਉਜਾਗਰ ਕੀਤਾ ਹੈ।