17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰਦੁਆਰਾ ਸੋਡਲ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 28 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਜਲੰਧਰ, 17 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 18-11-2026
ਜਲੰਧਰ, 17 ਨਵੰਬਰ (ਐੱਮ. ਐੱਸ. ਲੋਹੀਆ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਲੋਂ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਸਹਿਯੋਗ ਸਦਕਾ ਕੁਲਦੀਪ ਸਿੰਘ ਪਾਇਲਟ ਪ੍ਰਧਾਨ ਤੇ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ 28 ਨਵੰਬਰ ਦਿਨ ਸਨਿਚਰਵਾਰ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਮਨਿੰਦਰਪਾਲ ਸਿੰਘ ਗੁੰਬਰ ਨੇ ਜਾਣਕਾਰੀ ਦਿੱਤੀ ਕਿ ਨਗਰ ਕੀਰਤਨ ਮੌਕੇ ਜਥੇਦਾਰ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਆਪਣੇ ਘੋੜ ਸਵਾਰ ਜਥਿਆਂ ਸਮੇਤ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 18 ਨਵੰਬਰ ਤੋਂ 27 ਨਵੰਬਰ ਤੱਕ ਸਵੇਰੇ 5:30 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਕਰਨਗੀਆਂ। ਨਗਰ ਕੀਰਤਨ 28 ਨਵੰਬਰ ਨੂੰ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਤੋਂ ਸਵੇਰੇ 10:30 ਵਜੇ ਅਰੰਭ ਹੋ ਕਰਕੇ ਗੁਰਦੁਆਰਾ ਇੰਡਸਟ੍ਰੀਅਲ ਏਰੀਆ, ਗੁਰਦੁਆਰਾ ਸ਼ਿਵ ਨਗਰ, ਗੁਰਦੁਆਰਾ ਕੋਟ ਬਾਬਾ ਦੀਪ ਸਿੰਘ, ਹੁਸ਼ਿਆਰਪੁਰ ਰੋਡ, ਕਿਸ਼ਨ ਪੁਰਾ ਚੌਕ, ਦੁਆਬਾ ਚੌਕ, ਗੁਰਦੁਆਰਾ ਪ੍ਰੀਤ ਨਗਰ, ਅਮਨ ਨਗਰ, ਸਿਲਵਰ ਪਲਾਜ਼ਾ ਤੋਂ ਹੁੰਦਾ ਹੋਇਆ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼ਾਮ 6 ਵਜੇ ਸੰਪੂਰਨ ਹੋਵੇਗਾ। 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 10 ਵਜੇ ਤੋਂ 1 ਵਜੇ ਤੱਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਬੀਬੀ ਤ੍ਰਿਲੋਚਨ ਕੌਰ (ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਕਥਾ ਵਿਚਾਰਾਂ ਰਾਹੀਂ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਭਾਈ ਕੁਲਵਿੰਦਰ ਸਿੰਘ ਅਤੇ ਭਾਈ ਜੈ ਦੇਵ ਸਿੰਘ (ਦਮਦਮਾ ਸਾਹਿਬ ਵਾਲਿਆਂ) ਦੇ ਜਥੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਇਸ ਮੌਕੇ ਇੰਦਰਪ੍ਰੀਤ ਸਿੰਘ ਇੰਦੀ, ਹਰਬੰਸ ਸਿੰਘ ਧੂਪੜ, ਸੁਰਿੰਦਰ ਸਿੰਘ ਬਿੱਟੂ, ਸੇਵਾ ਸਿੰਘ, ਦਲਜੀਤ ਸਿੰਘ , ਪਰਮਿੰਦਰ ਸਿੰਘ, ਜਸਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਇੰਦਰ, ਹਰਸ਼ਦੀਪ ਸਿੰਘ, ਅਰਸ਼ਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸੋਢੀ, ਬਹਾਦਰ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਆਹ ਤੋਂ ਮੁਕਰਨ ਦੇ ਮਾਮਲੇ ਨੂੰ ਲੈ ਕੇ ਲੜਕੀ ਦੇ ਪਰਿਵਾਰ ਵਲੋਂ ਢਿੱਲਵਾਂ ਚੌਕ ਵਿਖੇ ਧਰਨਾ ਅਗਲੀ ਖ਼ਬਰ ਸੜਕ ਦੇ ਡਿਵਾਈਡਰ ’ਤੇ ਲਾਏ ਬੂਟਿਆਂ ਦੀ ਸੰਭਾਲ ਨਾ ਹੋਣ ਕਾਰਨ ਉੱਗੀ ਘਾਹ-ਫੂਸ
Ad Position 24