18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੱਛਮੀ ਦਿੱਲੀ ਵਿਖੇ ਵਾਪਰੀ ਬੇਅਦਬੀ ਦੀ ਘਟਨਾ, ਰੋਸ ਵਜੋਂ ਸਿੱਖ ਸੰਗਤਾਂ ...

ਜਿਸ ਤੋਂ ਬਾਅਦ ਮਾਮਲਾ ਪੁਲਿਸ ਤੱਕ ਪੁੱਜਾ ਤੇ ਤਿਲਕ ਨਗਰ ਪੁਲਿਸ ਨੇ ਉਸ ਨੂੰ ਹਿਰਾਸਤ ’ਚ ਲੈ ਕੇ ਬੀਐਨਐਸ ਦੀ ਧਾਰਾ 192,298 ਤੇ 299 ਤਹਿਤ ਐਫ. ਆਈ.

Ad Position 21
No active advertisement
ਅਜੀਤ ਡੈਸਕ 19-11-2026
ਜਿਸ ਤੋਂ ਬਾਅਦ ਮਾਮਲਾ ਪੁਲਿਸ ਤੱਕ ਪੁੱਜਾ ਤੇ ਤਿਲਕ ਨਗਰ ਪੁਲਿਸ ਨੇ ਉਸ ਨੂੰ ਹਿਰਾਸਤ ’ਚ ਲੈ ਕੇ ਬੀਐਨਐਸ ਦੀ ਧਾਰਾ 192,298 ਤੇ 299 ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ। ਮਾਮਲੇ ਬਾਰੇ ਹੋਰ ਕਿਸੀ ਵੀ ਤਰ੍ਹਾਂ ਦੀ ਜਾਣਕਾਰੀ ਫਿਲਹਾਲ ਨਹੀਂ ਮਿਲ ਸਕੀ ਹੈ। ਬੇਅਦਬੀ ਦੀ ਜਾਣਕਾਰੀ 2 ਦਿਨ ਤੱਕ ਕਿਉਂ ਲੁਕਾਈ ਗਈ ? - ਜਦੋਂ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਉਸੇ ਦਿਨ ਹੀ ਪ੍ਰਬੰਧਕਾਂ ਨੂੰ ਜਾਣੂ ਕਰਵਾ ਦਿੱਤਾ ਸੀ ਕਿ ਤਾਂ ਫਿਰ ਬੇਅਦਬੀ ਦੀ ਜਾਣਕਾਰੀ ਤਿੰਨ ਦਿਨ ਕਿਉਂ ਲੁਕਾਈ ਗਈ? ਇਸ ਨੂੰ ਲੈ ਕੇ ਸਥਾਨਕ ਪ੍ਰਬੰਧਕਾਂ ਦੀ ਕਾਰਜਸ਼ੈਲੀ ’ਤੇ ਵੱਡੇ ਸਵਾਲ ਉੱਠ ਰਹੇ ਹਨ । ਇੱਥੋਂ ਤਕ ਕਿ ਸਿੱਖ ਸੰਗਤਾਂ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ,ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਜੀ.ਕੇ. ਬੀਬੀ ਰਣਜੀਤ ਕੌਰ ਤੋਂ ਇਲਾਵਾ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤੇ ਵਿਧਾਇਕ ਜਰਨੈਲ ਸਿੰਘ ਵੱਲੋਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੀ ਲਾਪਰਵਾਹੀ ਅਤੇ ਮਾਮਲੇ ਨੂੰ ਲੁਕਾਉਣ ਦੀ ਕੋਸ਼ਿਸ਼ ਦੀ ਤਿੱਖੀ ਆਲੋਚਨਾ ਕੀਤੀ। ਸੰਗਤਾਂ ਵੱਲੋਂ ਵੱਡੀ ਪੱਧਰ ’ਤੇ ਇਹ ਮੰਗ ਉਠਾਈ ਜਾ ਰਹੀ ਹੈ ਕਿ ਅਣਗਹਿਲੀ ਵਰਤਣ ਵਾਲੇ ਪ੍ਰਬੰਧਕਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਦਿੱਲੀ ਘੱਟਗਿਣਤੀ ਕਮਿਸ਼ਨ ਮੈਂਬਰ ਕੁਲਦੀਪ ਸਿੰਘ ਨੇ ਕੀਤੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ – - ਦਿੱਲੀ ਘੱਟਗਿਣਤੀ ਕਮਿਸ਼ਨ ਮੈਂਬਰ ਕੁਲਦੀਪ ਸਿੰਘ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਇਸ ਮਾਮਲੇ ਦੀ ਬਾਰੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਦਿੱਲੀ ਪੁਲਿਸ ਦੇ ਹਵਾਲੇ ਨਾਲ ਕੁਲਦੀਪ ਸਿੰਘ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਹੋ ਚੁੱਕਾ ਹੈ ਅਤੇ ਪੁਲਿਸ ਅਗਲੇਰੀ ਕਾਰਵਾਈ ਤੇ ਜਾਂਚ ਕਰ ਰਹੀ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਇਸ ਮਾਮਲੇ ’ਚ ਧੀਰਜ ਰੱਖਣ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦਾ 57ਵਾਂ ਸਥਾਪਨਾ ਦਿਵਸ ਚਾਰ ਰੋਜ਼ਾ ਸਮਾਜਿਕ ਤੇ ਅਧਿਆਤਮਿਕ ਸਮਾਗਮਾਂ ਨਾਲ ਮਨਾਇਆ ਜਾਵੇਗਾ ਅਗਲੀ ਖ਼ਬਰ ਬੇਘਰੇ ਲੋਕਾਂ ਨੂੰ ਠੰਢ ਤੋਂ ਬਚਾਉਣ ਲਈ ਵਾਟਰ ਪਰੂਫ ਟੈਂਟਾਂ ’ਚ ਰੱਖਿਆ ਜਾਵੇਗਾ
Ad Position 24