18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੋਨੇ ਦੇ ਗਹਿਣਿਆਂ ਦੀ ਚੋਰੀ ਦੇ ਮਾਮਲੇ ਵਿਚ ਦੋ ਔਰਤਾਂ ਗ੍ਰਿਫ਼ਤਾਰ ਮੁਲਜ਼ਮ ਔਰਤਾਂ ਕੋਲੋਂ ਚੋਰੀ ਕੀਤੀਆਂ ਸੋਨੇ ਦੀਆਂ 3 ਚੇਨਾਂ, 2 ਮੁੰਦਰੀਆਂ ਅਤੇ ਹੀਰੇ ਦੀਆਂ 2 ਜੋੜੀਆਂ ਟਾਪਸ ਬਰਾਮਦ

ਕਰਨਾਲ, 18 ਨਵੰਬਰ (ਗੁਰਮੀਤ ਸਿੰਘ ਸੱਗੂ)- ਸੀ. ਆਈ.

Ad Position 21
No active advertisement
ਗ੍ਰਿਫ਼ਤਾਰ ਕੀਤੀਆਂ ਔਰਤਾਂ ਪੁਲਿਸ ਟੀਮ ਨਾਲ । ਤਸਵੀਰ: ਗੁਰਮੀਤ ਸਿੰਘ ਸੱਗੂ 19-11-2026
ਕਰਨਾਲ, 18 ਨਵੰਬਰ (ਗੁਰਮੀਤ ਸਿੰਘ ਸੱਗੂ)- ਸੀ. ਆਈ. ਏ-1 ਕਰਨਾਲ ਦੀ ਟੀਮ ਨੇ ਇੰਸਪੈਕਟਰ ਸੰਦੀਪ ਸਿੰਘ ਦੀ ਅਗਵਾਈ ਹੇਠ ਗਹਿਣਿਆਂ ਦੀ ਚੋਰੀ ਦੇ ਮਾਮਲੇ ਵਿਚ ਦੋ ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੇ ਸੋਨੇ ਅਤੇ ਹੀਰੇ ਦੇ ਗਹਿਣੇ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਗ੍ਰਿਫ਼ਤਾਰ ਕੀਤੀਆਂ ਔਰਤਾਂ ਦੀ ਪਛਾਣ ਸ਼ੋਭਾ ਪਤਨੀ ਜੋਤੀ ਭਾਈ ਕਾਂਸਾਰਾ, ਵਾਸੀ ਹਿੰਮਤਨਗਰ, ਗੁਜਰਾਤ ਅਤੇ ਮਮਤਾ ਦੇਵੀ ਪਤਨੀ ਅਵਿਨਾਸ਼, ਵਾਸੀ ਪੂਰਵਾ ਟੋਲਾ ਸੁਕੁਮਾਰੀ ਪਹਾੜ, ਕਹਲਗਾਂਵ, ਜ਼ਿਲ੍ਹਾ ਭਾਗਲਪੁਰ, ਬਿਹਾਰ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਸੈਕਟਰ-13 ਕਰਨਾਲ ਦੇ ਵਸਨੀਕ ਕਮਲ ਕਿਸ਼ੋਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ 13 ਅਕਤੂਬਰ 2026 ਨੂੰ ਉਨ੍ਹਾਂ ਨੇ ਘਰ ਵਿਚ ਕੰਮ ਕਰਨ ਲਈ ਨਵੀਂ ਨੌਕਰਾਣੀ ਰੱਖੀ ਸੀ। ਕੁਝ ਸਮੇਂ ਬਾਅਦ ਹੀ ਉਹ ਘਰ ਛੱਡ ਕੇ ਚਲੀ ਗਈ। ਇਸ ਤੋਂ ਬਾਅਦ ਘਰ ਵਿਚੋਂ ਸੋਨੇ ਦੇ ਗਹਿਣੇ ਚੋਰੀ ਹੋਣ ਦਾ ਪਤਾ ਲੱਗਾ। ਸ਼ਿਕਾਇਤ ਦੇ ਆਧਾਰ ’ਤੇ 14 ਅਕਤੂਬਰ 2026 ਨੂੰ ਥਾਣਾ ਸਿਵਲ ਲਾਈਨਜ਼ ਕਰਨਾਲ ਵਿਚ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ ਸੀ. ਆਈ. ਏ-1 ਕਰਨਾਲ ਦੀ ਟੀਮ ਨੇ 17 ਨਵੰਬਰ 2026 ਨੂੰ ਦੋਵਾਂ ਔਰਤਾਂ ਨੂੰ ਅਟਲ ਪਾਰਕ ਕਰਨਾਲ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਪੁੱਛਗਿੱਛ ਦੌਰਾਨ ਦੋਵਾਂ ਨੇ ਜਲਦੀ ਅਮੀਰ ਬਣਨ ਦੀ ਲਾਲਸਾ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਗੱਲ ਕਬੂਲ ਕੀਤੀ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਕੀਤੀਆਂ ਸੋਨੇ ਦੀਆਂ ਤਿੰਨ ਚੇਨਾਂ, ਦੋ ਸੋਨੇ ਦੀਆਂ ਮੁੰਦਰੀਆਂ ਅਤੇ ਹੀਰੇ ਦੀਆਂ ਦੋ ਜੋੜੀਆਂ ਟਾਪਸ ਬਰਾਮਦ ਕੀਤੀਆਂ ਹਨ। ਗ੍ਰਿਫ਼ਤਾਰੀ ਤੋਂ ਬਾਅਦ ਦੋਵਾਂ ਮੁਲਜ਼ਮ ਔਰਤਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਉਪ ਪ੍ਰਧਾਨ ਸੁਮਨ ਸੈਣੀ ਨੇ ਬਰੋਟ, ਬਾਪੜੀ ਅਤੇ ਸੂਰਾ ਪਿੰਡਾਂ ਵਿਚ ਬਣਾਏ ਜਾਣ ਵਾਲੇ ਕਮਿਊਨਿਟੀ ਸੈਂਟਰਾਂ ਦਾ ਰੱਖਿਆ ਨੀਂਹ... ਅਗਲੀ ਖ਼ਬਰ ਹਲਫ਼ਨਾਮੇ ਦੀ ਤਸਦੀਕ ਨੂੰ ਲੈ ਕੇ ਕਾਂਗਰਸੀ ਆਗੂ ਇੰਦਰ ਜੈਨ ਅਤੇ ਨਾਇਬ ਤਹਿਸੀਲਦਾਰ ਵਿਚਾਲੇ ਵਿਵਾਦ
Ad Position 24