2 ਲੱਖ ਰੁਪਏ ਦੀ ਜੂਆ ਰਾਸ਼ੀ ਸਮੇਤ ਚਾਰ ਜੂਏਬਾਜ਼ ਗ੍ਰਿਫਤਾਰ
ਕਾਲਾਂਵਾਲੀ/ਸਿਰਸਾ, 18 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੀਆਈਏ ਸਟਾਫ ਅਤੇ ਥਾਣਾ ਕਾਲਾਂਵਾਲੀ ਪੁਲੀਸ ਨੇ ਮੰਡੀ ਵਿੱਚ ਮਾਰਕੀਟ ਕਮੇਟੀ ਦੇ ਨੇੜੇ ਇੱਕ ਇਮਾਰਤ ‘ਤੇ ਛਾਪਾ ਮਾਰਿਆ ਅਤੇ ਜੂਆ ਖੇਡਦੇ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲੀਸ ਨੇ ਮੁਲਜ਼ਮਾਂ ਤੋਂ ਲਗਭਗ 2 ਲੱਖ 9 ਹਜ਼ਾਰ ਰੁਪਏ ਦੀ ਜੁਆਂ ਰਾਸ਼ੀ ਅਤੇ ਤਾਸ਼ ਬਰਾਮਦ ਕੀਤੀ ਹੈ।
ਕਾਲਾਂਵਾਲੀ/ਸਿਰਸਾ, 18 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੀਆਈਏ ਸਟਾਫ ਅਤੇ ਥਾਣਾ ਕਾਲਾਂਵਾਲੀ ਪੁਲੀਸ ਨੇ ਮੰਡੀ ਵਿੱਚ ਮਾਰਕੀਟ ਕਮੇਟੀ ਦੇ ਨੇੜੇ ਇੱਕ ਇਮਾਰਤ ‘ਤੇ ਛਾਪਾ ਮਾਰਿਆ ਅਤੇ ਜੂਆ ਖੇਡਦੇ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲੀਸ ਨੇ ਮੁਲਜ਼ਮਾਂ ਤੋਂ ਲਗਭਗ 2 ਲੱਖ 9 ਹਜ਼ਾਰ ਰੁਪਏ ਦੀ ਜੁਆਂ ਰਾਸ਼ੀ ਅਤੇ ਤਾਸ਼ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਇੰਚਾਰਜ ਜਗਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਮਾਰਕੀਟ ਕਮੇਟੀ ਦੇ ਨੇੜੇ ਇੱਕ ਘਰ ‘ਤੇ ਛਾਪਾ ਮਾਰਿਆ। ਟੀਮ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਇੱਕ ਕਮਰੇ ਵਿੱਚ ਜੂਆ ਖੇਡ ਰਹੇ ਚਾਰ ਵਿਅਕਤੀਆਂ ਨੂੰ ਕਾਬੂ ਕਰ ਲਿਆ। ਪੁਲਿਸ ਟੀਮ ਨੂੰ ਦੇਖ ਕੇ ਮੁਲਜ਼ਮਾਂ ਨੇ ਉਨ੍ਹਾਂ ਕੋਲ ਰੱਖੇ ਤਾਸ਼ ਦੇ ਪੱਤੇ ਸੁੱਟ ਦਿੱਤੇ। ਜਦੋਂ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਤਾਂ ਉਹਨਾਂ ਕੋਲੋਂ 2 ਲੱਖ 9 ਹਜ਼ਾਰ ਰੁਪਏ ਨਕਦ ਅਤੇ ਤਾਸ਼ ਬਰਾਮਦ ਹੋਈ। ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੁਰੇਸ਼ ਕੁਮਾਰ, ਬਲਕੌਰ ਸਿੰਘ, ਸੁਮਿਤ ਕੁਮਾਰ ਅਤੇ ਭਾਰਤ ਭੂਸ਼ਣ ਅਤੇ ਘਰ ਦੇ ਮਾਲਕ ਤਰਸੇਮ ਕੁਮਾਰ ਖ਼ਿਲਾਫ਼ ਕਾਲਾਂਵਾਲੀ ਥਾਣੇ ਵਿੱਚ ਜੂਆ ਐਕਟ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਹੋਰ ਲੋਕਾਂ ਦੀ ਸ਼ਮੂਲੀਅਤ ਪਾਈ ਗਈ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।