22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਫ਼ਿਰੋਜ਼ਪੁਰ ਕੈਂਟ ਪੁਲਿਸ ਵਲੋਂ ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਆਈ.

Ad Position 21
No active advertisement
ਅਜੀਤ ਡੈਸਕ 22-11-2026
ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਅਤੇ 1 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਕੱਦਮਾ ਨੰਬਰ 204, ਮਿਤੀ 19 ਨਵੰਬਰ 2026 ਨੂੰ ਐਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21/61/85 ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਕਾਰਵਾਈ ਸਬੰਧੀ ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਬੋਹੜ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਾਈਟਾਂ ਵਾਲਾ ਚੌਕ, ਫ਼ਿਰੋਜ਼ਪੁਰ ਕੈਂਟ ਵਿਖੇ ਮੌਜੂਦ ਸਨ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਵਿਸ਼ਾਲ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਰੱਤਾ ਖੇੜਾ, ਜ਼ਿਲ੍ਹਾ ਫ਼ਾਜ਼ਿਲਕਾ, ਹਾਲ ਵਾਸੀ ਬਸਤੀ ਬਾਗ ਵਾਲੀ, ਫ਼ਿਰੋਜ਼ਪੁਰ ਸ਼ਹਿਰ ਅਤੇ ਰਾਮਦਿਆ ਉਰਫ਼ ਜੁੰਡੀ ਪੁੱਤਰ ਜਬਰ ਸਿੰਘ ਵਾਸੀ ਪਿੰਡ ਨਿਗਧੂ, ਜ਼ਿਲ੍ਹਾ ਕਰਨਾਲ (ਹਰਿਆਣਾ), ਹੈਰੋਇਨ ਵੇਚਣ ਦਾ ਕੰਮ ਕਰਦੇ ਹਨ। ਦੋਵੇਂ ਸ਼ਮਸ਼ਾਨਘਾਟ ਰੋਡ, ਫ਼ਿਰੋਜ਼ਪੁਰ ਕੈਂਟ ਵਿਖੇ ਕਾਲੇ ਰੰਗ ਦੀ ਕਿੱਟ ਲੈ ਕੇ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ। ਪੁਲਿਸ ਨੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 1 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਦੇ ਮਾਣ-ਸਨਮਾਣ ਲਈ ਵਿਸ਼ੇਸ਼ ਸਮਾਗਮ ਆਯੋਜਿਤ
Ad Position 24