21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬੀ.ਡੀ.ਪੀ.ਓ. ਦੇ ਖਿਲਾਫ਼ ਸਰਪੰਚਾਂ ਦਾ ਧਰਨਾ ਪੰਜਵੇਂ ਦਿਨ ਵੀ ਰਿਹਾ ਜਾਰੀ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਸਰਪੰਚਾਂ ਨੂੰ ਦਿੱਤਾ ਸਮਰਥਨ

ਕਾਲਾਂਵਾਲੀ/ਸਿਰਸਾ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)- ਬੜਾਗੁੜ੍ਹਾ ਬਲਾਕ ਵਿੱਚ ਬੀਡੀਪੀਓ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਰਪੰਚਾਂ ਦਾ ਧਰਨਾ ਅੱਜ ਪੰਜਵੇ ਦਿਨ ਵੀ ਜਾਰੀ ਰਿਹਾ। ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਧਰਨੇ ਵਾਲੀ ਥਾਂ ‘ਤੇ ਪਹੁੰਚ ਕੇ ਸਰਪੰਚਾਂ ਨੂੰ ਸਮਰਥਨ ਦਿੱਤੀ ਅਤੇ ਉਹਨਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 22-11-2026
ਕਾਲਾਂਵਾਲੀ/ਸਿਰਸਾ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)- ਬੜਾਗੁੜ੍ਹਾ ਬਲਾਕ ਵਿੱਚ ਬੀਡੀਪੀਓ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਰਪੰਚਾਂ ਦਾ ਧਰਨਾ ਅੱਜ ਪੰਜਵੇ ਦਿਨ ਵੀ ਜਾਰੀ ਰਿਹਾ। ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਧਰਨੇ ਵਾਲੀ ਥਾਂ ‘ਤੇ ਪਹੁੰਚ ਕੇ ਸਰਪੰਚਾਂ ਨੂੰ ਸਮਰਥਨ ਦਿੱਤੀ ਅਤੇ ਉਹਨਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ‘ਤੇ ਵਿਧਾਇਕ ਕੇਹਰਵਾਲਾ ਨੇ ਕਿਹਾ ਕਿ ਸਰਕਾਰ ਨੂੰ ਸਰਪੰਚਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਬੀਡੀਪੀਓ ਦੇ ਖਿਲਾਫ਼ ਜਾਂਚ ਕਰਵਾ ਕੇ ਕਰਵਾਈ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਹਲਕੇ ਦਾ ਵਿਧਾਇਕ ਹੋਣ ਦੇ ਨਾਤੇ ਉਹ ਸਰਪੰਚਾਂ ਦੇ ਨਾਲ ਹਨ। ਇਸ ਮੌਕੇ ‘ਤੇ ਸਰਪੰਚਾਂ ਨੇ ਦੱਸਿਆ ਕਿ ਬੀਡੀਪੀਓ ਦਾ ਵਿਹਾਰ ਅਤੇ ਕੰਮ ਕਰਨ ਦੀ ਸ਼ੈਲੀ ਸਹੀ ਨਹੀਂ ਹੈ। ਮਹਿਲਾ ਸਰਪੰਚਾਂ ਨਾਲ ਵੀ ਮਾੜਾ ਸਲੂਕ ਕੀਤਾ ਜਾਂਦਾ ਹੈ ਅਤੇ ਫਾਈਲਾਂ ਨੂੰ ਬੇਲੋੜਾ ਦੇਰੀ ਨਾਲ ਪਾਸ ਕੀਤਾ ਜਾਂਦਾ ਹੈ। ਸਰਪੰਚਾਂ ਨੇ ਮੰਗ ਕੀਤੀ ਕਿ ਬੀਡੀਪੀਓ ਦਾ ਕਿਤੇ ਹੋਰ ਤਬਾਦਲਾ ਕੀਤਾ ਜਾਵੇ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ। ਸਰਪੰਚਾਂ ਨੇ ਇਸ ਮੰਗ ਸਬੰਧੀ ਵਿਧਾਇਕ ਨੂੰ ਇੱਕ ਮੰਗ ਪੱਤਰ ਸੌਂਪਿਆ। ਮੰਗ ਪੱਤਰ ਪ੍ਰਾਪਤ ਕਰਦੇ ਹੋਏ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਕਿਹਾ ਕਿ ਸਰਪੰਚ ਪਿੰਡ ਦੀ ਸਰਕਾਰ ਹਨ। ਉਨ੍ਹਾਂ ਦੀ ਬੇਅਦਬੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੈਂ ਸਰਪੰਚਾਂ ਦੀਆਂ ਜਾਇਜ਼ ਮੰਗਾਂ ਨਾਲ ਦ੍ਰਿੜਤਾ ਨਾਲ ਖੜ੍ਹਾ ਹਾਂ। ਇਹ ਮਾਮਲਾ ਜਲਦੀ ਹੀ ਹੱਲ ਹੋ ਜਾਵੇਗਾ। ਅਸੀਂ ਵੱਧ ਤੋਂ ਵੱਧ ਜਾਣਕਾਰੀ ਇਕੱਠੀ ਕਰਾਂਗੇ ਅਤੇ ਸਰਕਾਰ ਤੋਂ ਕਾਰਵਾਈ ਦੀ ਮੰਗ ਕਰਾਂਗੇ। ਮੇਰੇ ਹਲਕੇ ਦੇ ਸਾਰੇ ਪੰਚਾਂ ਅਤੇ ਸਰਪੰਚਾਂ ਨੂੰ ਹਰ ਸੰਭਵ ਸਹਾਇਤਾ ਮਿਲੇਗੀ ਅਤੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਵਿਧਾਇਕ ਦੇ ਭਰੋਸੇ ਤੋਂ ਬਾਅਦ ਬਲਾਕ ਸਰਪੰਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਧਾਇਕ ਦੇ ਸਮਰਥਨ ਨੇ ਉਨ੍ਹਾਂ ਦੀ ਲੜਾਈ ਨੂੰ ਮਜ਼ਬੂਤ ਕੀਤਾ ਹੈ। ਹੁਣ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀਆਂ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਸਿਰਸਾ ਦੇ ਵਿਧਾਇਕ ਗੋਕੁਲ ਸੇਤੀਆ ਅਤੇ ਕਾਲਾਂਵਾਲੀ ਦੇ ਸਾਬਕਾ ਵਿਧਾਇਕ ਬਲਕੌਰ ਸਿੰਘ ਵੀ ਸਰਪੰਚਾਂ ਦੇ ਧਰਨੇ ‘ਤੇ ਪਹੁੰਚੇ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਐਲਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਸੁਰੱਖਿਆ ਦੇ ਨਾਲ ਆਰਥਿਕ ਖੁਸ਼ਹਾਲੀ ਟਿਕਾਊ ਵਿਕਾਸ ਦੀ ਅਸਲ ਪਛਾਣ ਹੈ : ਡਾ. ਕੁਲਦੀਪ ਕੌਰ ਆਨੰਦ ਅਗਲੀ ਖ਼ਬਰ ਦਸਮੇਸ਼ ਸਕੂਲ ਦੀ ਵਿਦਿਆਰਥਣ ਸਿਮਰਨ ਕਵਿਤਾ ਲੇਖਣ ਮੁਕਾਬਲੇ ਵਿੱਚ ਰਹੀ ਅੱਵਲ
Ad Position 24