22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਕਰਨਾਲ, 22 ਨਵੰਬਰ (ਗੁਰਮੀਤ ਸਿੰਘ ਸੱਗੂ)‘ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਕਰਨਾਲ ਵਿਖੇ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਗੁਰਦੁਆਰਾ ਡੇਰਾ ਕਾਰ ਸੇਵਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਇਹ ਨਗਰ ਕੀਰਤਨ ਆਰੰਭ ਹੋਇਆ।

Ad Position 21
No active advertisement
ਅਜੀਤ ਡੈਸਕ 23-11-2026
ਕਰਨਾਲ, 22 ਨਵੰਬਰ (ਗੁਰਮੀਤ ਸਿੰਘ ਸੱਗੂ)‘ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਕਰਨਾਲ ਵਿਖੇ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਗੁਰਦੁਆਰਾ ਡੇਰਾ ਕਾਰ ਸੇਵਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਇਹ ਨਗਰ ਕੀਰਤਨ ਆਰੰਭ ਹੋਇਆ। ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਤੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਗਰ ਕੀਰਤਨ ‘ਚ ਸ਼ਾਮਿਲ ਕੀਤੇ ਗਏ। ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਗੁਰਦੁਆਰਾ ਮੰਜੀ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ ਨੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਕਰਵਾਈ। ਇਸ ਤੋਂ ਪਹਿਲਾਂ ਗੁਰਦੁਆਰਾ ਮੰਜੀ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਅਤੇ ਹੋਰ ਸੇਵਾਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚਲ ਕੇ ਸਰਾਫਾ ਬਾਜ਼ਾਰ, ਕਰਨ ਗੇਟ, ਮਹਾਂਰਿਸ਼ੀ ਵਾਲਮੀਕਿ ਚੌਕ, ਪੁਰਾਣਾ ਜੀ. ਟੀ. ਰੋਡ, ਦਾਵਤ ਹੋਟਲ, ਗੁਰੂ ਨਾਨਕ ਹਸਪਤਾਲ, ਕਲਪਨਾ ਚਾਵਲਾ ਮੈਡੀਕਲ ਕਾਲਜ, ਸਿਵਲ ਹਸਪਤਾਲ ਚੌਕ ਅਤੇ ਕੁੰਜਪੁਰਾ ਰੋਡ ਨੂੰ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਵਿਧਾਇਕ ਜਗਮੋਹਨ ਆਨੰਦ ਅਤੇ ਸਾਬਕਾ ਮੇਅਰ ਰੇਣੂ ਬਾਲਾ ਗੁਪਤਾ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਰਿੰਦਰ ਸਿੰਘ, ਸਕੱਤਰ ਇੰਦਰਪਾਲ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਸੱਗੂ ਵਲੋਂ ਪੰਜ ਪਿਆਰਿਆਂ, ਸੇਵਾਦਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਖਾਲਸਾ ਮਾਡਰਨ ਹਾਈ ਸਕੂਲ ਪ੍ਰੇਮ ਨਗਰ ਦੇ ਬੱਚਿਆਂ ਵਲੋਂ ਪੰਜ ਪਿਆਰਿਆਂ ਦੇ ਰੂਪ ‘ਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਹੋਰਨਾਂ ਸਕੂਲੀ ਵਿਦਿਆਰਥੀਆਂ ਨੇ ਪੀ. ਟੀ. ਦੀਆਂ ਪੇਸ਼ਕਾਰੀਆਂ ਦਿੱਤੀਆਂ, ਜਦਕਿ ਵੱਡੀ ਗਿਣਤੀ ‘ਚ ਬੱਚਿਆਂ ਨੇ ਨਾਮ ਸਿਮਰਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਨਗਰ ਕੀਰਤਨ ‘ਚ ਦਸਮੇਸ਼ ਅਖਾੜੇ ਅਤੇ ਬੀਰ ਗਤਕਾ ਅਖਾੜੇ ਦੇ ਸਿੰਘਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। ਗੁਰਦੁਆਰਾ ਮੰਜੀ ਸਾਹਿਬ ਦੀ ਮਹਿਲਾ ਸਤਿਸੰਗ ਸਭਾ ਨੇ ਪਾਲਕੀ ਸਾਹਿਬ ਦੇ ਨਾਲ-ਨਾਲ ਸ਼ਬਦ ਗਾਇਨ ਕਰਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਇਸੇ ਤਰ੍ਹਾਂ ਗੁਰੂ ਨਾਨਕ ਸੇਵਕ ਜਥੇ ਦੇ ਸ਼ਬਦੀ ਜਥੇ ਦੇ ਮੈਂਬਰਾਂ ਨੇ ਪਾਲਕੀ ਸਾਹਿਬ ਦੇ ਅੱਗੇ ਰਸਭਿੰਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਦਵਿੰਦਰ ਸਿੰਘ ਕਾਲਾ ਵਿਰਕ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਨਗਰ ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਭਲਕੇ 24 ਨਵੰਬਰ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਦਕਿ ਸ਼ਾਮ ਦੇ 6 ਵਜੇ ਤੋਂ ਲੈ ਕੇ ਰਾਤ ਦੇ 10 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ‘ਚ ਪੰਥ ਦੇ ਪ੍ਰਸਿੱਧ ਕੀਰਤਨੀਏ, ਢਾਡੀ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ 24 ਨਵੰਬਰ ਦੀ ਸ਼ਾਮ ਨੂੰ ਆਪਣੇ ਘਰਾਂ, ਕਾਰੋਬਾਰੀ ਅਦਾਰਿਆਂ ਅਤੇ ਦੁਕਾਨਾਂ ਦੇ ਬਾਹਰ ਦੀਵੇ ਜਗਾ ਕੇ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ। ਇਸ ਮੌਕੇ ਜਥੇਦਾਰ ਦਵਿੰਦਰ ਸਿੰਘ ਕਾਲਾ, ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਕੱਤਰ ਇੰਦਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਸੱਗੂ, ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨਰੂਲਾ, ਗੁਰਨਾਮ ਸਿੰਘ ਰਾਮਗੜ੍ਹੀਆ ਤੇ ਹਰਮੀਤ ਸਿੰਘ ਹੈਪੀ ਸਮੇਤ ਵੱਡੀ ਗਿਣਤੀ ‘ਚ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਸੁਰੇਸ਼ ਸਿੰਗਲਾ ਰੰਟੀ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਲਾਂਵਾਲੀ ’ਚ ਯੂਥ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Ad Position 24