22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼ਰਧਾਲੂਆਂ ਦੀ ਵਧ ਰਹੀ ਗਿਣਤੀ ਨੂੰ ਧਿਆਨ ’ਚ ਰੱਖਦੇ ਹੋਏ ਮੇਲਾ ਪ੍ਰਸ਼ਾਸਨ ਨੇ ਬਿਹਤਰ ਪ੍ਰਬੰਧ ਕੀਤਾ- ਕਿਰਮਾਚ

ਯਮੁਨਾ ਨਗਰ, 22 ਨਵੰਬਰ (ਗੁਰਦਿਆਲ ਸਿੰਘ ਨਿਮਰ)- ਸਰਸਵਤੀ ਵਿਰਾਸਤ ਬੋਰਡ ਦੇ ਉਪ ਚੇਅਰਮੈਨ ਧੂਮਨ ਸਿੰਘ ਕਿਰਮਾਚ ਨੇ ਸ੍ਰੀ ਕਪਾਲ ਮੋਚਨ-ਸ੍ਰੀ ਆਦਿ ਬਦਰੀ ਦੇ ਮੇਲੇ ‘ਚ ਸ਼ਿਰਕਤ ਕਰਦਿਆਂ ਤਿੰਨ ਪਵਿੱਤਰ ਝੀਲਾਂ ਦੇ ਦਰਸ਼ਨ ਕੀਤੇ ਅਤੇ ਸ਼ਰਧਾ ਨਾਲ ਰਾਜ ਅਤੇ ਦੇਸ਼ ਦੇ ਲੋਕਾਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ੍ਰੀ ਕਪਾਲ ਮੋਚਨ ਮੇਲੇ ‘ਚ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਕਿਉਂਕਿ ਹਰਿਆਣਾ ਤੋਂ ਇਲਾਵਾ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ ਹੋਰਨਾਂ ਰਾਜਾਂ ਦੇ ਸ਼ਰਧਾਲੂ ਵੀ ਆਪੋ ਆਪਣੀਆਂ ਇੱਛਾਵਾਂ ਲੈ ਕੇ ਇਥੇ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 23-11-2026
ਯਮੁਨਾ ਨਗਰ, 22 ਨਵੰਬਰ (ਗੁਰਦਿਆਲ ਸਿੰਘ ਨਿਮਰ)- ਸਰਸਵਤੀ ਵਿਰਾਸਤ ਬੋਰਡ ਦੇ ਉਪ ਚੇਅਰਮੈਨ ਧੂਮਨ ਸਿੰਘ ਕਿਰਮਾਚ ਨੇ ਸ੍ਰੀ ਕਪਾਲ ਮੋਚਨ-ਸ੍ਰੀ ਆਦਿ ਬਦਰੀ ਦੇ ਮੇਲੇ ‘ਚ ਸ਼ਿਰਕਤ ਕਰਦਿਆਂ ਤਿੰਨ ਪਵਿੱਤਰ ਝੀਲਾਂ ਦੇ ਦਰਸ਼ਨ ਕੀਤੇ ਅਤੇ ਸ਼ਰਧਾ ਨਾਲ ਰਾਜ ਅਤੇ ਦੇਸ਼ ਦੇ ਲੋਕਾਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ੍ਰੀ ਕਪਾਲ ਮੋਚਨ ਮੇਲੇ ‘ਚ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਕਿਉਂਕਿ ਹਰਿਆਣਾ ਤੋਂ ਇਲਾਵਾ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ ਹੋਰਨਾਂ ਰਾਜਾਂ ਦੇ ਸ਼ਰਧਾਲੂ ਵੀ ਆਪੋ ਆਪਣੀਆਂ ਇੱਛਾਵਾਂ ਲੈ ਕੇ ਇਥੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕ ਇਹ ਮੇਲਾ ਧਾਰਮਿਕ ਵਿਸ਼ਵਾਸ, ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਮਾਰਗਦਰਸ਼ਨ ਅਨੁਸਾਰ ਮੇਲਾ ਪ੍ਰਸ਼ਾਸਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕਰ ਰਿਹਾ ਹੈ। ਸ਼ਰਧਾਲੂਆਂ ਲਈ ਰਿਹਾਇਸ਼, ਆਵਾਜਾਈ, ਸੁਰੱਖਿਆ, ਸਫਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਦਿ ਬਦਰੀ ਸੇਵਾ ਸਮਿਤੀ, ਸਰਸਵਤੀ ਸੇਵਾ ਸਮਿਤੀ, ਵੱਖ-ਵੱਖ ਸਮਾਜਿਕ ਸੰਗਠਨਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 23 ਨਵੰਬਰ ਨੂੰ ਪਵਿੱਤਰ ਇਸ਼ਨਾਨ ਦੇ ਪ੍ਰਬੰਧਾਂ ਨੂੰ ਬਣਾਈ ਰੱਖਣ ‘ਚ ਸਰਗਰਮੀ ਨਾਲ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਾਰੀਆਂ ਸੰਸਥਾਵਾਂ ਨੂੰ ਸ਼ਰਧਾਲੂਆਂ ਦੀ ਸਹਾਇਤਾ ਲਈ ਇਕ ਦੂਜੇ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਤਾਂ ਜੋ ਦੂਜੇ ਰਾਜਾਂ ਤੋਂ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਸਾਡੇ ਮਹਿਮਾਨ ਹਨ, ਅਤੇ ਉਨ੍ਹਾਂ ਦੀ ਸੁਰੱਖਿਆ, ਸਹੂਲਤ ਅਤੇ ਸਤਿਕਾਰ ਨੂੰ ਯਕੀਨੀ ਬਣਾਉਣਾ ਮੇਲਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਸਾਰਿਆਂ ਦੇ ਸਹਿਯੋਗ ਨਾਲ ਮੇਲਾ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਮੁੱਖ ਮੰਤਰੀ ਨੇ ਵਿਕਾਸ ਕਾਰਜਾਂ ’ਚ ਲਾਪਰਵਾਹੀ ਵਿਰੁੱਧ ਸਖ਼ਤ ਕਾਰਵਾਈ ਕੀਤੀ * ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ....
Ad Position 24