ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਪਹਿਰਾ ਦੇਣ ਦੀ ਲੋੜ-ਪਰਮਜੀਤ ਸਿੰਘ ਪੰਮਾ
ਨਵੀਂ ਦਿੱਲੀ,23ਨਵੰਬਰ(ਜਗਤਾਰ ਸਿੰਘ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਅਤੇ ਸਦਰ ਬਾਜ਼ਾਰ ਬਾਰੀ ਮਾਰਕਿਟ ਟਰੈਡਰਸ ਐਸੋਸੀਏਸ਼ਨ ਦੇ ਮੁਖੀ ਪਰਮਜੀਤ ਸਿੰਘ ਪੰਮਾ ਵੱਲੋਂ ਨਗਰ ਕੀਰਤਨ ਵਿਚ ਹਾਜ਼ਰੀ ਭਰਦੇ ਹੋਏ,ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਪਹਿਰਾ ਦੇਣ ਦੀ ਪ੍ਰੇਰਣਾ ਕੀਤੀ। ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਉ ਤਕ ਸਜਾਏ ਗਏ ਇਸ ਨਗਰ ਕੀਰਤਨ ਦਾ ਨਿੱਘਾ ਸਵਾਗਤ ਕਰਦਿਆਂ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖ ਧਰਮ ਨਹੀਂ ਬਲਕਿ ਸਮੁੱਚੀ ਮਨੁੱਖਤਾ ਦੇ ਮਾਰਗ ਦਰਸ਼ਕ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਜਾਤ-ਪਾਤ ਤੇ ਵਿਤਕਰੇ ਤੋਂ ਉੱਚਾ ਉੱਠ ਕੇ ਮਨੁੱਖਾ ਸੇਵਾ ਦਾ ਸੁਨੇਹਾ ਦਿੱਤਾ।
ਅਜੀਤ ਡੈਸਕ
24-11-2026