24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ,23ਨਵੰਬਰ(ਜਗਤਾਰ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਊ ਤੱਕ ਸਜਾਇਆ ਗਿਆ । ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ ।

Ad Position 21
No active advertisement
ਅਜੀਤ ਡੈਸਕ 24-11-2026
ਨਵੀਂ ਦਿੱਲੀ,23ਨਵੰਬਰ(ਜਗਤਾਰ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਊ ਤੱਕ ਸਜਾਇਆ ਗਿਆ । ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ । ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ‘ਚ ਅਰਦਾਸ ਉਪਰੰਤ ਆਰੰਭ ਹੋਇਆ ਇਹ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਚਾਂਦਨੀ ਚੌਂਕ ਤੋਂ ਸ਼ੁਰੂ ਹੋ ਕੇ ਫ਼ਤਿਹ ਪੁਰੀ, ਲਹੌਰੀ ਗੇਟ, ਤੇਲੀਵਾੜਾ, ਆਜ਼ਾਦ ਮਾਰਕਿਟ, ਰੋਸ਼ਨਆਰਾ ਰੋਡ, ਰਾਣਾ ਪ੍ਰਤਾਪ ਬਾਗ਼ ਤੋਂ ਹੁੰਦਾ ਹੋਇਆ ਗੁਰਦੁਆਰਾ ਨਾਨਕ ਪਿਆਉ ਪੁੱਜਾ ।ਨਗਰ ਕੀਰਤਨ ਵਿਚ ਸੰਗਤਾਂ ਦੀ ਸਹੂਲੀਅਤ ਵਾਸਤੇ ਪਾਲਕੀ ਸਾਹਿਬ ਦੀ ਸਥਿਤੀ (ਲਾਈਵ ਲੋਕੇਸ਼ਨ) ਦੀ ਜਾਣਕਾਰੀ ਦੇਣ ਦੀ ਸਹੂਲਤ ਪ੍ਰਦਾਨ ਕੀਤੀ ਗਈ । ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਮੁੱਚੇ ਪੰਥ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਡਟ ਕੇ ਪਹਿਰਾ ਦੇਣ ਲਈ ਪ੍ਰੇਰਿਆ । ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਸਮਾਜ ਦੇ ਹਰ ਖੇਤਰ ‘ਚੋਂ ਬੁਰਾਈਆਂ ਨੂੰ ਦੂਰ ਕਰਕੇ ਲੁਕਾਈ ਨੂੰ ਸੌਖਾ ਤੇ ਸਿੱਧਾ ਰਸਤਾ ਵਿਖਾਇਆ ਅਤੇ ਹੱਥੀਂ ਕਿਰਤ ਕਰਨ,ਵੰਡ ਛਕਣ ਤੇ ਨਾਮ ਜਪਣ ਦੀ ਪ੍ਰੇਰਨਾ ਕੀਤੀ । ਨਗਰ ਕੀਰਤਨ ਵਿਚ ਨਗਾਰਾ ਗੱਡੀ, ਬੈਂਡ ਵਾਜੇ,ਗਤਕਾ ਅਖਾੜੇ, ਕੀਰਤਨੀ ਜੱਥਿਆਂ ਆਦਿ ਨੇ ਵੀ ਹਾਜ਼ਰੀ ਭਰੀ । ਇਸ ਨਗਰ ਕੀਰਤਨ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ,ਸੀਨੀਅਰ ਆਗੂ ਮਨਜੀਤ ਸਿੰਘ ਜੀ.ਕੇ. ਸਮੇਤ ਹੋਰ ਦਿੱਲੀ ਕਮੇਟੀ ਮੈਂਬਰਾਂ ਤੇ ਸੰਗਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਐੱਮ.ਇੰਟਰਨੈਸ਼ਨਲ ਸਕੂਲ ਦੀ ‘ਕੈਟਾਲਿਸਿਸ’ ਵਿਗਿਆਨ ਪ੍ਰਦਰਸ਼ਨੀ ’ਚ ਵਿਦਿਆਰਥੀਆਂ ਨੇ ਦਿਖਾਈ ਨਵੀਆਂ ਖੋਜਾਂ ਦੀ ਪ੍ਰਤਿਭ... ਅਗਲੀ ਖ਼ਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਪਹਿਰਾ ਦੇਣ ਦੀ ਲੋੜ-ਪਰਮਜੀਤ ਸਿੰਘ ਪੰਮਾ
Ad Position 24