23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ ਤਿੰਨ ਰੋਜ਼ਾ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 23 ਨਵੰਬਰ (ਗੁਰਦਿਆਲ ਸਿੰਘ ਨਿਮਰ)- ਡੀ. ਏ.

Ad Position 21
No active advertisement
ਅਜੀਤ ਡੈਸਕ 24-11-2026
ਯਮੁਨਾਨਗਰ, 23 ਨਵੰਬਰ (ਗੁਰਦਿਆਲ ਸਿੰਘ ਨਿਮਰ)- ਡੀ. ਏ. ਵੀ. ਕਾਲਜ ਫਾਰ ਗਰਲਜ਼ ਦੀ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ (ਆਈ. ਆਈ. ਸੀ.) ਨੇ ‘ਸਮੱਸਿਆਵਾਂ ਦੀ ਪਛਾਣ ਕਰਨ ‘ਤੇ ਫੀਲਡ ਵਿਜ਼ਿਟ’ ਅਤੇ ‘ਸਮੱਸਿਆ-ਹੱਲ ਫਿੱਟ ‘ਤੇ ਬੂਟਕੈਂਪ’ ਸਿਰਲੇਖ ਹੇਠ ਤਿੰਨ ਦਿਨਾਂ ਪ੍ਰੋਗਰਾਮ ਦਾ ਕੀਤਾ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਮੱਸਿਆਵਾਂ ਦੀ ਪਛਾਣ ਕਰਨ, ਰਚਨਾਤਮਕ ਹੱਲ ਵਿਕਸਿਤ ਕਰਨ ਅਤੇ ਵੱਖ-ਵੱਖ ਹੁਨਰਾਂ ਰਾਹੀਂ ਸਵੈ-ਰੁਜ਼ਗਾਰ ਅਤੇ ਉੱਦਮਤਾ ਦੇ ਮੌਕਿਆਂ ਨਾਲ ਜਾਣੂ ਕਰਵਾਉਣ ਦੇ ਹੁਨਰ ਨੂੰ ਵਿਕਸਿਤ ਕਰਨਾ ਸੀ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਅਤੇ ਆਈ.ਆਈ.ਸੀ. ਪ੍ਰਧਾਨ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਅਜਿਹੇ ਬੂਟਕੈਂਪ ਵਿਦਿਆਰਥੀਆਂ ਵਿਚ ਨਵੀਨਤਾ, ਰਚਨਾਤਮਕ ਸੋਚ ਅਤੇ ਵਿਵਹਾਰਕ ਹੁਨਰ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਰਵਾਇਤੀ ਹੁਨਰਾਂ ਦੇ ਨਾਲ-ਨਾਲ ਆਧੁਨਿਕ ਤਕਨਾਲੋਜੀਆਂ ਦਾ ਗਿਆਨ ਪ੍ਰਾਪਤ ਕਰਕੇ ਸਵੈ-ਨਿਰਭਰ ਬਣਨ ਲਈ ਉਤਸ਼ਾਹਿਤ ਕੀਤਾ। ਇਸ ਪ੍ਰੋਗਰਾਮ ਦੇ ਪਹਿਲੇ ਪੜਾਅ ਦੇ ਹਿੱਸੇ ਵਜੋਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਜਗਾਧਰੀ ਵਿਖੇ ਇਕ ਖੇਤਰੀ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਅਸਲ ਜੀਵਨ ਦੀਆਂ ਸਮੱਸਿਆਵਾਂ ਨੂੰ ਸਮਝਣ, ਭਾਈਚਾਰੇ ਅਤੇ ਉਦਯੋਗ ਦੀਆਂ ਚੁਣੌਤੀਆਂ ਦਾ ਨਿਰੀਖਣ ਕਰਨ ਅਤੇ ਸਮਾਜ ਵਿਚ ਮੌਜੂਦਾ ਪਾੜੇ ਅਤੇ ਜ਼ਰੂਰਤਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਸੰਭਾਵੀ ਸਮੱਸਿਆਵਾਂ ਨੂੰ ਯੋਜਨਾਬੱਧ ਢੰਗ ਨਾਲ ਦਸਤਾਵੇਜ਼ੀਕਰਨ ਕਰਨ ਦੀ ਸਿਖਲਾਈ ਵੀ ਪ੍ਰਾਪਤ ਹੋਈ। ਪ੍ਰੋਗਰਾਮ ਦੇ ਦੂਜੇ ਪੜਾਅ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਦਸਤਕਾਰੀ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਦਿੱਤਾ ਗਿਆ। 19 ਤੋਂ 21 ਨਵੰਬਰ ਤੱਕ, ਕਢਾਈ ਰਿਬਨ ਵਰਕ, ਪੈਚਵਰਕ, ਫੁੱਲ ਬਣਾਉਣਾ, ਪੇਪਰ ਆਰਟ, ਰੰਗਾਈ, ਬਲਾਕ ਪ੍ਰਿੰਟਿੰਗ ਅਤੇ ਸਟੈਂਸਿਲ ਪ੍ਰਿੰਟਿੰਗ ਵਰਗੀਆਂ ਗਤੀਵਿਧੀਆਂ ਕੀਤੀਆ। ਇਸ ਪ੍ਰੋਗਰਾਮ ਦਾ ਸੰਯੋਜਨ ਆਈ. ਆਈ. ਸੀ. ਕੋਆਰਡੀਨੇਟਰ ਵਿਵੇਕ ਨੇ ਕੀਤਾ। ਇਸ ਮੌਕੇ ਇਨੋਵੇਸ਼ਨ ਅੰਬੈਸਡਰ ਮਮਤਾ ਥਾਪਰ, ਡਾ. ਰੰਜਨਾ ਦੇਵੀ, ਮਨਜੀਤ ਕੌਰ ਅਤੇ ਜਸਮੀਤ ਕੌਰ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਖ਼ਾਲਸਾਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੇਠ ਜੈ ਪ੍ਰਕਾਸ਼ ਪੋਲੀਟੈਕਨਿਕ ਦਾਮਲਾ ਨੇ ਜ਼ਿਲ੍ਹਾ ਯੁਵਕ ਮੇਲਾ ਵਿਚ ਨੁੱਕੜ ਨਾਟਕ ਮੁਕਾਬਲੇ ’ਚ ਕੀਤਾ ਦੂਜਾ ਸਥਾਨ ਪ੍ਰਾਪਤ
Ad Position 24