23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਮੌਕੇ ਖ਼ਾਲਸਾਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ

ਡੱਬਵਾਲੀ, 23 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ’ਚ ਵਿਸ਼ਾਲ ਨਗਰ ਕੀਰਤਨ ਖਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਤੋਂ ਆਰੰਭ ਹੋਇਆ।

Ad Position 21
No active advertisement
ਅਜੀਤ ਡੈਸਕ 24-11-2026
ਡੱਬਵਾਲੀ, 23 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ’ਚ ਵਿਸ਼ਾਲ ਨਗਰ ਕੀਰਤਨ ਖਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਤੋਂ ਆਰੰਭ ਹੋਇਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਸਮੇਤ ਨੇੜਲੇ ਕਸਬੇ ਮੰਡੀ ਕਿੱਲਿਆਂਵਾਲੀ ਵਿੱਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਦੇ ਅੱਗੇ ਬੀਬੀਆਂ ਵਲੋਂ ਸੜਕ ਦੀ ਸਫ਼ਾਈ ਦੀ ਸੇਵਾ ਨਿਭਾਈ ਗਈ। ਇਸ ਸੇਵਾ ਨੇ ਗੁਰਮਤਿ ਦੀ ਸੇਵਾ ਅਤੇ ਨਿਮਰਤਾ ਦੀ ਭਾਵਨਾ ਨੂੰ ਸੁੰਦਰ ਢੰਗ ਨਾਲ ਪ੍ਰਗਟਾਇਆ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਬਾਬਾ ਦੀਪ ਸਿੰਘ ਗਤਕਾ ਟੀਮ ਦੇ ਨੌਜਵਾਨਾਂ ਨੇ ਗਤਕੇ ਦੇ ਦਿਲਕਸ਼ ਜੌਹਰ ਵਿਖਾ ਕੇ ਸੰਗਤਾਂ ਦਾ ਮਨ ਮੋਹ ਲਿਆ। ਪੂਰੇ ਰਸਤੇ ਦੌਰਾਨ ਗੁਰਬਾਣੀ ਦੇ ਜਾਪ ਅਤੇ ਸੰਗਤਾਂ ਦੀ ਸ਼ਰਧਾ ਨਾਲ ਮਾਹੌਲ ਗੁਰਮਤਿ ਰੰਗ ਵਿੱਚ ਰੰਗਿਆ ਰਿਹਾ। ਇਸ ਮੌਕੇ ਸੀਨੀਅਰ ਵਕੀਲ ਸੁਖਬੀਰ ਸਿੰਘ ਬਰਾੜ, ਗ੍ਰੰਥੀ ਸੁਖਬੀਰ ਸਿੰਘ ਜੋਗੇਵਾਲਾ, ਸੁਖਵਿੰਦਰ ਸਿੰਘ ਚੰਦੀ, ਜਗਤਾਰ ਸਿੰਘ ਮਾਨ, ਕੁਲਦੀਪ ਸਿੰਘ ਜੋਗੇਵਾਲਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੋਹਿਨੂਰ ਅਕੈਡਮੀ ’ਚ ਸਾਲਾਨਾ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਸਮਾਰੋਹ ਮਨਾਇਆ ਅਗਲੀ ਖ਼ਬਰ ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ ਤਿੰਨ ਰੋਜ਼ਾ ਪ੍ਰੋਗਰਾਮ ਕਰਵਾਇਆ
Ad Position 24