ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਕਾਬੂ
ਫ਼ਿਰੋਜ਼ਪੁਰ, 23 ਨਵੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਵਿੱਕਰੀ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਫ਼ਿਰੋਜ਼ਪੁਰ, 23 ਨਵੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਵਿੱਕਰੀ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ 21 ਨਵੰਬਰ 2026 ਨੂੰ ਜਦੋਂ ਏ.ਐੱਸ.ਆਈ. ਜਸਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ 7 ਨੰਬਰ ਚੁੰਗੀ, ਫ਼ਿਰੋਜ਼ਪੁਰ ਕੈਂਟ ਵਿਖੇ ਮੌਜੂਦ ਸਨ, ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਤੋਂ ਭਰੋਸੇਯੋਗ ਸੂਚਨਾ ਮਿਲੀ। ਮੁਖ਼ਬਰ ਨੇ ਦੱਸਿਆ ਕਿ ਸਬੰਧਿਤ ਵਿਅਕਤੀ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਇਸ ਸਮੇਂ ਵੀ ਬਿਜਲੀ ਘਰ ਰੋਡ ’ਤੇ ਝਾੜੀਆਂ ਦੀ ਆੜ ਵਿਚ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ, ਜਿਸ ਕੋਲ ਨਾਜਾਇਜ਼ ਸ਼ਰਾਬ ਮੌਜੂਦ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਤੁਰੰਤ ਛਾਪੇਮਾਰੀ ਕਰਦਿਆਂ ਮੁਲਜ਼ਮ ਨੈਤ ਉਰਫ਼ ਬੂੜੀ ਪੁੱਤਰ ਭਾਗ ਸਿੰਘ ਵਾਸੀ ਪੁਰਾਣੀ ਖਲਾਸੀ ਲਾਈਨ, ਫ਼ਿਰੋਜ਼ਪੁਰ ਕੈਂਟ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੌਕੇ ’ਤੇ ਕਾਰਵਾਈ ਕਰਦਿਆਂ ਉਸ ਦੇ ਕਬਜ਼ੇ ਵਿਚੋਂ ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਸਬੰਧੀ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 206 ਮਿਤੀ 21-11-2026 ਨੂੰ ਆਬਕਾਰੀ ਐਕਟ ਦੀ ਧਾਰਾ 61/1/14 ਤਹਿਤ ਦਰਜ ਕਰ ਲਿਆ ਗਿਆ ਹੈ। ਏ.ਐੱਸ.ਆਈ. ਜਸਵਿੰਦਰ ਸਿੰਘ ਵਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।