23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸੰਬੰਧੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ।

Ad Position 21
No active advertisement
ਅਜੀਤ ਡੈਸਕ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸੰਬੰਧੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਫੱਤੂ ਵਾਲਾ ਤੋਂ ਪਿੰਡ ਸੁਖੇਰਾ ਬੋਦਲਾ ਨੂੰ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ। ਉਹ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਫੜੀ ਵਸਤੂ ਸੁੱਟ ਕੇ ਖਿਸਕਣ ਲੱਗਿਆ। ਪੁਲਿਸ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਨਿਰੰਜਨ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਸੁਖੇਰਾ ਬੋਦਲਾ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਰਾਮਸਰਾ ਦੇ ਵਿਦਿਆਰਥੀ ਦੀਪਕ ਨੇ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਕਾਬੂ
Ad Position 24