23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਜ਼ਦੂਰ ਆਗੂ ’ਤੇ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਹਜ਼ਾਰਾਂ ਲੋਕਾਂ ਨੇ ਘੇਰਿਆ ਡੀ. ਐਸ. ਪੀ. ਦਫ਼ਤਰ

ਨਕੋਦਰ, 23 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਅੱਜ ਜਨਤਕ ਜਮਹੂਰੀ ਤੇ ਸਾਹਿਤਕ ਜਥੇਬੰਦੀਆਂ ਦੇ ਸੱਦੇ ਤਹਿਤ ਮਜ਼ਦੂਰ ਆਗੂ ਹਰਮੇਸ਼ ਮਾਲੜੀ ‘ਤੇ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੇ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ਨੂੰ ਵਿਰਾਸਤੀ ਯਾਦਗਾਰ ਦਾ ਦਰਜ਼ਾ ਦੇਣ ਦੀ ਮੰਗ ਨੂੰ ਲੈਕੇ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਲੋਕਾਂ ਵਲੋਂ ਡੀ ਐਸ ਪੀ ਦਫ਼ਤਰ ਨਕੋਦਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮਜ਼ਦੂਰ ਆਗੂ ਹਰਮੇਸ਼ ਮਾਲੜੀ ਨੂੰ ਜਾਤੀ ਸੂਚਕ ਸ਼ਬਦ ਵਰਤਣ ਤੇ ਹਮਲਾ ਕਰਨ ਵਾਲੇ ਤਲਵੰਡੀ ਸਲੇਮ ਦੇ ਸਰਪੰਚ ਤੇ ਉਸਦੀ ਢਾਣੀ ਖ਼ਿਲਾਫ ਐਸ.

Ad Position 21
No active advertisement
ਇਕੱਠ ਨੂੰ ਸੰਬੋਧਨ ਕਰਦੇ ਕਾਮਰੇਡ ਹਰਮੇਸ਼ ਮਾਲੜੀ। ਤਸਵੀਰ- ਗੁਰਵਿੰਦਰ ਸਿੰਘ 24-11-2026
ਨਕੋਦਰ, 23 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਅੱਜ ਜਨਤਕ ਜਮਹੂਰੀ ਤੇ ਸਾਹਿਤਕ ਜਥੇਬੰਦੀਆਂ ਦੇ ਸੱਦੇ ਤਹਿਤ ਮਜ਼ਦੂਰ ਆਗੂ ਹਰਮੇਸ਼ ਮਾਲੜੀ ‘ਤੇ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੇ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ਨੂੰ ਵਿਰਾਸਤੀ ਯਾਦਗਾਰ ਦਾ ਦਰਜ਼ਾ ਦੇਣ ਦੀ ਮੰਗ ਨੂੰ ਲੈਕੇ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਲੋਕਾਂ ਵਲੋਂ ਡੀ ਐਸ ਪੀ ਦਫ਼ਤਰ ਨਕੋਦਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮਜ਼ਦੂਰ ਆਗੂ ਹਰਮੇਸ਼ ਮਾਲੜੀ ਨੂੰ ਜਾਤੀ ਸੂਚਕ ਸ਼ਬਦ ਵਰਤਣ ਤੇ ਹਮਲਾ ਕਰਨ ਵਾਲੇ ਤਲਵੰਡੀ ਸਲੇਮ ਦੇ ਸਰਪੰਚ ਤੇ ਉਸਦੀ ਢਾਣੀ ਖ਼ਿਲਾਫ ਐਸ.ਸੀ/ਐਸ.ਟੀ ਐਕਟ ਤਹਿਤ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਤੇ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਸ਼ਹਿ ਕਾਰਨ ਪੁਲਿਸ ਨਾਮਜ਼ਦ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕਰ ਰਹੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਤੇ ਅਮਨ ਅਰੋੜਾ ਵਲੋਂ ਉੱਘੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਤੇ ਹੋਰਾਂ ਨਾਲ 13 ਅਕਤੂਬਰ ਦੀ ਮੀਟਿੰਗ ਦੌਰਾਨ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਅਤੇ ਪਾਸ਼ ਹੰਸ ਯਾਦਗਾਰੀ ਕੰਪਲੈਕਸ ਨੂੰ ਵਿਰਾਸਤੀ ਯਾਦਗਾਰ ਦਾ ਦਰਜ਼ਾ ਦੇਣ ਦੀ ਮੰਗ ਪ੍ਰਵਾਨ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਅਮਲ ਨਹੀਂ ਕੀਤਾ ਗਿਆ। ਉਨ੍ਹਾਂ ਐਲਾਨ ਕੀਤਾ ਕਿ ਪਾਸ਼ ਯਾਦਗਾਰੀ ਕੰਪਲੈਕਸ ਨੂੰ ਵਿਰਾਸਤੀ ਯਾਦਗਾਰ ਦਾ ਦਰਜਾ ਦੇਣ ਤੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹਮਲੇ ਦੇ ਦੋਸ਼ੀਆਂ ਦੀ ਗ੍ਰਿ੍ਫ਼ਤਾਰੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਅੱਜ ਦੇ ਧਰਨੇ ’ਚ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਜਲੰਧਰ ਦੇ ਜਨਰਲ ਸਕੱਤਰ ਗੁਰਮੀਤ , ਮਹਿਲਾ ਕਿਸਾਨ ਆਗੂ ਕੰਵਲਜੀਤ ਕੌਰ ਬਰਨਾਲਾ , ਪਾਸ਼ ਹੰਸ ਰਾਜ ਯਾਦਗਾਰੀ ਕੌਮਾਂਤਰੀ ਟਰੱਸਟ ਦੇ ਮੈਂਬਰ ਡਾਕਟਰ ਪਰਮਿੰਦਰ, ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਪ੍ਰਧਾਨ ਪ੍ਰੋਫੈਸਰ ਸੁਰਜੀਤ ਜੱਜ , ਪਾਸ਼ ਹੰਸ ਰਾਜ ਸ਼ਹੀਦੀ ਯਾਦਗਾਰ ਕਮੇਟੀ ਦੇ ਮੈਂਬਰ ਹਰਮੇਸ਼ ਮਾਲੜੀ, ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਡੀ ਟੀ ਐਫ ਦੇ ਆਗੂ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਟੀ ਐਸ ਯੂ ਦੇ ਆਗੂ ਮਲਕੀਤ ਸਿੰਘ ਸੈਂਸਰਾ , ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸਿੰਘ ਸੇਵੇਵਾਲਾ, ਐਡਵੋਕੇਟ ਸੁਰਿੰਦਰ ਖੀ , ਤਰਕਸ਼ੀਲ ਸੁਸਾਇਟੀ ਦੇ ਆਗੂ ਸੁਖਵਿੰਦਰ ਸਿੰਘ ਬਾਗਪੁਰ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ, ਜਮਹੂਰੀ ਕਿਸਾਨ ਸਭਾ ਦੇ ਆਗੂ ਮਨੋਹਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸੰਤੋਖ਼ ਸਿੰਘ ਸੰਧੂ, ਅਪ੍ਰੇਸ਼ਨ ਗਰੀਨ ਹੰਟ ਵਿਰੋਧੀ ਫਰੰਟ ਦ ੇ ਆਗੂ ਬੂਟਾ ਸਿੰਘ ਮਹਿਮੂਦਪੁਰ, ਸ਼ਹੀਦ ਭਗਤ ਸਿੰਘ ਵਿਚਾਰ ਮੰਚ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਆਗੂ ਅਮਰੀਕ ਸਿੰਘ, ਤਲਵੰਡੀ ਸਲੇਮ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਸਮੇਤ ਤਲਵੰਡੀ ਸਲੇਮ ਦੇ ਮਜ਼ਦੂਰਾਂ ਕਿਸਾਨਾਂ ਤੋਂ ਇਲਾਵਾ ਜਮਹੂਰੀ ਅਧਿਕਾਰ ਸਭਾ ਦੇ ਆਗੂ ਮੰਗਤ ਰਾਏ, ਜਗੀਰ ਸਿੰਘ ਜੋਸਣ, ਝੰਡਾ ਸਿੰਘ ਜੇਠੂਕੇ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦਾ 57ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਕਪਾਲ ਮੋਚਨ ਮੇਲੇ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਹਾਦਰੀ, ਕੁਰਬਾਨੀ ਅਤੇ ਸ਼ਹਾਦਤ ਦੀ ਗਾਥਾ ’ਤੇ ਅਧਾਰਿਤ ‘ਹ...
Ad Position 24