23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰੂ ਨਾਨਕ ਖ਼ਾਲਸਾ ਕਾਲਜ ਦਾ 57ਵਾਂ ਸਥਾਪਨਾ ਦਿਵਸ ਮਨਾਇਆ

ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)- ਗੁਰੂ ਨਾਨਕ ਖਾਲਸਾ ਕਾਲਜ ਦੇ 57ਵੇਂ ਸਥਾਪਨਾ ਦਿਵਸ ਦਾ ਸਮਾਪਤੀ ਸਮਾਗਮ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਸੰਤ ਬਾਬਾ ਰਾਜਿੰਦਰ ਸਿੰਘ ਜੀ ਖਾਲਸਾ ਇਸਰਾਨਾ ਸਾਹਿਬ ਵਾਲਿਆਂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਕੰਵਰਜੀਤ ਸਿੰਘ ਪ੍ਰਿੰਸ ਅਤੇ ਹੋਰ । ਤਸਵੀਰ : ਗੁਰਮੀਤ ਸਿੰਘ ਸੱਗੂ 24-11-2026
ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)- ਗੁਰੂ ਨਾਨਕ ਖਾਲਸਾ ਕਾਲਜ ਦੇ 57ਵੇਂ ਸਥਾਪਨਾ ਦਿਵਸ ਦਾ ਸਮਾਪਤੀ ਸਮਾਗਮ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਸਮੁੱਚਾ ਕਾਲਜ ਪਰਿਸਰ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਸਮਾਗਮ ਵਿਚ ਅੰਤਰਰਾਸ਼ਟਰੀ ਕਥਾਵਾਚਕ ਸੰਤ ਬਾਬਾ ਰਾਜਿੰਦਰ ਸਿੰਘ ਜੀ ਖਾਲਸਾ ਇਸਰਾਨਾ ਵਾਲੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਆਪਣੀ ਰੂਹਾਨੀ ਬਾਣੀ ਅਤੇ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਅਤੇ ਉਹ ਸਾਰੇ ਧਰਮਾਂ ਦੇ ਲੋਕਾਂ ਦੀ ਭਲਾਈ ਚਾਹੁੰਦੇ ਸਨ। ਗੁਰੂ ਸਾਹਿਬ ਦੀ ਬਾਣੀ ਸਰਬਵਿਆਪਕ, ਸਰਬਦੇਸ਼ਿਕ ਅਤੇ ਸਰਬਕਾਲੀ ਹੈ। ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਕਾਲਜ ਵੀ ਸਿੱਖਿਆ ਦੇ ਖੇਤਰ ਵਿਚ ਨਿਰੰਤਰ ਤਰੱਕੀ ਕਰ ਰਿਹਾ ਹੈ। ਸਮਾਗਮ ਦੀ ਸ਼ੁਰੂਆਤ ਸੰਗੀਤ ਵਿਭਾਗ ਦੇ ਮੁਖੀ ਡਾ. ਕ੍ਰਿਸ਼ਨ ਅਰੋੜਾ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ‘ਸਤਿਗੁਰ ਹੋਇ ਦਇਆਲ, ਸ਼ਰਧਾ ਪੂਰੀ ਹੈ ਮੇਰਾ ਵੈਦ ਗੋਵਿੰਦਾ’ ਸ਼ਬਦ ਦਾ ਗਾਇਨ ਕਰਕੇ ਮਾਹੌਲ ਨੂੰ ਭਗਤੀ ਰਸ ਵਿਚ ਰੰਗ ਦਿੱਤਾ। ਇਸ ਤੋਂ ਇਲਾਵਾ ਦਿਨੇਸ਼ ਡੋਗਰਾ ਨੇ ਵੀ ਸ਼ਬਦ ਗਾਇਨ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਰਜੀਤ ਸਿੰਘ ਪ੍ਰਿੰਸ ਨੇ ਸੰਤ ਬਾਬਾ ਰਾਜਿੰਦਰ ਸਿੰਘ ਖਾਲਸਾ ਜੀ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਪਾਵਨ ਚਰਨਾਂ ਦੀ ਕਾਲਜ ਵਿਚ ਆਮਦ ਨਾਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਅਧਿਆਤਮਿਕ ਮਾਰਗਦਰਸ਼ਨ ਮਿਲਿਆ ਹੈ ਅਤੇ ਉਨ੍ਹਾਂ ਦੇ ਵਿਚਾਰਾਂ ਤੋਂ ਅਨਮੋਲ ਗਿਆਨ ਪ੍ਰਾਪਤ ਹੋਇਆ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਚੂਹੜ ਸਿੰਘ ਨੇ ਸੰਤ ਬਾਬਾ ਜੀ ਅਤੇ ਸਮੂਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਗੁਰੂ ਨਾਨਕ ਖਾਲਸਾ ਕਾਲਜ ਨੇ ਪੂਰੇ ਦੇਸ਼ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ। ਕਾਲਜ ਦੇ ਅਨੇਕਾਂ ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕਰ ਚੁੱਕੇ ਹਨ ਅਤੇ ਇੱਥੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਕਈ ਵਿਦਿਆਰਥੀ ਉੱਚ ਅਹੁਦਿਆਂ ’ਤੇ ਪਹੁੰਚ ਕੇ ਕਾਲਜ ਦਾ ਨਾਂਅ ਰੌਸ਼ਨ ਕਰ ਰਹੇ ਹਨ। ਸਿੱਖਿਆ ਦੇ ਨਾਲ-ਨਾਲ ਸੰਗੀਤ, ਫਿਲਮ ਅਤੇ ਹੋਰ ਖੇਤਰਾਂ ਵਿਚ ਵੀ ਕਾਲਜ ਦੇ ਵਿਦਿਆਰਥੀ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜ ਦੀ ਸਥਾਪਨਾ ਅਤੇ ਇਸ ਨੂੰ ਮੌਜੂਦਾ ਮੁਕਾਮ ਤੱਕ ਪਹੁੰਚਾਉਣ ਵਿਚ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਵਰਗੀ ਤਾਰਾ ਸਿੰਘ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਇਸ ਸੰਸਥਾ ਦੀ ਉਸਾਰੀ ਅਤੇ ਸਥਾਪਨਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਜੁਝਾਰ ਸਿੰਘ ਨੇ ਬਾਖੂਬੀ ਨਿਭਾਈ, ਜਦਕਿ ਡਾ. ਜਤਿੰਦਰ ਪਾਲ ਸਿੰਘ ਨੇ ਉਨ੍ਹਾਂ ਦਾ ਸਹਿਯੋਗ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਐੱਸ. ਪੀ. ਸਿੰਘ ਪਸਰੀਚਾ, ਵਿੱਤ ਸਕੱਤਰ ਹਰਸੁਖਜੀਤ ਸਿੰਘ ਮਾਨ, ਦਲਜੀਤ ਸਿੰਘ ਸ਼ਾਮਗੜ੍ਹ, ਰਾਜਬੀਰ ਚੌਹਾਨ, ਸੁਰਿੰਦਰ ਭੱਟੀ, ਪ੍ਰੀਤਮ ਦਾਦੂਪੁਰ, ਸਾਬਕਾ ਪ੍ਰਿੰਸੀਪਲ ਪ੍ਰੋ. ਐੱਸ. ਐੱਸ. ਬਰਗੋਟਾ, ਡਾ. ਐੱਸ. ਕੇ. ਗੋਇਲ, ਡਾ. ਐੱਸ. ਪੀ. ਸਿੰਘ, ਡਾ. ਸੀਮਾ ਸ਼ਰਮਾ, ਪ੍ਰੋ. ਸ਼ਸ਼ੀ ਮਦਾਨ, ਡਾ. ਮੇਜਰ ਸਿੰਘ, ਡਾ. ਗੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਸੰਗਤਾਂ ਹਾਜ਼ਰ ਸਨ। ਸਮਾਪਤੀ ਸਮਾਗਮ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਵਿਚ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਕਰਨਾਲ ਪੁਲਿਸ ਨੇ ਕੱਸਿਆ ਸ਼ਿਕੰਜਾ ਅਗਲੀ ਖ਼ਬਰ ਮਜ਼ਦੂਰ ਆਗੂ ’ਤੇ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਹਜ਼ਾਰਾਂ ਲੋਕਾਂ ਨੇ ਘੇਰਿਆ ਡੀ. ਐਸ. ਪੀ. ਦਫ਼ਤਰ
Ad Position 24