23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਥਾਣਾ ਬਿਲਗਾ ਦੇ ਮੁੱਖ ਅਫ਼ਸਰ ਖ਼ਿਲਾਫ਼ ਪੀੜਤ ਧਿਰਾਂ ਨੇ ਲਾਏ ਮਿਲੀਭੁਗਤ ਦੇ ਗੰਭੀਰ ਦੋਸ਼ ਮਸਲੇ ਹੱਲ ਨਾ ਹੋਣ ’ਤੇ ਥਾਣੇ ਦਾ ਘਿਰਾਓ ਕਰਨ ਦੀ ਚਿਤਾਵਨੀ : ਕਾਂਗਰਸੀ ਆਗੂ ਰਾਜਿੰਦਰ ਸੰਧੂ

ਬਿਲਗਾ, 23 ਨਵੰਬਰ (ਤਜਿੰਦਰ ਕੁਮਾਰ)- ਸਥਾਨਕ ਥਾਣਾ ਮੁਖੀ ਦਿਲਬਾਗ ਸਿੰਘ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਗਾਉਂਦਿਆਂ ਵੱਖ-ਵੱਖ ਪੀੜਤ ਧਿਰਾਂ ਨੇ ਉਨ੍ਹਾਂ ਖ਼ਿਲਾਫ਼ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਨ ਤੇ ਸ਼ਿਕਾਇਤਾਂ ‘ਤੇ ਬਣਦੀ ਕਾਰਵਾਈ ਨਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਇਸ ਸਬੰਧੀ ਕੀਤੀ ਗਈ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੀੜਤਾਂ ਨੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਮੰਗ ਕੀਤੀ ਕਿ ਨਿਰਪੱਖ ਜਾਂਚ ਲਈ ਥਾਣਾ ਮੁਖੀ ਨੂੰ ਤੁਰੰਤ ਇੱਥੋਂ ਬਦਲਿਆ ਜਾਵੇ ਜਾਂ ਲਾਈਨ ਹਾਜ਼ਰ ਕੀਤਾ ਜਾਵੇ।

Ad Position 21
No active advertisement
ਪ੍ਰੈੱਸ ਕਾਨਫਰੰਸ ਦੌਰਾਨ ਥਾਣਾ ਮੁਖੀ ਖ਼ਿਲਾਫ਼ ਆਪਣੀ ਹੱਡਬੀਤੀ ਸੁਣਾਉਂਦੀਆਂ ਹੋਈਆਂ ਪੀੜਤ ਧਿਰਾਂ ਅਤੇ ਨਾਲ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸੰਧੂ। ਤਸਵੀਰ : ਤਜਿੰਦਰ ਕੁਮਾਰ 24-11-2026
ਬਿਲਗਾ, 23 ਨਵੰਬਰ (ਤਜਿੰਦਰ ਕੁਮਾਰ)- ਸਥਾਨਕ ਥਾਣਾ ਮੁਖੀ ਦਿਲਬਾਗ ਸਿੰਘ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਗਾਉਂਦਿਆਂ ਵੱਖ-ਵੱਖ ਪੀੜਤ ਧਿਰਾਂ ਨੇ ਉਨ੍ਹਾਂ ਖ਼ਿਲਾਫ਼ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਨ ਤੇ ਸ਼ਿਕਾਇਤਾਂ ‘ਤੇ ਬਣਦੀ ਕਾਰਵਾਈ ਨਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਇਸ ਸਬੰਧੀ ਕੀਤੀ ਗਈ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੀੜਤਾਂ ਨੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਮੰਗ ਕੀਤੀ ਕਿ ਨਿਰਪੱਖ ਜਾਂਚ ਲਈ ਥਾਣਾ ਮੁਖੀ ਨੂੰ ਤੁਰੰਤ ਇੱਥੋਂ ਬਦਲਿਆ ਜਾਵੇ ਜਾਂ ਲਾਈਨ ਹਾਜ਼ਰ ਕੀਤਾ ਜਾਵੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸੰਧੂ ਨੇ ਪੁਲਿਸ ਪ੍ਰਸ਼ਾਸਨ ਨੂੰ ਦੋ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ ਥਾਣੇ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਿੰਡ ਫਰਵਾਲਾ ਦੀ ਵਸਨੀਕ ਤਰਸੇਮ ਕੌਰ ਪਤਨੀ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਕਰੀਬ 50-60 ਸਾਲਾਂ (ਤਿੰਨ ਪੀੜ੍ਹੀਆਂ) ਤੋਂ ਆਪਣੀ ਜ਼ਮੀਨ ਵਾਹੁੰਦਾ ਆ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਦੇ ਹੀ ਇੱਕ ਵਿਅਕਤੀ ਨੇ 10-12 ਅਣਪਛਾਤੇ ਸਾਥੀਆਂ ਸਮੇਤ ਉਨ੍ਹਾਂ ਦੀ ਬੀਜੀ ਹੋਈ ਕਣਕ ਵਾਹ ਕੇ ਜ਼ਬਰਦਸਤੀ ਆਪਣੀ ਫ਼ਸਲ ਬੀਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ 10-12 ਦਿਨਾਂ ਤੋਂ ਥਾਣੇ ਦੇ ਚੱਕਰ ਕੱਟ ਰਹੇ ਹਨ, ਪਰ ਥਾਣਾ ਮੁਖੀ ਕਾਰਵਾਈ ਕਰਨ ਦੀ ਬਜਾਏ ਕਥਿਤ ਤੌਰ ‘ਤੇ ਦੂਜੀ ਧਿਰ ਦਾ ਪੱਖ ਪੂਰ ਰਹੇ ਹਨ। ਇਸੇ ਤਰ੍ਹਾਂ ਹੇਮ ਰਾਜ ਪੁੱਤਰ ਦਿਆਲ ਚੰਦ ਵਾਸੀ ਪ੍ਰਤਾਬਪੁਰਾ ਨੇ ਵੀ ਆਪਣੀ ਹੱਡਬੀਤੀ ਸੁਣਾਉਂਦਿਆਂ ਦੱਸਿਆ ਕਿ ਉਹ ਪਿਛਲੇ ਦੋ-ਤਿੰਨ ਸਾਲਾਂ ਤੋਂ ਇਨਸਾਫ਼ ਲਈ ਥਾਣੇ ਦੀਆਂ ਬਰੂਹਾਂ ‘ਤੇ ਭਟਕ ਰਿਹਾ ਹੈ, ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਇਸ ਤੋਂ ਇਲਾਵਾ ਪਿੰਡ ਮੌ ਸਾਹਿਬ ਦੇ ਸਾਬਕਾ ਸਰਪੰਚ ਨੇ ਦੋਸ਼ ਲਗਾਇਆ ਕਿ ਮਾਣਯੋਗ ਅਦਾਲਤ ਵਲੋਂ ਉਨ੍ਹਾਂ ਦੇ ਹੱਕ ਵਿੱਚ ਸਟੇਅ ਆਰਡਰ ਜਾਰੀ ਹੋਣ ਦੇ ਬਾਵਜੂਦ ਥਾਣਾ ਮੁਖੀ ਦੀ ਕਥਿਤ ਸ਼ਹਿ ‘ਤੇ ਬੀਤੀ ਰਾਤ ਉਨ੍ਹਾਂ ਦੀ ਜ਼ਮੀਨ ਵਿੱਚੋਂ ਰਸਤਾ ਕਢਵਾ ਦਿੱਤਾ ਗਿਆ ਤੇ ਉਲਟਾ ਉਨ੍ਹਾਂ ਨੂੰ ਹੀ ਝੂਠੇ ਪੁਲਿਸ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸੰਧੂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਪੱਖਪਾਤ ਦੇ ਪੀੜਤਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ। ਉਨ੍ਹਾਂ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੌਜੂਦਾ ਥਾਣਾ ਮੁਖੀ ਦੇ ਰਹਿੰਦਿਆਂ ਪੀੜਤਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਤੁਰੰਤ ਬਦਲਿਆ ਜਾਵੇ ਜਾਂ ਲਾਈਨ ਹਾਜ਼ਰ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇੱਕ-ਦੋ ਦਿਨਾਂ ਵਿੱਚ ਉਕਤ ਮਾਮਲਿਆਂ ਦਾ ਨਿਪਟਾਰਾ ਨਾ ਹੋਇਆ ਤਾਂ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਥਾਣਾ ਬਿਲਗਾ ਦਾ ਘਿਰਾਓ ਕੀਤਾ ਜਾਵੇਗਾ। ਦੂਜੇ ਪਾਸੇ ਸੰਪਰਕ ਕਰਨ ‘ਤੇ ਥਾਣਾ ਬਿਲਗਾ ਦੇ ਮੁਖੀ ਦਿਲਬਾਗ ਸਿੰਘ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਬੇਬੁਨਿਆਦ ਦੱਸਿਆ। ਜਦੋਂ ਇਸ ਸਬੰਧੀ ਡੀ.ਐੱਸ.ਪੀ. ਫਿਲੌਰ ਭਾਰਤ ਮਸੀਹ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਸਾਰੇ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਆਏ ਸਨ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਹੀ ਥਾਣਾ ਮੁਖੀ ਨੂੰ ਇਨ੍ਹਾਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੜ੍ਹਬੀ ਵਿਖੇ 25ਨੂੰ ਮੁਫ਼ਤ ਵੰਡੀ ਜਾਵੇਗੀ ਮੌਸਮੀ ਫੁੱਲਾਂ ਦੇ ਬੂਟਿਆਂ ਦੀ ਪਨੀਰੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸਿੰਘ ਸਭਾ ਨਾਰਾਇਣਗੜ੍ਹ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
Ad Position 24