23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਹਿਲਾਵਾਂ ਸਵੈ-ਸਹਾਇਤਾ ਸਮੂਹਾਂ ਵਿੱਚ ਸ਼ਾਮਿਲ ਹੋ ਕੇ ਆਤਮਨਿਰਭਰ ਹੋ ਰਹੀਆਂ ਹਨ: ਡਾ. ਅਰਚਨਾ ਗੁਪਤਾ

ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਪੰਚਾਇਤ ਭਵਨ ਵਿਖੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਸ਼ਕਤ ਅਤੇ ਸਵੈ-ਨਿਰਭਰ ਮਹਿਲਾਵਾਂ ਪਰਿਵਾਰਾਂ, ਸਮਾਜ ਅਤੇ ਵਿਕਸਤ ਹਰਿਆਣਾ ਦੀ ਮਜ਼ਬੂਤ ਨੀਂਹ ਹਨ।

Ad Position 21
No active advertisement
ਅਜੀਤ ਡੈਸਕ 24-11-2026
ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਪੰਚਾਇਤ ਭਵਨ ਵਿਖੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਸ਼ਕਤ ਅਤੇ ਸਵੈ-ਨਿਰਭਰ ਮਹਿਲਾਵਾਂ ਪਰਿਵਾਰਾਂ, ਸਮਾਜ ਅਤੇ ਵਿਕਸਤ ਹਰਿਆਣਾ ਦੀ ਮਜ਼ਬੂਤ ਨੀਂਹ ਹਨ। ਮਹਿਲਾਵਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਆਤਮ-ਵਿਸ਼ਵਾਸ ਰਾਹੀਂ, ਰਾਜ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮੂਹਾਂ ਨੇ ਮਹਿਲਾਵਾਂ ਨੂੰ ਇਕੱਠੇ ਕੰਮ ਕਰਨ ਅਤੇ ਆਪਣੇ ਹੁਨਰ ਨੂੰ ਰੁਜ਼ਗਾਰ ਵਿੱਚ ਬਦਲਣ ਦਾ ਮੌਕਾ ਦਿੱਤਾ ਹੈ। ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਵੱਲ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਨਾ ਸਿਰਫ਼ ਔਰਤਾਂ ਨੂੰ ਯੋਜਨਾਵਾਂ ਦਾ ਲਾਭਪਾਤਰੀ ਬਣਾਉਣਾ ਨਹੀਂ ਸਗੋਂ ਉਨ੍ਹਾਂ ਨੂੰ ਸਵੈ-ਨਿਰਭਰ ਬਣਾ ਕੇ ਸਮਾਜ ਅਤੇ ਆਰਥਿਕਤਾ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਮੋ ਡਰੋਨ ਦੀਦੀ, ਲਖਪਤੀ ਦੀਦੀ ਅਤੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਸਮੇਤ ਕਈ ਭਲਾਈ ਯੋਜਨਾਵਾਂ ਔਰਤਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਰਾਹੀਂ, ਔਰਤਾਂ ਆਰਥਿਕ ਮਜ਼ਬੂਤੀ, ਸਵੈ-ਰੁਜ਼ਗਾਰ ਅਤੇ ਤਰੱਕੀ ਦੇ ਨਵੇਂ ਮੌਕੇ ਪ੍ਰਾਪਤ ਕਰ ਰਹੀਆਂ ਹਨ। ਸਵੈ-ਸਹਾਇਤਾ ਸਮੂਹ ਔਰਤਾਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰ ਰਹੇ ਹਨ ਜਿੱਥੇ ਉਹ ਆਪਸੀ ਸਹਿਯੋਗ ਰਾਹੀਂ ਰੁਜ਼ਗਾਰ ਦੇ ਨਵੇਂ ਰਸਤੇ ਲੱਭ ਸਕਦੀਆਂ ਹਨ। ਇਸ ਮੌਕੇ ’ਤੇ ਨਮੋ ਡਰੋਨ ਦੀਦੀ ਵਿਮਲਾ ਸਿਨਵਰ ਨੇ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਤੋਂ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ, ਭਾਰਤ ਭੂਸ਼ਣ ਜੁਆਲ, ਵੇਦ ਫੁੱਲ੍ਹਾ ਸਵੈ-ਸਹਾਇਤਾ ਸਮੂਹ ਨਾਲ ਜੁੜੀਆਂ ਮਹਿਲਾਵਾਂ ਵੱਡੀ ਗਿਣਤੀ ’ਚ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਇੰਸਪੈਕਟਰ ਯੂਨੀਅਨ ਦੀ ਚੋਣ ਅਭਿਜੀਤ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਅਗਲੀ ਖ਼ਬਰ ਸਿਰਸਾ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਤਰਨ ਸਜਾਇਆ
Ad Position 24