24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਦਿੱਲੀ ਪੁਲਿਸ ਨੇ ਰਾਜਸਥਾਨ ਤੋਂ ਦੋ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 24 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੇ ਐਂਟੀਬੇਲ ਐਂਡ ਪੀ.

Ad Position 21
No active advertisement
ਪੁਲਿਸ ਵਲੋਂ ਫੜੇ ਗਏ ਅਪਰਾਧੀ। 25-11-2026
ਨਵੀਂ ਦਿੱਲੀ, 24 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੇ ਐਂਟੀਬੇਲ ਐਂਡ ਪੀ.ਓ. ਸੈੱਲ ਦੀ ਟੀਮ ਨੇ ਰਾਜਸਥਾਨ ਦੇ ਖਾਟੂ ਸ਼ਿਆਮ ਜੀ ਤੋਂ 2 ਬਦਨਾਮ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਅਪਰਾਧੀ ਨਜ਼ਫਗੜ੍ਹ ਵਿਚ ਚੇਨ ਖੋਹਣ ਦੀ ਇਕ ਘਟਨਾ ਵਿਚ ਸ਼ਾਮਿਲ ਸਨ। ਇਨ੍ਹਾਂ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਰਿਹਾ ਹੈ। ਇਹ ਲੋਕ 66 ਮਾਮਲਿਆਂ ਵਿਚ ਸ਼ਾਮਿਲ ਰਹੇ ਹਨ। ਨਜ਼ਫਗੜ੍ਹ ਥਾਣੇ ਦੇ ਵਿਚ ਇਕ ਔਰਤ ਨੇ ਸ਼ਿਕਾਇਤ ਦਰਜ ਕਰਾਈ ਸੀ ਕਿ ਉਸ ਦੀ ਚੇਨ ਕਿਸੇ ਅਣਜਾਨ ਵਿਅਕਤੀਆਂ ਨੇ ਖੋਹ ਲਈ ਅਤੇ ਫਰਾਰ ਹੋ ਗਏ। ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਸੀ.ਸੀ.ਟੀ.ਵੀ. ਦੀ ਫੁਟੇਜ ਵੇਖੀ, ਪੁਲਿਸ ਨੂੰ ਇਕ ਮੁਖ਼ਬਰ ਨੇ ਦੱਸਿਆ ਕਿ ਇਸ ਘਟਨਾ ਵਿਚ ਸ਼ਾਮਿਲ ਦੋ ਵਿਅਕਤੀ ਖਾਟੂ ਸ਼ਿਆਮ ਜੀ (ਰਾਜਸਥਾਨ) ਚਲੇ ਗਏ ਹਨ ਅਤੇ ਉੱਥੇ ਮੰਦਰ ਦੇ ਨੇੜੇ ਇਕ ਹੋਟਲ ਵਿਚ ਠਹਿਰੇ ਹੋਏ ਹਨ। ਪੁਲਿਸ ਖਾਟੂ ਸ਼ਿਆਮ ਜੀ ਪੁੱਜ ਗਈ ਅਤੇ ਉੱਥੇ ਹੋਟਲ ਵਿਚ ਇਨ੍ਹਾਂ ਦੋਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਜਦੋਂ ਇਨ੍ਹਾਂ ’ਤੇ ਸਖ਼ਤੀ ਵਰਤੀ ਤਾਂ ਇਨ੍ਹਾਂ ਨੇ ਆਪਣੀ ਸ਼ਮੂਲੀਅਤ ਕਬੂਲ ਕਰ ਲਈ। ਪੁਲਿਸ ਨੇ ਇਨ੍ਹਾਂ ਦੇ ਕੋਲੋਂ ਦੋ ਮੋਬਾਈਲ ਅਤੇ ਅਪਰਾਧ ਵਿਚ ਵਰਤਿਆ ਸਕੂਟਰ ਬਰਾਮਦ ਕਰ ਲਿਆ ਹੈ। ਪੁਲਿਸ ਸੋਨੇ ਦੀ ਚੇਨ ਬਾਰੇ ਵੀ ਪੁੱਛਗਿੱਛ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਨਿਵੇਸ਼ ਧੋਖਾਧੜੀ ਦੇ ਮਾਮਲੇ ’ ਚ ਪੁਲਿਸ ਨੇ ਤਿੰਨ ਦੋਸ਼ੀ ਕੀਤੇ ਕਾਬੂ ਅਗਲੀ ਖ਼ਬਰ 25-11-2026
Ad Position 24