24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਦਿੱਲੀ ਕਮੇਟੀ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ

ਨਵੀਂ ਦਿੱਲੀ,24 ਨਵੰਬਰ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਸ਼੍ਰੀ ਰਕਾਬਗੰਜ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਾਏ ਗਏ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 25-11-2026
ਨਵੀਂ ਦਿੱਲੀ,24 ਨਵੰਬਰ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਸ਼੍ਰੀ ਰਕਾਬਗੰਜ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਾਏ ਗਏ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸੰਗਤਾਂ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਨਾਲ ਹੀ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਡਟ ਕੇ ਪਹਿਰਾ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ’ ਦਾ ਸੁਨੇਹਾ ਦਿੱਤਾ ਹੈ ਜੋ ਸਮੁੱਚੀ ਮਨੁੱਖਤਾ ਦੀ ਭਲਾਈ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਕਮੇਟੀ ਗੁਰੂ ਸਾਹਿਬ ਜੀ ਦੀ ਸਿੱਖਿਆ ’ਤੇ ਹੀ ਪਹਿਰਾ ਦਿੰਦੀ ਹੋਈ ਮਨੁੱਖਤਾ ਦੀ ਸੇਵਾ ਤੇ ਸੰਗਤਾਂ ਦੀ ਭਲਾਈ ਲਈ ਕਾਰਜ ਕਰ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਪਤੀ ਸਮਾਗਮਾਂ ਦੇ ਤਹਿਤ ਕਈ ਪ੍ਰੋਗਰਾਮ ਉਲੀਕੇ ਗਏ ਹਨ ਅਤੇ 12, 13 ਅਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਪ੍ਰੋਗਰਾਮ ਕਰਾਏ ਜਾਣਗੇ ।
Ad Position 22
No active advertisement
ਪਿਛਲੀ ਖ਼ਬਰ ਫ਼ੋਰਮ ਵਲੋਂ ਮਹਾਨ ਜਰਨੈਲ ਅਤੇ ਪ੍ਰਸ਼ਾਸਕ ਬੀਬੀ ਸਾਹਿਬ ਕੌਰ ਬਾਰੇ ਕਰਾਇਆ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਇਮਪ੍ਰੀਤ ਸਿੰਘ ਬਖ਼ਸ਼ੀ ਨੇ ਪੰਜਾਬੀ ਅਕਾਦਮੀ ਦਿੱਲੀ ਦੇ ਵਾਈਸ ਚੇਅਰਮੈਨ ਵਜੋਂ ਸੰਭਾਲਿਆ ਅਹੁਦੇ ਦਾ ਕਾਰਜਭਾਰ
Ad Position 24