26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

22 ਸਾਲਾ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ’ਚ ਪੁਲਿਸ ਨੇ ਦੋ ਔਰਤਾਂ ਸਮੇਤ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 25 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੂਰਬੀ ਦਿੱਲੀ ਦੇ ਪ੍ਰੀਤ ਵਿਹਾਰ ਇਲਾਕੇ ਵਿਚ 22 ਸਾਲਾ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਨੇ ਦੋ ਔਰਤਾਂ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਨਵੀਂ ਦਿੱਲੀ, 25 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੂਰਬੀ ਦਿੱਲੀ ਦੇ ਪ੍ਰੀਤ ਵਿਹਾਰ ਇਲਾਕੇ ਵਿਚ 22 ਸਾਲਾ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਨੇ ਦੋ ਔਰਤਾਂ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਬੀਤੀ ਰਾਤ ਦੀ ਹੈ, ਜਿਸ ਵਿਚ ਪੀੜਤਾ ਦੇ ਸਹਿਕਰਮੀ ਸ਼ਾਮਿਲ ਸਨ। ਪੀੜਤਾ ਕੜਕੜ-ਡੂੰਮਾ ਸਥਿਤ ਕਰਾਸ ਲਿਵਰ ਮਾਲ ਦੇ ਇਕ ਕੈਫ਼ੇ ਵਿਚ ਕੰਮ ਕਰਦੀ ਹੈ ਅਤੇ ਉਹ 24 ਜੂਨ ਦੀ ਰਾਤ ਨੂੰ ਆਪਣੇ ਦੋਸਤਾਂ ਅਤੇ ਸਹਿਕਰਮੀਆਂ ਨਾਲ ਪ੍ਰੀਤ ਵਿਹਾਰ ਦੇ ਸਲਤਨਤ ਕੈਫ਼ੇ ਵਿਚ ਪਾਰਟੀ ਕਰਨ ਗਈ ਸੀ। ਇਹ ਪਾਰਟੀ ਦੇਰ ਰਾਤ ਤੱਕ ਚੱਲੀ। ਵੈਸੇ ਇਹ ਕੈਫ਼ੇ 11.30 ਵਜੇ ਰਾਤ ਬੰਦ ਹੋ ਜਾਂਦਾ ਹੈ, ਪ੍ਰੰਤੂ ਇਹ ਪਾਰਟੀ ਰਾਤ ਦੇਰ ਤੱਕ ਚੱਲੀ। ਤਕਰੀਬਨ ਰਾਤ ਦੇ 3.30 ਵਜੇ ਸਾਰੇ ਲੋਕ ਕੈਫ਼ੇ ਤੋਂ ਬਾਹਰ ਨਿਕਲੇ। ਪੀੜਤਾ ਨੇ ਦੋਸ਼ ਲਗਾਇਆ ਕਿ ਦੋ ਨੌਜਵਾਨਾਂ ਨੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ ਹੈ। ਪੀੜਤਾ ਨੇ ਅੱਜ ਸਵੇਰੇ (25 ਨਵੰਬਰ ਨੂੰ) ਥਾਣੇ ਪੁੱਜ ਕੇ ਸ਼ਿਕਾਇਤ ਕੀਤੀ ਅਤੇ ਇਸ ਵਾਰਦਾਤ ਵਿਚ ਸ਼ਾਮਿਲ ਲੋਕਾਂ ’ਤੇ ਕੇਸ ਦਰਜ ਹੋਇਆ। ਪੁਲਿਸ ਨੇ ਇਸ ਮਾਮਲੇ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਹੋਰ ਫ਼ਰਾਰ ਹਨ। ਪੁਲਿਸ ਇਨ੍ਹਾਂ ਨੂੰ ਲੱਭ ਰਹੀ ਹੈ। ਪੁਲਿਸ ਜਾਂਚ ਕਰਦੀ ਹੋਈ ਸਬੂਤ ਲਈ ਆਸਪਾਸ ਦੇ ਸੀ.ਸੀ.ਟੀ.ਵੀ. ਦੀ ਫੁਟੇਜ ਵੇਖ ਰਹੀ ਹੈ ਅਤੇ ਨਾਲ ਹੀ ਕੈਫ਼ੇ ਦੇ ਅੰਦਰ ਕੈਮਰਿਆਂ ਦੀ ਫੁਟੇਜ ਵੀ ਵੇਖ ਰਹੀ ਹੈ। ਪੁਲਿਸ ਲੜਕੀ ਦੇ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਕਰ ਰਹੀ ਹੈ। ਪੁਲਿਸ ਫੜੇ ਗਏ ਦੋਸ਼ੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਲ ਬੋਰਡ ਵਲੋਂ ਪਾਣੀ ਦੇ ਬਕਾਇਆ ਬਿੱਲ ਜਮ੍ਹਾਂ ਕਰਾਉਣ ਦਾ ਇਕ ਹੋਰ ਮੌਕਾ ਅਗਲੀ ਖ਼ਬਰ ਸਾਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕਰਨਾ ਚਾਹੀਦਾ ਹੈ - ਸੰਤ ਰਾਜਿੰਦਰ ਸਿੰਘ
Ad Position 24