ਹੈਰੋਇਨ ਸਮੇਤ ਇੱਕ ਨੌਜਵਾਨ ਗ੍ਰਿਫ਼ਤਾਰ
ਕਾਲਾਂਵਾਲੀ/ਸਿਰਸਾ, 25 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲੀਸ ਦੀ ਇੱਕ ਟੀਮ ਨੇ ਸੂਰਤੀਆ ਰੋਡ ਰੋੜੀ ਖੇਤਰ ਤੋਂ ਇੱਕ ਨੌਜਵਾਨ ਨੂੰ ਹਜ਼ਾਰਾਂ ਰੁਪਏ ਦੀ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੇ ਖਿਲਾਫ਼ ਪੁਲੀਸ ਨੇ ਥਾਣਾ ਰੋੜੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਲਾਂਵਾਲੀ/ਸਿਰਸਾ, 25 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲੀਸ ਦੀ ਇੱਕ ਟੀਮ ਨੇ ਸੂਰਤੀਆ ਰੋਡ ਰੋੜੀ ਖੇਤਰ ਤੋਂ ਇੱਕ ਨੌਜਵਾਨ ਨੂੰ ਹਜ਼ਾਰਾਂ ਰੁਪਏ ਦੀ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੇ ਖਿਲਾਫ਼ ਪੁਲੀਸ ਨੇ ਥਾਣਾ ਰੋੜੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਪੁਲੀਸ ਟੀਮ ਸੂਰਤੀਆ ਰੋਡ ਰੋੜੀ ਖੇਤਰ ਵਿੱਚ ਗਸ਼ਤ ਅਤੇ ਜਾਂਚ ਕਰ ਰਹੀ ਸੀ। ਇਸ ਦੌਰਾਨ ਇੱਕ ਨੌਜਵਾਨ ਉਨ੍ਹਾਂ ਵੱਲ ਆਉਂਦਾ ਦਿਖਾਈ ਦਿੱਤਾ। ਜਿਵੇਂ ਹੀ ਉਸਨੇ ਪੁਲਿਸ ਟੀਮ ਨੂੰ ਦੇਖਿਆ ਉਹ ਅਚਾਨਕ ਪਿੱਛੇ ਮੁੜਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਸ਼ੱਕ ਦੇ ਆਧਾਰ ‘ਤੇ ਪੁਲੀਸ ਟੀਮ ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਇੱਕ ਗਜ਼ਟਿਡ ਅਧਿਕਾਰੀ ਦੀ ਮੌਜੂਦਗੀ ਵਿੱਚ ਉਸਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਪੁਲੀਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੋਨੂੰ ਸਿੰਘ ਵਾਸੀ ਬਾਂਦਰ ਪੱਤੀ ਰੋੜੀ, ਸਿਰਸਾ ਵਜੋਂ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਸਬੰਧੀ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਹੋਰਨਾਂ ਲੋਕਾਂ ਖਿਲਾਫ਼ ਵੀ ਕਰਵਾਈ ਕੀਤੀ ਜਾ ਸਕੇ।