27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਰਮਚਾਰੀਆਂ ਦੀ ਦਿੱਲੀ ਰੋਸ ਰੈਲੀ ਦੇ ਸੰਬੰਧ ’ਚ ਹੋਈ ਮੀਟਿੰਗ

ਕਾਲਾਂਵਾਲੀ/ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੇਵਾਮੁਕਤ ਕਰਮਚਾਰੀ ਯੂਨੀਅਨ ਦੀ ਇੱਕ ਮੀਟਿੰਗ 12 ਦਸੰਬਰ ਨੂੰ ਦਿੱਲੀ ਵਿੱਚ ਹੋਣ ਵਾਲੀ ਰੋਸ ਰੈਲੀ ਦੇ ਸੰਬੰਧ ’ਚ ਹੋਈ। ਇਸ ਮੀਟਿੰਗ ਵਿੱਚ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਰਵੀ ਕੁਮਾਰ ਨੇ ਦੱਸਿਆ ਕਿ 12 ਦਸੰਬਰ ਦੀ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਹੋਣ ਵਾਲੀ ਆਲ ਇੰਡੀਆ ਸਟੇਟ ਗਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਰੋਸ ਰੈਲੀ ਵਿੱਚ ਕਰਮਚਾਰੀ ਵੱਡੀ ਗਿਣਤੀ ’ਚ ਹਿੱਸਾ ਲੈਣਗੇ।

Ad Position 21
No active advertisement
ਅਜੀਤ ਡੈਸਕ 27-11-2026
ਕਾਲਾਂਵਾਲੀ/ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੇਵਾਮੁਕਤ ਕਰਮਚਾਰੀ ਯੂਨੀਅਨ ਦੀ ਇੱਕ ਮੀਟਿੰਗ 12 ਦਸੰਬਰ ਨੂੰ ਦਿੱਲੀ ਵਿੱਚ ਹੋਣ ਵਾਲੀ ਰੋਸ ਰੈਲੀ ਦੇ ਸੰਬੰਧ ’ਚ ਹੋਈ। ਇਸ ਮੀਟਿੰਗ ਵਿੱਚ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਰਵੀ ਕੁਮਾਰ ਨੇ ਦੱਸਿਆ ਕਿ 12 ਦਸੰਬਰ ਦੀ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਹੋਣ ਵਾਲੀ ਆਲ ਇੰਡੀਆ ਸਟੇਟ ਗਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਰੋਸ ਰੈਲੀ ਵਿੱਚ ਕਰਮਚਾਰੀ ਵੱਡੀ ਗਿਣਤੀ ’ਚ ਹਿੱਸਾ ਲੈਣਗੇ। ਜ਼ਿਲ੍ਹਾ ਪ੍ਰਧਾਨ ਅਸ਼ੋਕ ਪਟਵਾਰੀ ਨੇ ਦੱਸਿਆ ਕਿ ਅੱਜ ਹੋਈ ਯੂਨੀਅਨ ਦੀ ਮੀਟਿੰਗ ਵਿੱਚ 12 ਦਸੰਬਰ ਨੂੰ ਦਿੱਲੀ ਰੈਲੀ ਦੀ ਤਿਆਰੀ ਲਈ ਬਲਾਕ ਪੱਧਰ ਤੋਂ ਪਿੰਡ ਪੱਧਰ ਤੱਕ ਇੱਕ ਵਿਆਪਕ ਜਨ ਸੰਪਰਕ ਮੁਹਿੰਮ ਸ਼ੁਰੂ ਕਰਨ ਦਾ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ। ਇਸ ਮੁਹਿੰਮ ਦੇ ਤਹਿਤ ਵੱਧ ਤੋਂ ਵੱਧ ਸੇਵਾਮੁਕਤ ਕਰਮਚਾਰੀਆਂ ਨਾਲ ਸੰਪਰਕ ਕੀਤਾ ਜਾਵੇਗਾ ਅਤੇ ਰੈਲੀ ਵਿੱਚ ਹਿੱਸਾ ਲੈਣ ਲਈ ਲਾਮਬੰਦ ਕੀਤਾ ਜਾਵੇਗਾ। ਜਿਲ੍ਹਾ ਪ੍ਰੈਸ ਸਕਤਰ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ ਲਈ ਇੱਕਜੁੱਟ ਸੰਘਰਸ਼ ਸਮੇਂ ਦੀ ਲੋੜ ਹੈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਅਸ਼ੋਕ ਪਟਵਾਰੀ, ਜ਼ਿਲ੍ਹਾ ਸਕੱਤਰ ਰਵੀ ਰੋੜੀ, ਸੂਬਾਈ ਉਪ ਪ੍ਰਧਾਨ ਮਹਿੰਦਰ ਸ਼ਰਮਾ, ਕਿਸ਼ੋਰੀ ਲਾਲ ਮਹਿਤਾ ਅਤੇ ਸਰਵ ਕਰਮਚਾਰੀ ਸੰਘ ਹਰਿਆਣਾ, ਜ਼ਿਲ੍ਹਾ ਪ੍ਰਧਾਨ ਮਦਨ ਲਾਲ ਖੋਥ ਸਮੇਤ ਸਾਰੇ ਆਗੂਆਂ ਨੇ ਕਿਹਾ ਕਿ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਅਠਵੇਂ ਤਨਖਾਹ ਕਮਿਸ਼ਨ ਦੇ ਲਾਭਾਂ ਤੋਂ ਬਾਹਰ ਰੱਖਣ ’ਤੇ ਕਰਮਚਾਰੀਆਂ ’ਚ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਕਿ ਸਾਰੇ ਯੋਗ ਪੈਨਸ਼ਨਰਾਂ ਨੂੰ ਅਠਵੇਂ ਤਨਖਾਹ ਕਮਿਸ਼ਨ ਦੇ ਲਾਭ ਦੀ ਮੰਗ ਨੂੰ ਲੈ ਕੇ ਸੇਵਾਮੁਕਤ ਕਰਮਚਾਰੀ 12 ਦਸੰਬਰ ਨੂੰ ਦਿਲੀ ਦੇ ਰਾਮਲੀਲਾ ਮੈਦਾਨ ਵਿਚ ਵਡੀ ਗਿਣਤੀ ਵਿੱਚ ਆਪਣੀ ਏਕਤਾ ਦਾ ਪ੍ਰਦਰਸ਼ਨ ਕਰਨਗੇ। ਇਸ ਮੀਟਿੰਗ ਵਿੱਚ ਸੋਹਣ ਸਿੰਘ ਰੰਧਾਵਾ, ਰਾਮ ਭਗਤ, ਗੁਰਚਰਨ ਸਿੰਘ, ਮਹਿੰਦਰਪਾਲ ਪੱਖੋ, ਮਾ. ਗੁਰਤੇਜ ਸਿੰਘ, ਦਲੀਪ ਸਿੰਘ, ਕਾਲੂ ਰਾਮ ਮਹਿਤਾ, ਮੂਲਚੰਦ, ਹਰੀਚੰਦ ਮਹਿਤਾ, ਮਾ. ਹਰੀ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ’ਚ ਇਕ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ 50 ਕਰੋੜ ਦੀ ਅੰਮ੍ਰਿਤ-2 ਯੋਜਨਾ ਤਹਿਤ ਵਿਛ ਰਹੀ ਪਾਈਪਲਾਈਨ ਤੋਂ ‘ਟੀ-ਕੁਨੈਕਸ਼ਨ’ ਦੀ ਮੰਗ
Ad Position 24