27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ’ਚ ਇਕ ਮੁਲਜ਼ਮ ਗ੍ਰਿਫ਼ਤਾਰ

ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਰਾਮਪੁਰਾ ਪੁਲਿਸ ਸਟੇਸ਼ਨ ਦੀ ਟੀਮ ਨੇ ਇਕ ਘਰ ਵਿਚ ਵੜ ਕੇ ਸੋਨੇ-ਚਾਂਦੀ ਦੇ ਗਹਿਣੇ ਅਤੇ ਹੋਰ ਸਮਾਨ ਚੋਰੀ ਕਰਨ ਦੇ ਦੋਸ਼ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਤਰਸੇਮ ਕੁਮਾਰ ਨੇ ਦੱਸਿਆ ਕਿ ਇਲਾਕੇ ਵਿਚ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਮਾਂ ਮੁਹਾਲੀ ਦੇ ਨੇੜੇ ਇਕ ਹਸਪਤਾਲ ਵਿਚ ਦਾਖਲ ਹੈ।

Ad Position 21
No active advertisement
ਅਜੀਤ ਡੈਸਕ 27-11-2026
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਰਾਮਪੁਰਾ ਪੁਲਿਸ ਸਟੇਸ਼ਨ ਦੀ ਟੀਮ ਨੇ ਇਕ ਘਰ ਵਿਚ ਵੜ ਕੇ ਸੋਨੇ-ਚਾਂਦੀ ਦੇ ਗਹਿਣੇ ਅਤੇ ਹੋਰ ਸਮਾਨ ਚੋਰੀ ਕਰਨ ਦੇ ਦੋਸ਼ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਤਰਸੇਮ ਕੁਮਾਰ ਨੇ ਦੱਸਿਆ ਕਿ ਇਲਾਕੇ ਵਿਚ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਮਾਂ ਮੁਹਾਲੀ ਦੇ ਨੇੜੇ ਇਕ ਹਸਪਤਾਲ ਵਿਚ ਦਾਖਲ ਹੈ। ਉਸ ਦਾ ਪੂਰਾ ਪਰਿਵਾਰ ਆਪਣੀ ਮਾਂ ਦੇ ਘਰ ਗਿਆ ਹੋਇਆ ਸੀ। ਬੀਤੀ 16 ਅਕਤੂਬਰ ਨੂੰ ਜਦੋਂ ਉਹ ਘਰ ਵਾਪਸ ਆਈ ਤਾਂ ਉਸ ਨੇ ਆਪਣੇ ਕਮਰੇ ਦਾ ਤਾਲਾ ਟੁੱਟਿਆ ਹੋਇਆ ਪਾਇਆ। ਉਸ ਦਾ ਨਾਂਅ ਅਤੇ ਪਤਾ ਜਾਣਨ ਤੋਂ ਬਾਅਦ ਕਿਸੇ ਅਣਪਛਾਤੇ ਚੋਰ ਨੇ ਉਸ ਦੇ ਘਰੋਂ ਸੋਨੇ-ਚਾਂਦੀ ਦੇ ਗਹਿਣੇ ਅਤੇ ਹੋਰ ਸਮਾਨ ਚੋਰੀ ਕਰ ਲਿਆ। ਇਸ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਸਬ-ਇੰਸਪੈਕਟਰ ਵਿਨੋਦ ਕੁਮਾਰ ਦੀ ਅਗਵਾਈ ਹੇਠ ਇਕ ਟੀਮ ਬਣਾਈ ਗਈ ਸੀ। ਟੀਮ ਨੇ ਤੁਰੰਤ ਸੀ. ਸੀ. ਟੀ. ਵੀ. ਕੈਮਰੇ ਅਤੇ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕੀਤੀ ਅਤੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਕਰਨ ‘ਤੇ ਉਸ ਦੀ ਪਛਾਣ ਰਾਹੁਲ ਪੰਡਿਤ ਪੁੱਤਰ ਸਤੀਸ਼ ਕੁਮਾਰ ਵਾਸੀ ਪਤਾਲਪੁਰੀ ਮਧੂ ਕਾਲੋਨੀ ਵਜੋਂ ਹੋਈ। ਦੋਸ਼ੀ ਤੋਂ ਚੋਰੀ ਕੀਤੇ ਗਹਿਣੇ ਬਰਾਮਦ ਕੀਤੇ ਗਏ। ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਮਾਧਾਨ ਕੈਂਪ ’ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ-ਐਸ. ਡੀ. ਐਮ. ਗਿੱਲ ਅਗਲੀ ਖ਼ਬਰ ਕਰਮਚਾਰੀਆਂ ਦੀ ਦਿੱਲੀ ਰੋਸ ਰੈਲੀ ਦੇ ਸੰਬੰਧ ’ਚ ਹੋਈ ਮੀਟਿੰਗ
Ad Position 24