28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡਾਂ ’ਚ ਪੁਲਿਸ ਅਤੇ ਸੀ.ਆਰ.ਪੀ.ਐੱਫ ਦੀ ਸਾਂਝੀ ਦਸਤਕ ਚਾਰ ਸਰਹੱਦੀ ਪਿੰਡਾਂ ਵਿਚ ਘਰਾਂ ਅਤੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਕੀਤੀ ਜਾਂਚ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਸਰਹੱਦੀ ਖੇਤਰ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਸਮੇਤ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਮਕਸਦ ਨਾਲ ਫ਼ਿਰੋਜ਼ਪੁਰ ਪੁਲਿਸ ਵਲੋਂ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ. ਆਰ.

Ad Position 21
No active advertisement
ਸਰਹੱਦੀ ਪਿੰਡਾਂ ਵਿਚ ਕਾਸੋ ਅਪ੍ਰੇਸ਼ਨ ਤਹਿਤ ਘਰਾਂ ਦੀ ਤਲਾਸ਼ੀ ਦੌਰਾਨ ਪੁਲਿਸ ਅਤੇ ਸੀ.ਆਰ.ਪੀ.ਐੱਫ ਦੇ ਅਧਿਕਾਰੀ ਅਤੇ ਜਵਾਨ। 28-11-2026
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਸਰਹੱਦੀ ਖੇਤਰ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਸਮੇਤ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਮਕਸਦ ਨਾਲ ਫ਼ਿਰੋਜ਼ਪੁਰ ਪੁਲਿਸ ਵਲੋਂ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ) ਨੂੰ ਨਾਲ ਲੈ ਕੇ ਸਰਹੱਦੀ ਪਿੰਡਾਂ ਵਿਚ ਸਾਂਝਾ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਸੀ.ਆਰ.ਪੀ.ਐੱਫ ਦੇ ਜਵਾਨਾਂ ਨੇ ਵੀ ਸਰਗਰਮੀ ਨਾਲ ਸ਼ਮੂਲੀਅਤ ਕਰਦਿਆਂ ਪੁਲਿਸ ਨਾਲ ਮਿਲ ਕੇ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੀ ਪੁਲਿਸ ਚੌਕੀ ਬਾਰੇ ਕੇ ਦੇ ਇੰਚਾਰਜ ਸੁਖਬੀਰ ਸਿੰਘ ਬਾਠ ਅਤੇ ਸੀ.ਆਰ.ਪੀ.ਐੱਫ ਦੀ 80ਵੀਂ ਬਟਾਲੀਅਨ ਦੇ ਇੰਸਪੈਕਟਰ ਕੁਲਦੀਪ ਸਿੰਘ ਯਾਦਵ ਦੀ ਅਗਵਾਈ ਹੇਠ ਚਲਾਏ ਗਏ ਇਸ ਦੌਰਾਨ ਦੋਵਾਂ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਆਪਸੀ ਤਾਲਮੇਲ ਨਾਲ ਸਰਹੱਦੀ ਖੇਤਰ ਵਿਚ ਚੈਕਿੰਗ ਕੀਤੀ। ਆਪ੍ਰੇਸ਼ਨ ਤਹਿਤ ਪਿੰਡ ਗੱਟੀ ਰਾਜੋ ਕੇ, ਨਿਊ ਗੱਟੀ ਰਾਜੋ ਕੇ, ਝੁੱਗੇ ਹਜ਼ਾਰਾ ਅਤੇ ਭੱਖੜਾ ਵਿਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਸ਼ੱਕੀ ਘਰਾਂ ਅਤੇ ਆਲੇ-ਦੁਆਲੇ ਦੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਸਾਂਝੀ ਕਾਰਵਾਈ ਦਾ ਮਕਸਦ ਸਰਹੱਦੀ ਇਲਾਕਿਆਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕਰਨਾ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਸੀ। ਇਸ ਮੌਕੇ ਚੌਕੀ ਇੰਚਾਰਜ ਸੁਖਬੀਰ ਸਿੰਘ ਬਾਠ ਨੇ ਕਿਹਾ ਕਿ ਸਰਹੱਦੀ ਖੇਤਰ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਨਸ਼ਾ ਤਸਕਰੀ ਸਮੇਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਲਗਾਤਾਰ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੀ.ਆਰ.ਪੀ.ਐੱਫ ਨਾਲ ਸਾਂਝੇ ਤੌਰ ’ਤੇ ਕੀਤੀਆਂ ਜਾ ਰਹੀਆਂ ਅਜਿਹੀਆਂ ਕਾਰਵਾਈਆਂ ਰਾਹੀਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿਚ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਰੇਲਵੇ ਸਟੇਸ਼ਨ ’ਤੇ ਪੱਤਰਕਾਰ ਦਾ ਪਰਸ ਚੋਰੀ ਅਗਲੀ ਖ਼ਬਰ ਪੰਜਾਬ ਦੀ ਵਿਰਾਸਤ ਬਹੁਤ ਅਮੀਰ ਤੇ ਖੁਬਸੂਰਤ ਹੈ-ਅਮਨ ਅਰੋੜਾ ਪੰਜਾਬ ਡੇਅ ’ਤੇ ਗਾਇਕ ਸ਼ਿਵਜੋਤ ਨੇ ਗਾਇਕੀ ਪੇਸ਼ ਕੀਤੀ
Ad Position 24