ਕਾਲਕਾ-ਕਾਹਲੋਂ ਵਲੋਂ ਸਰਨਾ ’ਤੇ ਬੇਬੁਨਿਆਦ ਬਿਆਨਬਾਜ਼ੀ ਕਰਨ ਦਾ ਦੋਸ਼
ਨਵੀਂ ਦਿੱਲੀ, 27 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਬਾਦਲ ਦਲ ਦਿੱਲੀ ਇਕਾਈ ਦੇ ਮੁਖੀ ਪਰਮਜੀਤ ਸਿੰਘ ਸਰਨਾ ’ਤੇ ਗੁਮਰਾਹਕੁਨ ਬਿਆਨਬਾਜ਼ੀ ਰਾਹੀਂ ਸੰਗਤਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਹੈ। ਜਦਕਿ ਅਸਲੀਅਤ ਇਹ ਹੈ ਕਿ ਸਰਨਾ ਨੇ ਹਮੇਸ਼ਾ ਸ਼੍ਰੀ ਅਕਾਲ ਤਖ਼ਤ ਦਾ ਵਿਰੋਧ ਕੀਤਾ ਹੈ।
ਨਵੀਂ ਦਿੱਲੀ, 27 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਬਾਦਲ ਦਲ ਦਿੱਲੀ ਇਕਾਈ ਦੇ ਮੁਖੀ ਪਰਮਜੀਤ ਸਿੰਘ ਸਰਨਾ ’ਤੇ ਗੁਮਰਾਹਕੁਨ ਬਿਆਨਬਾਜ਼ੀ ਰਾਹੀਂ ਸੰਗਤਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਹੈ। ਜਦਕਿ ਅਸਲੀਅਤ ਇਹ ਹੈ ਕਿ ਸਰਨਾ ਨੇ ਹਮੇਸ਼ਾ ਸ਼੍ਰੀ ਅਕਾਲ ਤਖ਼ਤ ਦਾ ਵਿਰੋਧ ਕੀਤਾ ਹੈ। ਬੇਅਦਬੀ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਤਾਂ ਇਸ ਮਾਮਲੇ ’ਚ ਅਕਾਲ ਤਖ਼ਤ ਦੇ ਜਥੇਦਾਰ ਸਾਹਿਬ ਤੋਂ ਸਮਾਂ ਮੰਗਿਆ ਹੈ ਤਾਂ ਜੋ ਸਾਰੀ ਸਥਿਤੀ ਸਪੱਸ਼ਟ ਹੋ ਸਕੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵਲੋਂ ਇਸ ਮਾਮਲੇ ਦਾ ਨਿਪਟਾਰਾ ਹੋਣ ਤੱਕ ਸਾਡੇ ਮੈਂਬਰ ਬੀਬੀ ਰਣਜੀਤ ਕੌਰ ਅਤੇ ਰਮਿੰਦਰ ਸਿੰਘ ਸਵੀਟਾ ਜਿਹੜੀ ਧਾਰਮਿਕ ਸਮਾਗਮਾਂ ’ਚ ਸ਼ਾਮਿਲ ਹੋਣ ਦੀ ਪਾਬੰਦੀ ਲਗਾਈ ਹੈ। ਪਰ ਕਿਉਂਕਿ ਦਿੱਲੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਸਮਾਪਤੀ ਸਮਾਗਮਾਂ ਵੱਡੀ ਪੱਧਰ ’ਤੇ ਕਰਾਏ ਜਾਣੇ ਹਨ, ਇਸ ਲਈ ਇਨ੍ਹਾਂ ਮੈਂਬਰਾਂ ਦੀਆਂ ਸੇਵਾਵਾਂ ਦੀ ਜ਼ਰੂਰਤ ਹੈ,ਇਸ ਵਾਸਤੇ ਅਸੀਂ ਜਥੇਦਾਰ ਸਾਹਿਬ ਤੋਂ ਛੇਤੀ ਮਿਲਣ ਦਾ ਸਮਾਂ ਮੰਗਿਆ ਹੈ। ਪਰ ਸਰਨਾ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ।