27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ’ਤੇ ਪ੍ਰੋਗਰਾਮ ਕਰਵਾਇਆ

ਕਾਲਾਂਵਾਲੀ/ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਕਾਲਜ ਕਾਲਾਂਵਾਲੀ ਵਿਖੇ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ’ਤੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸਦੀ ਪ੍ਰਧਾਨਗੀ ਕਾਰਜਕਾਰੀ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 28-11-2026
ਕਾਲਾਂਵਾਲੀ/ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਕਾਲਜ ਕਾਲਾਂਵਾਲੀ ਵਿਖੇ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ’ਤੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸਦੀ ਪ੍ਰਧਾਨਗੀ ਕਾਰਜਕਾਰੀ ਪ੍ਰਿੰਸੀਪਲ ਡਾ. ਸ਼ਾਨੋ ਦੇਵੀ ਨੇ ਕੀਤੀ। ਪ੍ਰੋਫੈਸਰ ਗਗਨ ਗਿੱਲ ਨੇ ਸੰਵਿਧਾਨ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਇਆ ਅਤੇ ਨਾਗਰਿਕਾਂ ਦੇ ਮੌਲਿਕ ਫਰਜ਼ਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਫੈਸਰ ਰਾਜਿੰਦਰ ਸਿੰਘ ਨੇ ਕਾਲਜ ਦੇ ਸਰਵੋਤਮ ਐਥਲੀਟ ਅਮਨ ਕੁਮਾਰ ਨੂੰ ਯੂਥ ਹਾਫ ਮੈਰਾਥਨ ਕਾਲਾਂਵਾਲੀ ਵਿੱਚ ਪੰਜ ਕਿਲੋਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਵਿਦਿਆਰਥੀਆਂ ’ਤੇ ਮਾਣ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਅਸੀਂ ਸਾਰੇ ਹਰ ਸਾਲ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਉਂਦੇ ਹਾਂ। ਸਾਡਾ ਸੰਵਿਧਾਨ ਸਾਰਿਆਂ ਲਈ ਬਰਾਬਰ ਅਧਿਕਾਰਾਂ ਦੀ ਗਰੰਟੀ ਦਿੰਦਾ ਹੈ। ਸਾਨੂੰ ਸਮੇਂ-ਸਮੇਂ ’ਤੇ ਸੰਵਿਧਾਨ ਪੜ੍ਹਨਾ ਚਾਹੀਦਾ ਹੈ। ਪ੍ਰੋਫੈਸਰ ਡਾ. ਜਗਸੀਰ ਸਿੰਘ ਨੇ ਅਨੁਸ਼ਾਸਨ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਕਾਲਜ ਅਤੇ ਆਪਣੇ ਜੀਵਨ ਵਿੱਚ ਹਮੇਸ਼ਾ ਅਨੁਸ਼ਾਸਨ ਦੀ ਪਾਲਣਾ ਕਰਨੀ ਚਾਹੀਦੀ ਹੈ। ਪ੍ਰੋਫੈਸਰ ਸੁਸ਼ਮਾ ਦੇਵੀ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਸਹੁੰ ਚੁਕਾਈ। ਇਸ ਮੌਕੇ ਪ੍ਰੋਫੈਸਰ ਗੀਤਾ, ਪ੍ਰੋਫੈਸਰ ਰਾਜਵੀਰ, ਪ੍ਰੋਫੈਸਰ ਡਾ. ਹਰਜੀਤ ਕੌਰ, ਪ੍ਰੋਫੈਸਰ ਡਾ. ਪ੍ਰੀਤੀ ਗਿੱਲ ਅਤੇ ਪ੍ਰੋਫੈਸਰ ਉਰਮਿਲਾ ਨੇ ਵੀ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਕਾਰਜਕਾਰੀ ਪ੍ਰਿੰਸੀਪਲ ਡਾ. ਸ਼ਾਨੋ ਦੇਵੀ ਨੇ ਸਭ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਫਾਰ ਗਰਲਜ਼ ਨੇ ਤਿੰਨ ਰੋਜ਼ਾ ਬੂਟ ਕੈਂਪ ਲਗਾਇਆ ਅਗਲੀ ਖ਼ਬਰ ਸੋਸ਼ਲ ਮੀਡੀਆ ਸਰੀਰਕ ਅਤੇ ਮਾਨਸਿਕ ਵਿਕਾਸ ’ਤੇ ਮਾੜਾ ਪ੍ਰਭਾਵ ਪਾਉਂਦਾ ਹੈ: ਡਾ. ਵਿਨੈ ਗੁਪਤਾ
Ad Position 24