28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨੂਹੀਆਂਵਾਲੀ ਸਕੂਲ ਦੇ ਵਿਦਿਆਰਥੀਆਂ ਨੂੰ ਬੈਂਕਿੰਗ ਅਤੇ ਵਿੱਤੀ ਸਾਖਰਤਾ ਬਾਰੇ ਦਿੱਤੀ ਜਾਣਕਾਰੀ

ਕਾਲਾਂਵਾਲੀ/ਸਿਰਸਾ, 28 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਹੀਆਂਵਾਲੀ ਵਿਖੇ ਕਰਵਾਏ ਜਾ ਰਹੇ ਪੰਜ ਦਿਨਾਂ ਜੀਵਨ ਹੁਨਰ ਵਿਕਾਸ ਕੈਂਪ ਦੇ ਤੀਜੇ ਦਿਨ ਵਿੱਤੀ ਸਾਖਰਤਾ ਅਤੇ ਸਵੈ-ਨਿਰਭਰਤਾ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਿੱਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਵਿਚ ਸਵੈ-ਨਿਰਭਰਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 29-11-2026
ਕਾਲਾਂਵਾਲੀ/ਸਿਰਸਾ, 28 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਹੀਆਂਵਾਲੀ ਵਿਖੇ ਕਰਵਾਏ ਜਾ ਰਹੇ ਪੰਜ ਦਿਨਾਂ ਜੀਵਨ ਹੁਨਰ ਵਿਕਾਸ ਕੈਂਪ ਦੇ ਤੀਜੇ ਦਿਨ ਵਿੱਤੀ ਸਾਖਰਤਾ ਅਤੇ ਸਵੈ-ਨਿਰਭਰਤਾ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਿੱਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਵਿਚ ਸਵੈ-ਨਿਰਭਰਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ‘ਤੇ ਸਰਵ ਹਰਿਆਣਾ ਗ੍ਰਾਮੀਣ ਬੈਂਕ ਔਢਾਂ ਦੇ ਮੈਨੇਜਰ ਦੇਵਾਸ਼ੀਸ਼ ਬਿਸ਼ਨੋਈ ਅਤੇ ਸਹਾਇਕ ਮੈਨੇਜਰ ਪਵਨ ਕੁਮਾਰ ਨੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬੈਂਕਿੰਗ ਪ੍ਰਕਿਰਿਆਵਾਂ, ਬੈਂਕ ਖਾਤਾ ਖੋਲ੍ਹਣ, ਏਟੀਐਮ ਦੀ ਸੁਰੱਖਿਅਤ ਵਰਤੋਂ, ਡਿਜੀਟਲ ਬੈਂਕਿੰਗ, ਯੂਪੀਆਈ, ਸਾਈਬਰ ਧੋਖਾਧੜੀ ਰੋਕਥਾਮ ਅਤੇ ਵੱਖ-ਵੱਖ ਸਰਕਾਰੀ ਵਿੱਤੀ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਅਤੇ ਐਮਰਜੈਂਸੀ ਬਚਾਅ ਬਾਰੇ ਵੀ ਜਾਗਰੂਕ ਕੀਤਾ। ਇਸ ਮੌਕੇ ਕੈਂਪ ਨੋਡਲ ਅਫ਼ਸਰ ਸੁਸ਼ੀਲ ਕੁਮਾਰ ਸੋਨੀ, ਹਰਮੀਤ ਕੌਰ, ਪਵਨ ਕੁਮਾਰ, ਆਦੇਸ਼ ਕੁਮਾਰ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦੁਕਾਨਾਂ ਦੇ ਅੰਦਰ ਹੀ ਨਹੀਂ, ਬਾਹਰ ਸੜਕ ਅਤੇ ਮੁੱਖ ਦਰਵਾਜ਼ਿਆਂ ’ਤੇ ਵੀ ਲਗਾਓ ਸੀ. ਸੀ. ਟੀ. ਵੀ. ਕੈਮਰੇ : ਐਸ. ਪੀ. ਕਰਨ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਵਿਖੇ ਟਰੇਡ-ਵਾਰ ਡੈਮੋਸਟ੍ਰੇਸ਼ਨ ਵਿੱਚ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ
Ad Position 24