ਨਿਸ਼ਚਲ ਚੌਧਰੀ ਲਗਾਤਾਰ ਦੂਜੀ ਵਾਰ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਣੇ
ਯਮੁਨਾਨਗਰ, 29 ਨਵੰਬਰ (ਗੁਰਦਿਆਲ ਸਿੰਘ ਨਿਮਰ)-ਨਿਸ਼ਚਲ ਚੌਧਰੀ ਨੂੰ ਲਗਾਤਾਰ ਦੂਜੀ ਵਾਰ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੇ ਜਾਣ ‘ਤੇ ਭਾਜਪਾ ਵਰਕਰਾਂ ਅਤੇ ਯੁਵਾ ਮੋਰਚੇ ਦੇ ਅਹੁਦੇਦਾਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਲਗਾਤਾਰ ਦੂਜੀ ਵਾਰ ਸੌਂਪੇ ਜਾਣਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਨਿਸ਼ਚਲ ਚੌਧਰੀ ਦੀ ਵਫ਼ਾਦਾਰੀ, ਸਮਰਪਣ, ਸਖ਼ਤ ਮਿਹਨਤ ਅਤੇ ਕੁਸ਼ਲ ਲੀਡਰਸ਼ਿਪ ਯੋਗਤਾਵਾਂ ‘ਚ ਅਟੁੱਟ ਵਿਸ਼ਵਾਸ ਦਾ ਪ੍ਰਤੀਕ ਹੈ।
ਯਮੁਨਾਨਗਰ, 29 ਨਵੰਬਰ (ਗੁਰਦਿਆਲ ਸਿੰਘ ਨਿਮਰ)-ਨਿਸ਼ਚਲ ਚੌਧਰੀ ਨੂੰ ਲਗਾਤਾਰ ਦੂਜੀ ਵਾਰ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੇ ਜਾਣ ‘ਤੇ ਭਾਜਪਾ ਵਰਕਰਾਂ ਅਤੇ ਯੁਵਾ ਮੋਰਚੇ ਦੇ ਅਹੁਦੇਦਾਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਲਗਾਤਾਰ ਦੂਜੀ ਵਾਰ ਸੌਂਪੇ ਜਾਣਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਨਿਸ਼ਚਲ ਚੌਧਰੀ ਦੀ ਵਫ਼ਾਦਾਰੀ, ਸਮਰਪਣ, ਸਖ਼ਤ ਮਿਹਨਤ ਅਤੇ ਕੁਸ਼ਲ ਲੀਡਰਸ਼ਿਪ ਯੋਗਤਾਵਾਂ ‘ਚ ਅਟੁੱਟ ਵਿਸ਼ਵਾਸ ਦਾ ਪ੍ਰਤੀਕ ਹੈ। ਆਪਣੀ ਨਿਯੁਕਤੀ ਤੋਂ ਬਾਅਦ ਨਿਸ਼ਚਲ ਚੌਧਰੀ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਨਾਲ ਮੁਲਾਕਾਤ ਕਰਕੇ ਸੰਗਠਨ ਵਲੋਂ ਉਨ੍ਹਾਂ ‘ਚ ਮੁੜ ਤੋਂ ਪ੍ਰਗਟਾਏ ਗਏ ਵਿਸ਼ਵਾਸ ਬਦਲੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਦੂਜੀ ਵਾਰੀ ਸੌਂਪੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੀ ਮੁੱਖ ਤਰਜ਼ੀਹ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਜਪਾ ਦੀ ਵਿਚਾਰਧਾਰਾ ਅਤੇ ਰਾਸ਼ਟਰੀ ਸੇਵਾ ਨਾਲ ਜੋੜਨਾ ਹੋਵੇਗੀ। ਇਸ ਮੌਕੇ ਵਿਧਾਇਕ ਘਣਸ਼ਿਆਮਦਾਸ ਅਰੋੜਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਹਰਿਆਣਾ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ, ਭਾਜਪਾ ਦੇ ਸੂਬਾ ਸਕੱਤਰ ਮਦਨ ਚੌਹਾਨ ਅਤੇ ਭਾਜਪਾ ਜ਼ਿਲ੍ਹਾ ਯਮੁਨਾਨਗਰ ਦੇ ਮੀਡੀਆ ਇੰਚਾਰਜ ਕਪਿਲ ਮਨੀਸ਼ ਗਰਗ, ਚੇਅਰਮੈਨ ਵਿਪੁਲ ਗਰਗ, ਜ਼ਿਲ੍ਹਾ ਮੀਤ ਪ੍ਰਧਾਨ ਰਾਮਪਾਲ ਸਿੰਘ, ਭਾਜਪਾ ਆਗੂ ਮੁਦਿਤ ਬਾਂਸਲ ਪ੍ਰਤਾਪਨਗਰ, ਸਾਬਕਾ ਚੇਅਰਮੈਨ ਰਾਮਨਿਵਾਸ ਗਰਗ, ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਚੰਦਰ ਕੁਮਾਰ, ਖੈਰਦੀਪ ਸਿੰਘ ਖਰੜ ਆਦਿ ਵੀ ਹਾਜ਼ਰ ਸਨ। ਇਸੇ ਦੌਰਾਨ ਰੋਜ਼ੀ ਮਲਿਕ ਆਨੰਦ, ਜ਼ਿਲ੍ਹਾ ਖ਼ਜ਼ਾਨਚੀ ਜਗਦੀਸ਼ ਵਿਦਿਆਰਥੀ, ਜ਼ਿਲ੍ਹਾ ਮੀਤ ਪ੍ਰਧਾਨ ਵਰਿੰਦਰ ਮੁੰਜਾਲ, ਸਾਬਕਾ ਵਿਧਾਇਕ ਬਲਵੰਤ ਸਿੰਘ, ਮਹਿਲਾ ਮੋਰਚਾ ਦੀ ਸੂਬਾ ਮੀਤ ਪ੍ਰਧਾਨ ਪ੍ਰਭਾ ਸਾਗਰ ਨੇ ਵੀ ਨਿਸ਼ਚਲ ਚੌਧਰੀ ਨੂੰ ਲਗਾਤਾਰ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ‘ਤੇ ਵਧਾਈ ਦਿੱਤੀ।