30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਬੋਲੀਨਾ ਦੋਆਬਾ ਵਿਖੇ ਸਜਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ <br/>

Ad Position 21
No active advertisement
ਬੋਲੀਨਾ ਦੋਆਬਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਜਾਏ ਗਏ ਨਗਰ ਕੀਰਤਨ ਦੌਰਾਨ ਪ੍ਰਬੰਧਕਾਂ ਤੇ ਪਤਵੰਤੇ ਵਿਅਕਤੀਆਂ ਨਾਲ ਖੜ੍ਹੇ ਸੰਤ ਬਾਬਾ ਜੀਤ ਸਿੰਘ | <br/> 21-01-2026
ਚੁਗਿੱਟੀ/ ਜੰਡੂ ਸਿੰਘਾ,20 ਜਨਵਰੀ ( ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬੋਲੀਨਾ ਦੋਆਬਾ ਦੇ ਪ੍ਰਬੰਧਕਾਂ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਮੰਗਲਵਾਰ ਨੂੰ ਬੜੇ ਚਾਵਾਂ ਤੇ ਉਤਸ਼ਾਹ ਨਾਲ ਸਜਾਇਆ ਗਿਆ | ਜਿਸ ਦੀ ਅਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਹਾਜ਼ਰੀਨ ਵੱਲੋਂ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਕੀਤੀ ਗਈ | ਇਹ ਨਗਰ ਕੀਰਤਨ ਪ੍ਰਕਰਮਾ ਹਿੱਤ ਜੌਹਲਾਂ, ਹਜ਼ਾਰਾ,ਜੰਡੂ ਸਿੰਘਾ, ਕਪੂਰ ਪਿੰਡ,ਬੁਢਿਆਣਾ,ਜੈਤੇਵਾਲੀ, ਪਤਾਰਾ, ਚਾਂਦਪੁਰ, ਪਰਸਰਾਮਪੁਰ, ਮੁਜੱਫਰਪੁਰ ਤੇ ਭੋਜੋਵਾਲ ਤੋਂ ਹੋ ਕੇ ਵਾਪਸ ਉਕਤ ਗੁਰੂ ਘਰ ਆ ਕੇ ਸਮਾਪਤ ਹੋਇਆ | ਇਸ ਦੌਰਾਨ ਥਾਂ -ਥਾਂ 'ਤੇ ਗੁਰੂ ਨਾਨਕ ਨਾਮ ਲੇਵਾ ਸੇਵਾਦਾਰਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਨਾਲ ਦੀ ਨਾਲ ਉਨ੍ਹਾਂ ਵੱਲੋਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੌਰ ਸਾਹਿਬ ਦੀ ਸੇਵਾ ਨਿਰਮਲ ਕੁਟੀਆ ਜੋਹਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੀਤ ਸਿੰਘ ਵਲੋਂ ਕੀਤੀ ਗਈ | ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਉਨ੍ਹਾਂ ਆਖਿਆ ਕਿ ਆਪਾਂ ਸਾਰਿਆਂ ਨੂੰ ਗੁਰੂ ਜੀ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਚੇਤੇ ਰੱਖਦੇ ਹੋਏ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ਵਿੱਚ ਗੁਜਾਰਨ ਦਾ ਯਤਨ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੰਮਿ੍ਤ ਛੱਕਕੇ ਗੁਰੂ ਵਾਲੇ ਬਣਨ ਨਾਲ ਮਾੜੇ ਕਰਮਾਂ ਤੋਂ ਬਚਿਆ ਜਾ ਸਕਦਾ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਨੰਬਰਦਾਰ ਮੱਖਣ ਸਿੰਘ ਵੱਲੋਂ ਨਗਰ ਕੀਰਤਨ ਵਿੱਚ ਪਹੁੰਚੇ ਸੰਤ ਮਹਾਂਪੁਰਸ਼ਾਂ ਤੇ ਵੱਖ -ਵੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਲਾਗਲੇ ਪਿੰਡਾਂ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 24 ਪਾਰਕਿੰਗਾਂ ਨੂੰ ਠੇਕੇ 'ਤੇ ਦੇਣ ਲਈ ਨਗਰ ਨਿਗਮ ਨੇ ਲਗਾਇਆ ਟੈਂਡਰ ਅਗਲੀ ਖ਼ਬਰ ਆਈਵੀ ਵਰਲਡ ਸਕੂਲ ਵਿਖੇ ਬਸੰਤ ਪੰਚਮੀ ਦੇ ਸੰਬੰਧ 'ਚ ਪਤੰਗ ਬਣਾਉਣ ਦੀ ਗਤੀਵਿਧੀ ਕਰਵਾਈ <br/>
Ad Position 24