29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ਼ੋਭਾ ਯਾਤਰਾ ਤੋਂ ਪਹਿਲਾਂ ਤਿਆਰੀਆਂ ਲਈ ਮੇਅਰ ਨੂੰ ਮੰਗ ਪੱਤਰ ਦਿੱਤਾ <br/>

Ad Position 21
No active advertisement
ਮੇਅਰ ਵਨੀਤ ਧੀਰ ਨੂੰ ਮੰਗ ਪੱਤਰ ਦਿੰਦੇ ਹੋਏ ਹਰਸ਼ਰਨ ਕੌਰ ਹੈਪੀ ਨਾਲ ਜਸਵਿੰਦਰ ਕੌਰ, ਅੰਮਿ੍ਤਪਾਲ ਵਿਕੀ, ਸੁਰਿੰਦਰ ਸਿੰਘ ਭਾਪਾ | ਤਸਵੀਰ: ਮੁਨੀਸ਼ <br/> 21-01-2026
ਜਲੰਧਰ, 20 ਜਨਵਰੀ (ਸ਼ਿਵ)-ਵਾਰਡ ਨੰਬਰ 35 ਦੀ ਕਾਂਗਰਸ ਦੇ ਕੌਂਸਲਰ ਸ੍ਰੀਮਤੀ ਸੁਰਿੰਦਰ ਕੌਰ ਹੈਪੀ ਦੀ ਅਗਵਾਈ ਵਿਚ ਇੱਕ ਵਫ਼ਦ ਨੇ ਮੇਅਰ ਵਨੀਤ ਧੀਰ ਨੂੰ ਮਿਲ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਗਟ ਉਤਸਵ ਮੌਕੇ ਨਿਕਲਣ ਵਾਲੀ ਸ਼ੋਭਾ ਯਾਤਰਾ ਤੋਂ ਪਹਿਲਾਂ ਸਾਰੇ ਪ੍ਰਬੰਧ ਕਰਨ ਦੀ ਮੰਗ ਕੀਤੀ | ਉਨਾਂ ਨੇ ਦੱਸਿਆ ਕਿ ਬੂਟਾ ਮੰਡੀ ਦੇ ਸਾਰੇ ਇਲਾਕੇ ਵਿਚ ਲਾਈਟਾਂ ਸਹੀ ਕਰਨ ਤੋਂ ਇਲਾਵਾ ਸੜਕਾਂ ਦੀ ਮੁਰੰਮਤ ਅਤੇ ਸਫ਼ਾਈ ਦਾ ਕੰਮ ਵੀ ਜੰਗੀ ਪੱਧਰ 'ਤੇ ਕਰਵਾਉਣਾ ਚਾਹੀਦਾ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਤਰਾਂ ਦੀ ਕੋਈ ਪ੍ਰੇਸ਼ਾਨੀ ਨਾ ਹੋ ਸਕੇ | ਉਨਾਂ ਕਿਹਾ ਕਿ ਸਿਲਵਰ ਹਾਈਟ ਦੇ ਕੋਲ ਸੜਕ ਦੀ ਮੁਰੰਮਤ ਕਰਨ ਤੋਂ ਇਲਾਵਾ ਹੋਰ ਵੀ ਜਿਹੜੀਆਂ ਸੜਕਾਂ ਖ਼ਰਾਬ ਹਨ, ਉਨਾਂ ਸਦੀ ਮੁਰੰਮਤ ਕਰਵਾਈ ਜਾਵੇ | ਸ੍ਰੀਮਤੀ ਹੈਪੀ ਨੇ ਮੇਅਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਚੌਕ ਨੂੰ ਹੋਰ ਸੁੰਦਰ ਬਣਾਇਆ ਜਾ ਰਿਹਾ ਹੈ, ਇਹ ਸ਼ਲਾਘਾਯੋਗ ਕੰਮ ਹੈ ਤਾਂ ਇਸ ਦਾ ਕੰਮ ਜੰਗੀ ਪੱਧਰ 'ਤੇ ਹੋਣਾ ਚਾਹੀਦਾ ਹੈ | ਇਸ ਮੌਕੇ ਮੇਅਰ ਵਨੀਤ ਧੀਰ ਨੇ ਭਰੋਸਾ ਦਿੱਤਾ ਕਿ ਨਿਗਮ ਪ੍ਰਸ਼ਾਸਨ ਨੇ ਪਹਿਲਾਂ ਹੀ ਤਿਆਰੀਆਂ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਸੁਰਿੰਦਰ ਸਿੰਘ ਭਾਪਾ, ਅੰਮਿ੍ਤਪਾਲ ਵਿੱਕੀ, ਜਸਵਿੰਦਰ ਕੌਰ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਦੋਆਬਾ ਖੇਤਰ 'ਚ 5 ਫਰਵਰੀ ਨੂੰ 'ਆਪ' ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਅਗਲੀ ਖ਼ਬਰ ਕਾਲੀਆ ਵਲੋਂ ਨਿਤਿਨ ਨਬੀਨ ਨਾਲ ਮੁਲਾਕਾਤ <br/>
Ad Position 24