29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਮਹਿਲਾਵਾਂ ਵਿਰੁੱਧ ਉਤਪੀੜਨ ਦੀ ਰੋਕਥਾਮ ਵਿਸ਼ੇ 'ਤੇ ਜਨਤਕ ਸੈਸ਼ਨ <br/>

Ad Position 21
No active advertisement
ਅਜੀਤ ਡੈਸਕ 21-01-2026
ਆਦਮਪੁਰ, 20 ਜਨਵਰੀ (ਰਮਨ ਦਵੇਸਰ)-ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਬਾਬਾ ਜਨਕ ਸਿੰਘ ਜੀ ਅਤੇ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਹੇਠ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਵੱਲੋਂ ਭੌਤਿਕ ਵਿਗਿਆਨ, ਜੀਵਨ ਵਿਗਿਆਨ ਤੇ ਐਲਾਇਡ ਹੈਲਥ ਸਾਇੰਸਿਜ਼ ਵਿਭਾਗ ਦੇ ਸਹਿਯੋਗ ਨਾਲ Tਮਹਿਲਾਵਾਂ ਵਿਰੁੱਧ ਉਤਪੀੜਨ ਦੀ ਰੋਕਥਾਮU ਵਿਸ਼ੇ ਉੱਤੇ ਇੱਕ ਜਨਤਕ ਸੈਸ਼ਨ ਦਾ ਆਯੋਜਨ ਕੀਤਾ ਗਿਆ | ਇਹ ਸੈਸ਼ਨ ਡਾ. ਮਿੱਠੂ ਮੈਤੀ ਜਾਨਾ, ਚੇਅਰਪਰਸਨ, ਅਤੇ ਡਾ. ਸ਼ਵੇਤਾ ਸਿੰਘ, ਡੀਨ ਦੀ ਅਗਵਾਈ ਹੇਠ ਸਫਲਤਾਪੂਰਵਕ ਸੰਪੰਨ ਹੋਇਆ | ਇਸ ਦੌਰਾਨ ਭੌਤਿਕ ਵਿਗਿਆਨ, ਜੀਵਨ ਵਿਗਿਆਨ ਅਤੇ ਐਲਾਇਡ ਹੈਲਥ ਸਾਇੰਸਿਜ਼ ਵਿਭਾਗਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਉਕਤ ਵਿਸ਼ੇ'ਤੇ ਆਪਣੇ ਵਿਚਾਰ ਸਾਂਝੇ ਕੀਤੇ | ਕਾਰਜਕ੍ਰਮ ਦੇ ਅੰਤ ਵਿੱਚ ਇੱਕ ਇੰਟਰਐਕਟਿਵ ਪ੍ਰਸ਼ਨਉੱਤਰ ਸੈਸ਼ਨ ਵੀ ਕਰਵਾਇਆ ਗਿਆ | ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਅਤੇ ਸਮਕਾਲੀ ਸਮਾਜਕ ਮਸਲਿਆਂ 'ਤੇ ਖੁੱਲ੍ਹ ਕੇ ਵਿਚਾਰਵਟਾਂਦਰਾ ਕਰਨ ਲਈ ਸਾਰਥਕ ਮੰਚ ਪ੍ਰਦਾਨ ਕਰਨਾ ਸੀ | ਨਾਲ ਹੀ ਵਿਦਿਆਰਥੀਆਂ ਵਿੱਚ ਸਰਗਰਮ ਭਾਗੀਦਾਰੀ, ਆਲੋਚਨਾਤਮਕ ਸੋਚ ਅਤੇ ਆਤਮ-ਵਿਸ਼ਵਾਸ ਨੂੰ ਪ੍ਰੋਤਸਾਹਿਤ ਕਰਨ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ | ਡਾ. ਮਿੱਠੂ ਮੈਤੀ ਜਾਨਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਭਰਪੂਰ ਸਰਾਹਨਾ ਕਰਦਿਆਂ ਇਸ ਤਰ੍ਹਾਂ ਦੇ ਜਾਗਰੂਕਤਾ ਭਰੇ ਕਾਰਜਕ੍ਰਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਮੌਕੇ 'ਤੇ ਦੇ ਸਾਰੇ ਮੈਂਬਰਾਂ ਸਮੇਤ ਭੌਤਿਕ ਵਿਗਿਆਨ, ਜੀਵਨ ਵਿਗਿਆਨ ਅਤੇ ਐਲਾਇਡ ਹੈਲਥ ਸਾਇੰਸਿਜ਼ ਵਿਭਾਗਾਂ ਦੇ ਅਧਿਆਪਕ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ 12.43 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਲਿਆਂਦੇ ਜਾ ਰਹੇ 'ਵਿਕਸਿਤ ਭਾਰਤ ਜੀ ਰਾਮ ਜੀ' ਕਾਨੂੰਨ ਖ਼ਿਲਾਫ਼ ਕੀਤੀ ਰੈ...
Ad Position 24