17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੈਂਗਸਟਰਾਂ ਖ਼ਿਲਾਫ਼ ਵਿੱਡੀ ਮੁਹਿੰਮ ਤਹਿਤ ਪੁਲਿਸ ਵਲੋਂ 40 ਤੋਂ ਵੱਧ ਸਮਰਥਕ ਗਿ੍ਫ਼ਤਾਰ <br/>

Ad Position 21
No active advertisement
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਮੁਹਿੰਮ ਦੀ ਅਗਵਾਈ ਕਰਦੇ ਹੋਏ | ਨਾਲ ਡੀ.ਸੀ.ਪੀ ਮਨਪ੍ਰੀਤ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ | (ਸੱਜੇ) ਏ.ਸੀ.ਪੀ. ਪਰਮਿੰਦਰ ਸਿੰਘ ਮੰਡ ਅਤੇ ਸਬ-ਇੰਸਪੈਕਟਰ ਬਲਜਿੰਦਰ ਸਿੰਘ ਇਕ ਪਰਿਵਾਰ ਨਾਲ ਗੱਲ ਕਰਦੇ ਹੋਏ | ਤਸਵੀਰਾਂ : ਜੀ.ਪੀ. ਸਿੰਘ <br/> 22-01-2026
ਜਲੰਧਰ, 21 ਜਨਵਰੀ (ਐੱਮ. ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਵਲੋਂ ਗੈਂਗਸਟਰਾਂ ਅਤੇ ਅਪਰਾਧਿਕ ਵਿਅਕਤੀਆਂ ਦੇ ਖ਼ਾਤਮੇ ਲਈ ਵਿੱਡੀ ਗਈ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਦੀ ਘੇਰਾਬੰਦੀ ਕਰਕੇ, ਇਲਾਕੇ 'ਚ ਰਹਿੰਦੇ ਗੈਂਗਸਟਰਾਂ ਤੇ ਅਪਰਾਧਿਕ ਵਿਅਕਤੀਆਂ ਦੇ ਸਮਰਥੱਕਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ, ਇਸ ਚਲਾਈ ਗਈ ਮੁਹਿੰਮ ਦੌਰਾਨ ਆਪ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਵੱਖ-ਵੱਖ ਖੇਤਰਾਂ 'ਚ ਗਏ ਅਤੇ ਉਨ੍ਹਾਂ ਸਾਰੀ ਮਹਿੰਮ ਦੀ ਅਗਵਾਈ ਕਰਦੇ ਹੋਏ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ | ਇਸ ਮੁਹਿੰਮ ਦੌਰਾਨ ਡੀ.ਸੀ.ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ ਤੋਂ ਇਲਾਵਾ ਏ.ਡੀ.ਸੀ.ਪੀ. ਤੇ ਏ.ਸੀ.ਪੀ. ਰੈਂਕ ਦੇ ਅਧਿਕਾਰੀਆਂ ਨੇ ਵੀ 200 ਤੋਂ ਵੱਧ ਮੁਲਾਜ਼ਮਾਂ ਦੇ ਨਾਲ ਭਾਗ ਲਿਆ | ਪੁਲਿਸ ਪਾਰਟੀਆਂ ਵਲੋਂ 100 ਤੋਂ ਵੱਧ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਜਿਨ੍ਹਾਂ 'ਚੋਂ 40 ਤੋਂ ਵੱਧ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸੂਬੇ 'ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਅਜਿਹੀ ਮੁਹਿੰਮ ਲਗਾਤਾਰ ਜਾਰੀ ਰਹੇਗੀ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਹੀ ਰੋਕ ਲਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਹਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨਾਬਾਲਗ ਗਿ੍ਫ਼ਤਾਰ ਅਗਲੀ ਖ਼ਬਰ -ਮਾਮਲਾ ਰਾਮਾ ਮੰਡੀ 'ਚ ਪ੍ਰਾਪਰਟੀ ਕਾਰੋਬਾਰੀ 'ਤੇ ਗੋਲੀਆਂ ਚਲਾਉਣ ਦਾ- ਸੱਬਾ ਗੈਂਗਸਟਰ ਤੇ ਉਸ ਦੇ ਸਾਥੀ ਖ਼ਿਲਾਫ਼ ਮਾਮਲਾ...
Ad Position 24