17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਮੱਸਿਆਵਾਂ ਹੱਲ ਕਰਵਾਉਣ ਲਈ ਮੇਅਰ ਨੂੰ ਮਿਲੇ ਭੰਡਾਰੀ <br/>

Ad Position 21
No active advertisement
ਮੇਅਰ ਵਨੀਤ ਧੀਰ ਨਾਲ ਮੁਲਾਕਾਤ ਕਰਨ ਮੌਕੇ ਕ੍ਰਿਸ਼ਨ ਦੇਵ ਭੰਡਾਰੀ ਤੇ ਹੋਰ | ਤਸਵੀਰ: ਮੁਨੀਸ਼ <br/> 22-01-2026
ਜਲੰਧਰ, 21 ਜਨਵਰੀ (ਸ਼ਿਵ)- ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਤੇ ਸਾਬਕਾ ਸੀ. ਪੀ. ਐੱਸ. ਕੇ. ਡੀ. ਭੰਡਾਰੀ ਨੇ ਭਾਜਪਾ ਆਗੂਆਂ ਦੇ ਇੱਕ ਵਫ਼ਦ ਨਾਲ ਉੱਤਰੀ ਹਲਕੇ ਵਿਚ ਰੁਕੇ ਹੋਏ ਵਿਕਾਸ ਕਾਰਜਾਂ ਬਾਰੇ ਚਰਚਾ ਕਰਨ ਲਈ ਮੇਅਰ ਵਨੀਤ ਧੀਰ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਨੇ ਮੇਅਰ ਨਾਲ ਉੱਤਰੀ ਹਲਕੇ ਵਿਚ ਟੁੱਟੀਆਂ ਸੜਕਾਂ, ਪਾਰਕਾਂ ਦੀ ਮਾੜੀ ਹਾਲਤ ਤੇ ਸੀਵਰੇਜ ਸਿਸਟਮ ਦੇ ਮਾੜੇ ਪ੍ਰਬੰਧਾਂ ਬਾਰੇ ਮੇਅਰ ਨਾਲ ਵਿਸਥਾਰ ਵਿਚ ਚਿੰਤਾਵਾਂ ਪ੍ਰਗਟਾਈਆਂ | ਉਨ੍ਹਾਂ ਕਿਹਾ ਕਿ ਸੜਕਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਲੋਕਾਂ ਨੂੰ ਉਨ੍ਹਾਂ 'ਤੇ ਚੱਲਣ ਵਿਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਵਾਹਨ ਅਕਸਰ ਵੱਡੇ ਹਾਦਸਿਆਂ ਤੋਂ ਬਚ ਜਾਂਦੇ ਹਨ | ਉਨ੍ਹਾਂ ਨੇ ਵਾਰਡ ਨੰਬਰ 82 'ਚ ਪਾਰਕ ਦੇ ਉਦਘਾਟਨੀ ਪੱਥਰ 'ਤੇ ਕੌਂਸਲਰ ਗੁਰਦੀਪ ਸਿੰਘ ਫ਼ੌਜੀ ਦਾ ਨਾਂਅ ਨਾ ਹੋਣ 'ਤੇ ਵੀ ਇਤਰਾਜ਼ ਜਤਾਇਆ ਜਿਸ ਨੂੰ ਕੌਂਸਲਰ ਨੇ ਖ਼ੁਦ ਮਨਜ਼ੂਰੀ ਦਿੱਤੀ ਸੀ | ਹਾਲਾਂਕਿ ਨਗਰ ਨਿਗਮ ਨੇ ਇਸ 'ਤੇ ਹਾਰੇ ਹੋਏ 'ਆਪ' ਉਮੀਦਵਾਰ ਦਾ ਨਾਂਅ ਲਿਖ ਦਿੱਤਾ ਸੀ, ਜੋ ਕਿ ਪੂਰੀ ਤਰ੍ਹਾਂ ਗ਼ਲਤ ਹੈ | ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨਾਲ ਗੱਲ ਕਰਨ 'ਤੇ ਉਨ੍ਹਾਂ ਐੱਸ.ਈ. ਧਵਨ ਨੂੰ ਪਹਿਲ ਦੇ ਆਧਾਰ 'ਤੇ ਨਵਾਂ ਪੱਥਰ ਲਗਾਉਣ ਦੇ ਨਿਰਦੇਸ਼ ਦਿੱਤੇ | ਕੇ.ਡੀ. ਭੰਡਾਰੀ ਨੇ ਕਿਹਾ ਕਿ ਮੇਅਰ ਨੇ ਉਨ੍ਹਾਂ ਨੂੰ ਉੱਤਰੀ ਹਲਕੇ 'ਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦਾ ਭਰੋਸਾ ਦਿੱਤਾ ਹੈ | ਇਸ ਮੌਕੇ ਕੌਂਸਲਰ ਦੇ ਪਤੀ ਭਗਵੰਤ ਪ੍ਰਭਾਕਰ, ਕੌਂਸਲਰ ਰਵੀ ਕੁਮਾਰ, ਕੌਂਸਲਰ ਗੁਰਦੀਪ ਸਿੰਘ ਫ਼ੌਜੀ, ਕੌਂਸਲਰ ਗੁਰਪ੍ਰੀਤ ਸਿੰਘ ਬਿੱਟੂ ਜੱਸਲ, ਰਮੇਸ਼ ਮਹਾਜਨ, ਮੋਹਨ ਸਿੰਘ ਧਾਮੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 10 ਸਾਲਾ ਮਾਸੂਮ ਨਾਲ ਦਰਿੰਦਗੀ, ਨਾਬਾਲਗ ਦੋਸ਼ੀ ਕਾਬੂ ਅਗਲੀ ਖ਼ਬਰ ਸਰਪੰਚ ਸੰਗੀਤਾ ਰਾਣੀ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕੱਢੀ ਜਾਗਰੂਕਤਾ ਰੈਲੀ <br/>
Ad Position 24