16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਬੁਲੰਦਪੁਰ ਗਰਾਊਾਡ 'ਚ ਹੈਰੋਇਨ ਪੀਂਦਾ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 22-01-2026
ਮਕਸੂਦਾਂ, 21 ਜਨਵਰੀ (ਸੌਰਵ ਮਹਿਤਾ) - ਜਲੰਧਰ ਪੁਲਿਸ ਵੱਲੋਂ ਨਸ਼ੇ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਬੁਲੰਦਪੁਰ ਰੋਡ ਨੇੜੇ ਗਰਾਊਾਡ ਵਿੱਚ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਹੈਰੋਇਨ ਦਾ ਨਸ਼ਾ ਕਰਦਿਆਂ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਥਾਣਾ ਅੱਠ ਦੇ ਮੁਖੀ ਨੇ ਦੱਸਿਆ ਕਿ ਏ.ਐੱਸ.ਆਈ. ਨਿਰਮਲ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬੁਲੰਦਪੁਰ ਰੋਡ ਦੀ ਗਰਾਊਾਡ ਵਿੱਚ ਕੁਝ ਨੌਜਵਾਨ ਅਕਸਰ ਨਸ਼ਾ ਕਰਦੇ ਹਨ | ਪੁਲਿਸ ਟੀਮ ਵੱਲੋਂ ਤੁਰੰਤ ਮੌਕੇ 'ਤੇ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਇੱਕ ਨੌਜਵਾਨ ਗਰਾਊਾਡ ਵਿੱਚ ਬੈਠ ਕੇ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ, ਜਿਸ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ | ਗਿ੍ਫ਼ਤਾਰ ਨÏਜਵਾਨ ਦੀ ਪਹਿਚਾਨ ਲਵਪ੍ਰੀਤ ਕੁਮਾਰ ਉਰਫ਼ ਭਾਲੂ ਪੁੱਤਰ ਧਰਮਪਾਲ ਵਾਸੀ ਬੁਲੰਦਪੁਰ ਵਜੋਂ ਹੋਈ ਹੈ | ਪੁਲਿਸ ਨੇ ਉਸ ਕੋਲੋਂ ਨਸ਼ਾ ਕਰਨ ਲਈ ਵਰਤਿਆ ਜਾਣ ਵਾਲਾ ਸਾਮਾਨ ਵੀ ਬਰਾਮਦ ਕੀਤਾ ਹੈ¢ ਪੁਲਿਸ ਮੁਤਾਬਕ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ

Ad Position 22
No active advertisement
ਪਿਛਲੀ ਖ਼ਬਰ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਬੈਂਕ ਦੇ ਗਾਹਕ ਸੇਵਾ ਕੇਂਦਰ ਤੋਂ ਲੁੱਟੇ 50 ਹਜ਼ਾਰ ਰੁਪਏ <br/> ਅਗਲੀ ਖ਼ਬਰ 'ਆਪ' ਵਲੋਂ ਮਨਰੇਗਾ 'ਚ ਤਬਦੀਲੀਆਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ <br/>
Ad Position 24