16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਸ਼ਹੀਦੀ ਸਮਾਗਮਾਂ ਦੇ ਪਹਿਲੇ ਦਿਨ ਸੰਧਿਆ ਫੇਰੀ ਕੱਢੀ <br/>

Ad Position 21
No active advertisement
ਸੰਧਿਆ ਫੇਰੀ ਦੌਰਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨੋਹਰ ਸਿੰਘ ਸਮੇਤ ਕਮੇਟੀ ਮੈਂਬਰ ਤੇ ਹਾਜ਼ਰ ਸੰਗਤਾਂ | ਤਸਵੀਰ. ਹਰਪ੍ਰੀਤ ਸਿੰਘ <br/> 22-01-2026
ਆਦਮਪੁਰ, 21 ਜਨਵਰੀ (ਹਰਪ੍ਰੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਮਾਗਮਾਂ ਦੇ ਪਹਿਲੇ ਦਿਨ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਸੰਧਿਆ ਫੇਰੀ ਕੱਢੀ ਗਈ ਜਿਸ ਵਿਚ ਸੰਤ ਬਾਬਾ ਜਨਕ ਸਿੰਘ, ਸੰਤ ਬਾਬਾ ਸਰਵਣ ਡੇਰਾ ਸੰਤਪੁਰਾ ਜੱਬੜ ਵੱਲੋਂ ਵੀ ਹਾਜ਼ਰੀ ਭਰੀ ਗਈ | ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਸੰਧਿਆ ਫੇਰੀ ਉਪਰੰਤ ਭਾਈ ਗੁਰਸਾਹਿਬ ਸਿੰਘ ਜਫ਼ਰਵਾਲ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਮਿਤੀ 22 ਜਨਵਰੀ ਦਿਨ ਵੀਰਵਾਰ ਸ਼ਾਮ ਨੂੰ ਸੰਧਿਆ ਫ਼ੇਰੀ ਦੀ ਸਮਾਪਤੀ ਬਾਅਦ ਭਾਈ ਮਨਜਿੰਦਰ ਸਿੰਘ ਹਰਰਾਏਪੁਰ ਵਾਲਿਆਂ ਦਾ ਜਥਾ ਹਾਜ਼ਰੀ ਲਗਵਾਇਗਾ | ਸਮਾਗਮ ਦੇ ਆਖਰੀ ਦਿਨ ਮਿਤੀ 23 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿਚ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ, ਕਥਾਵਾਚਕ ਭਾਈ ਗਗਨਦੀਪ ਸਿੰਘ ਗੰਗਾਨਗਰ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਢਾਡੀ ਜਥਾ ਭਾਈ ਗੁਰਮੀਤ ਸਿੰਘ ਐਸ.ਏ. ਵਲੋਂ ਹਾਜ਼ਰੀ ਭਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਸੰਧਿਆ ਫੇਰੀ ਦੌਰਾਨ ਜਰਨੈਲ ਸਿੰਘ, ਰਣਵੀਰ ਪਾਲ ਸਿੰਘ, ਹਰਦਿਆਲ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ, ਅਮਰਜੀਤ ਸਿੰਘ, ਨਰਿੰਦਰ ਸਿੰਘ ਨਿੰਦੀ, ਡਾ. ਰਣਧੀਰ ਸਿੰਘ ਰੰਧਾਵਾ, ਕਾਬਲ ਸਿੰਘ, ਮਾਸਟਰ ਸੁਰਜੀਤ ਸਿੰਘ, ਸਰਪੰਚ ਰਸ਼ਪਾਲ ਸਿੰਘ, ਲਖਵਿੰਦਰ ਸਿੰਘ, ਗੁਰਜੀਤ ਸਿੰਘ, ਕਾਬਲ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਉਤਸਵ ਸੰਬੰਧੀ ਉਲੀਕੇ ਜਾਣ ਵਾਲੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਕੀਤੇ ਜਾਣ ਪੁਖਤਾ ਇੰਤਜ਼ਾਮ- ਅ... ਅਗਲੀ ਖ਼ਬਰ ਰੁੜਕਾ ਕਲਾਂ ਦੀਆਂ ਖਿਡਾਰਨਾਂ ਕਰਿਸ਼ਮਾ ਤੇ ਜਾਨਵੀ ਦੀ 69ਵੀਆਂ ਰਾਸ਼ਟਰੀ ਸਕੂਲ ਫੁੱਟਬਾਲ ਖੇਡਾਂ ਲਈ ਚੋਣ
Ad Position 24