16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੈਂਗਸਟਰਾਂ ਤੇ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ- ਐੱਸ.ਐੱਸ.ਪੀ. ਵਿਰਕ <br/>

Ad Position 21
No active advertisement
ਸ਼ਾਹਕੋਟ ਵਿਖੇ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਂਕੀਆਂ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ 'ਆਪ੍ਰੇਸ਼ਨ ਪ੍ਰਹਾਰ' ਬਾਰੇ ਦਿਸ਼ਾ-ਨਿਰਦੇਸ਼ ਦਿੰਦੇ ਹੋਏ, ਨਾਲ ਡੀ.ਐੱਸ.ਪੀ. ਸੁਖਪਾਲ ਸਿੰਘ, ਐੱਸ.ਐਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਅਤੇ ਹਾਜ਼ਰ ਪੁਲਿਸ ਜਵਾਨ | ਤਸਵੀਰਾਂ- ਸੁਖਦੀਪ ਸਿੰਘ <br/> 22-01-2026
ਸ਼ਾਹਕੋਟ, 21 ਜਨਵਰੀ (ਸੁਖਦੀਪ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਗੈਂਗਸਟਰਵਾਦ ਨੂੰ ਖ਼ਤਮ ਕਰਨ ਲਈ ਚਲਾਏ 'ਅਪਰੇਸ਼ਨ ਪ੍ਰਹਾਰ' ਤਹਿਤ ਐੱਸ.ਐੱਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਵੱਲੋਂ ਅੱਜ ਸਵੇਰੇ ਡੀ.ਐੱਸ.ਪੀ. ਦਫ਼ਤਰ ਸ਼ਾਹਕੋਟ ਵਿਖੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਤੇ ਪੁਲਿਸ ਚੌਂਕੀਆਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਗੈਂਗਸਟਰਵਾਦ ਨੂੰ ਖ਼ਤਮ ਕਰਨ ਸੰਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ | ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ. ਸ਼ਾਹਕੋਟ ਸੁਖਪਾਲ ਸਿੰਘ, ਐੱਸ.ਐਚ.ਓ. ਸ਼ਾਹਕੋਟ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਵੀ ਮੌਜੂਦ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਵਿਰਕ ਨੇ ਕਿਹਾ ਕਿ 'ਅਪਰੇਸ਼ਨ ਪ੍ਰਹਾਰ' ਦੇ ਪਹਿਲੇ ਦਿਨ ਮੰਗਲਵਾਰ ਨੂੰ ਪੰਜਾਬ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਗੈਂਗਸਟਰਾਂ ਤੇ ਮਾੜੇ ਅਨਸਰਾਂ ਖਿਲਾਫ਼ ਸਖ਼ਤ ਐਕਸ਼ਨ ਲਿਆ ਗਿਆ ਜਿਸ ਤਹਿਤ ਸ਼ਾਹਕੋਟ ਦੇ ਪਿੰਡ ਸੋਹਲ ਜਗੀਰ ਨਜ਼ਦੀਕ 2 ਸ਼ੂਟਰਾਂ ਦਾ ਐਨਕਾਊਾਟਰ ਕਰ ਕੇ ਅਸਲ੍ਹੇ ਸਮੇਤ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਗਠਿਤ ਕੀਤੀਆਂ ਟੀਮਾਂ ਵੱਲੋਂ ਕੱਲ੍ਹ ਕਾਰਵਾਈ ਕਰਦਿਆਂ 67 ਮਾੜੇ ਅਨਸਰਾਂ ਨੂੰ ਕਾਬੂ ਕੀਤਾ ਗਿਆ ਜਿੰਨ੍ਹਾਂ ਵਿੱਚ 10 ਅਜਿਹੇ ਲੋਕ ਸਨ, ਜੋ ਗੈਂਗਸਟਰਾਂ ਨੂੰ ਪਨਾਹ ਦਿੰਦੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕੋਈ ਵੀ ਗੈਂਗਸਟਰ ਜਾਂ ਗੈਂਗਸਟਰ ਦੇ ਨਾਂਅ 'ਤੇ ਵਿਦੇਸ਼ਾਂ ਵਿੱਚੋਂ ਫੋਨ ਕਾਲ ਕਰਕੇ ਧਮਕੀਆਂ ਦੇਣ ਅਤੇ ਗੈਂਗਸਟਰਾਂ ਨੂੰ ਪਨਾਹ ਦੇਣ ਵਾਲਾ ਬਖਸ਼ਿਆ ਨਹੀਂ ਜਾਵੇਗਾ ਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਕੇ ਪੰਜਾਬ ਨੂੰ ਸੁਰੱਖਿਅਤ ਪੰਜਾਬ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਵੱਖ-ਵੱਖ ਟੀਮਾਂ ਫੀਲਡ ਵਿੱਚ ਆਪਣਾ ਕੰਮ ਕਰ ਰਹੀਆਂ ਹਨ ਅਤੇ ਉਹ ਖੁਦ ਇਸ ਅਪਰੇਸ਼ਨ ਨੂੰ ਲੀਡ ਕਰ ਰਹੇ ਹਨ | ਇਹ ਅਪਰੇਸ਼ਨ ਲਗਾਤਾਰ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 56 ਲੋਕਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜੋ ਵਿਦੇਸ਼ਾਂ ਵਿੱਚੋਂ ਆਪਣੇ-ਆਪ ਨੂੰ ਗੈਂਗਸਟਰ ਦੱਸ ਰਹੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿਹੜਾ ਵੀ ਅਜਿਹੇ ਕ੍ਰਾਈਮ ਵਿੱਚ ਹੈ, ਉਸ ਖਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ ਤੇ ਵਿਦੇਸ਼ਾਂ ਵਿੱਚ ਬੈਠੇ ਮਾੜੇ ਅਨਸਰਾਂ ਨੂੰ ਭਾਰਤ ਲਿਆਉਣ ਲਈ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ |
ਜ਼ਿਲ੍ਹਾ ਜਲੰਧਰ (ਦਿਹਾਤੀ) ਵਿੱਚ 95 ਫੀਸਦੀ ਤੋਂ ਵੱਧ ਨਸ਼ਾ ਖ਼ਤਮ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਸੰਬੰਧੀ ਕਾਰਵਾਈ ਬਾਰੇ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਵਿਰਕ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਕਾਰਵਾਈ ਚੱਲ ਰਹੀ ਹੈ ਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਹੋਰ ਵੀ ਮਾੜੇ ਕੰਮਾਂ ਨੂੰ ਅੰਜਾਮ ਦਿੰਦੇ ਹਨ | ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ 95 ਫੀਸਦੀ ਤੋਂ ਵੱਧ ਨਸ਼ਾ ਖ਼ਤਮ ਹੋ ਗਿਆ ਹੈ ਤੇ ਜੋ ਬਾਕੀ ਰਹਿ ਗਿਆ ਹੈ, ਉਸ ਨੂੰ ਵੀ ਜਲਦ ਖ਼ਤਮ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਹੁਣ ਤੱਕ 18 ਹੌਟਸਪੌਟ ਇਲਾਕਿਆਂ ਦੀ ਸ਼ਨਾਖ਼ਤ ਕਰਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਦੇ ਨਾਲ ਹੀ ਨਸ਼ਾ ਕਰਨ ਵਾਲਿਆਂ ਨੂੰ ਇਲਾਜ਼ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਨਸ਼ੇ ਦੀ ਸਪਲਾਈ ਕਰਨ ਵਾਲਿਆਂ ਨੂੰ ਕਾਬੂ ਕਰਨ ਵਿੱਚ ਪੰਜਾਬ ਪੁਲਿਸ ਨੂੰ ਬਹੁਤ ਵੱਡੀ ਸਫ਼ਲਤਾ ਹਾਸਲ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਨਕੋਦਰ ਇਲਾਕੇ ਦੀ ਦਿੱਖ ਬਦਲਣ ਲਈ 26.87 ਕਰੋੜ ਖਰਚੇ ਜਾਣਗੇ- ਬੀਬੀ ਇੰਦਰਜੀਤ ਕੌਰ ਮਾਨ <br/> ਅਗਲੀ ਖ਼ਬਰ ਪ੍ਰਕਾਸ਼ ਉਤਸਵ ਸੰਬੰਧੀ ਉਲੀਕੇ ਜਾਣ ਵਾਲੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਕੀਤੇ ਜਾਣ ਪੁਖਤਾ ਇੰਤਜ਼ਾਮ- ਅ...
Ad Position 24