16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ 'ਚ ਜਨਤਕ ਸੈਸ਼ਨ ਕਰਵਾਇਆ

Ad Position 21
No active advertisement
ਅਜੀਤ ਡੈਸਕ 22-01-2026
ਆਦਮਪੁਰ, 21 ਜਨਵਰੀ (ਹਰਪ੍ਰੀਤ ਸਿੰਘ)- ਸੰਤ ਬਾਬਾ ਮਲਕੀਤ ਸਿੰਘ ਅਤੇ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਬਾਬਾ ਜਨਕ ਸਿੰਘ ਤੇ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਤੇ ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਹੇਠ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ (ਆਈ.ਸੀ.ਸੀ) ਵੱਲੋਂ ਭੌਤਿਕ ਵਿਗਿਆਨ, ਜੀਵਨ ਵਿਗਿਆਨ ਤੇ ਐਲਾਇਡ ਹੈਲਥ ਸਾਇੰਸਿਜ਼ ਵਿਭਾਗ ਦੇ ਸਹਿਯੋਗ ਨਾਲ 'ਮਹਿਲਾਵਾਂ ਵਿਰੁੱਧ ਉਤਪੀੜਨ ਦੀ ਰੋਕਥਾਮ' ਵਿਸ਼ੇ 'ਤੇ ਇੱਕ ਜਨਤਕ ਸੈਸ਼ਨ ਕਰਵਾਇਆ ਗਿਆ | ਇਹ ਸੈਸ਼ਨ ਡਾ. ਮਿੱਠੂ ਮੈਤੀ ਜਾਨਾ ਚੇਅਰਪਰਸਨ (ਆਈ.ਸੀ.ਸੀ) ਅਤੇ ਡਾ. ਸ਼ਵੇਤਾ ਸਿੰਘ ਡੀਨ ਯੂ.ਐਸ.ਆਈ. ਦੀ ਅਗਵਾਈ ਹੇਠ ਸਫਲਤਾਪੂਰਵਕ ਹੋਇਆ | ਇਸ ਦੌਰਾਨ ਭੌਤਿਕ ਵਿਗਿਆਨ, ਜੀਵਨ ਵਿਗਿਆਨ ਤੇ ਐਲਾਇਡ ਹੈਲਥ ਸਾਇੰਸਿਜ਼ ਵਿਭਾਗਾਂ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਨੇ ਉਕਤ ਵਿਸ਼ੇ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਕਾਰਜ ਕ੍ਰਮ ਦੇ ਅੰਤ ਵਿਚ ਇੱਕ ਇੰਟਰਐਕਟਿਵ ਪ੍ਰਸ਼ਨ-ਉੱਤਰ ਸੈਸ਼ਨ ਵੀ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਡਾ. ਮਿੱਠੂ ਮੈਤੀ ਜਾਨਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਭਰਪੂਰ ਸਲਾਹਣਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਹਰਾਇਆ ਅਗਲੀ ਖ਼ਬਰ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਬੈਂਕ ਦੇ ਗਾਹਕ ਸੇਵਾ ਕੇਂਦਰ ਤੋਂ ਲੁੱਟੇ 50 ਹਜ਼ਾਰ ਰੁਪਏ <br/>
Ad Position 24