02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਗਮ ਦੀ ਰਿਹਰਸਲ ਦਾ ਲਿਆ ਜਾਇਜ਼ਾ <br/>

Ad Position 21
No active advertisement
ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਦੀ ਚੱਲ ਰਹੀ ਰਿਹਰਸਲ ਦੀਆਂ ਝਲਕੀਆਂ | ਤਸਵੀਰਾਂ ਜੀ.ਪੀ.ਸਿੰਘ <br/> 23-01-2026
ਜਲੰਧਰ, 22 ਜਨਵਰੀ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਵਿੱਚ ਭਾਗ ਲੈਣ ਵਾਲੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਦੀ ਭਾਵਨਾ 'ਤੇ ਅਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਨੂੰ ਗਹੁ ਨਾਲ ਵਾਚਿਆ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਊਰਜਾ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਨਾਲ ਆਪਣੀਆਂ ਪੇਸ਼ਕਾਰੀਆਂ ਦੇਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ | ਡਾ. ਅਗਰਵਾਲ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਪੰਜਾਬ ਦੇ ਮਾਈਨਜ਼ ਤੇ ਜਿਆਲੋਜੀ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ | ਜਦਕਿ ਵੱਖ-ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ | ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ | ਡਾ. ਅਗਰਵਾਲ ਨੇ ਦੱਸਿਆ ਕਿ ਸਮਾਗਮ ਦੌਰਾਨ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ | ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਸਰਬਉੱਤਮ ਸੱਭਿਆਚਾਰਕ ਪੇਸ਼ਕਾਰੀ ਅਤੇ ਸਰਬਉੱਤਮ ਝਾਕੀ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ | ਡਾ. ਅਗਰਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ, ਜਿਸ ਨੂੰ ਜਿਲ੍ਹਾ ਪ੍ਰਸ਼ਾਸਨ ਵੱਲੋਂ ਦੇਸ਼ ਭਗਤੀ ਦੀ ਭਾਵਨਾ, ਉੱਚ ਮਿਆਰਾਂ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਦੇ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ | ਡਿਪਟੀ ਕਮਿਸ਼ਨਰ ਨੇ ਜਲੰਧਰ ਵਾਸੀਆਂ ਨੂੰ ਗਣਤੰਤਰ ਦਿਵਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਵੀ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ 'ਚ ਦੁਕਾਨਦਾਰਾਂ ਦੇ ਕਰਿੰਦੇ ਸ਼ਰੇਆਮ ਰੋਕਦੇ ਨੇ ਔਰਤਾਂ ਦਾ ਰਾਹ ਅਗਲੀ ਖ਼ਬਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਵੇ ਪੁਲਿਸ- ਰਿੰਕੂ
Ad Position 24