02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਅੰਬੇਡਕਰ ਸੈਨਾ ਵਲੋਂ ਲਗਾਇਆ ਗਿਆ ਅੱਖਾਂ ਦਾ ਮੁਫ਼ਤ ਜਾਂਚ, ਆਪ੍ਰੇਸ਼ਨ ਤੇ ਖ਼ੂਨਦਾਨ ਕੈਂਪ <br/>

Ad Position 21
No active advertisement
ਕੈਂਪ ਦੌਰਾਨ ਸੰਤ ਨਿਰੰਜਨ ਦਾਸ ਡੇਰਾ ਸੱਚਖੰਡ ਬੱਲਾਂ ਅਤੇ (ਸੱਜੇ) ਡਿਪਟੀ ਕਮਿਸ਼ਨਰ ਹਿਮਾਂਸ਼ੂ ਅੱਗਰਵਾਲ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਬਲਵਿੰਦਰ ਬੁੱਗਾ, ਕੁਲਵਿੰਦਰ ਸੋਨੀ, ਬਾਬਾ ਸੁਖਦੇਵ ਸੁੱਖੀ, ਰਾਜ ਕੁਮਾਰ ਰਾਜੂ ਤੇ ਹੋਰ | ਤਸਵੀਰ ਮੁਨੀਸ਼ <br/> 23-01-2026
ਜਲੰਧਰ, 22 ਜਨਵਰੀ (ਐੱਮ.ਐੱਸ. ਲੋਹੀਆ)-ਅੰਬੇਡਕਰ ਸੈਨਾ ਪੰਜਾਬ ਵਲੋਂ ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ, ਅਪ੍ਰੇਸ਼ਨ ਤੇ ਖ਼ੂਨਦਾਨ ਕੈਂਪ ਡਾ. ਬੀ. ਆਰ. ਅੰਬੇਡਕਰ ਭਵਨ ਜ਼ਿਲ੍ਹਾ ਭਲਾਈ ਦਫ਼ਤਰ, ਲਾਡੋਵਾਲੀ ਰੋਡ ਜਲੰਧਰ ਵਿਖੇ ਲਗਾਇਆ ਗਿਆ | ਇਸ ਮੌਕੇ ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਅੰਗਹੀਣਾ ਨੂੰ ਵੀਲ੍ਹ ਚੇਅਰਾਂ ਵੀ ਵੰਡੀਆਂ ਗਈਆਂ | ਇਸ ਕੈਂਪ ਦੌਰਾਨ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਖੂਨਦਾਨ ਕੀਤਾ | ਕੈਂਪ ਦੌਰਾਨ 200 ਦੇ ਕਰੀਬ ਅੱਖਾਂ ਦੀ ਜਾਂਚ ਕੀਤੀ ਗਈ, ਜਿਸ 'ਚੋਂ 40 ਦੇ ਕਰੀਬ ਅੱਖਾਂ ਦੇ ਆਪ੍ਰੇਸ਼ਨ ਕੀਤੇ ਜਾਣਗੇ | ਸੰਸਥਾ ਦੇ ਪ੍ਰਧਾਨ ਬਲਵਿੰਦਰ ਬੁੱਗਾ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਦਾ ਉਦਘਾਟਨ ਡੇਰਾ ਸੱਚਖੰਡ ਬਲਾਂ ਦੇ ਸੰਤ ਨਿਰੰਜਨ ਦਾਸ ਵਲੋਂ ਕੀਤਾ ਗਿਆ, ਜਿਸ ਦੌਰਾਨ ਸੰਤ ਨਿਰਮਲ ਦਾਸ (ਬਾਬੇ ਜੋੜੇ) ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਏ. ਡੀ. ਸੀ. ਅਰਬਨ ਜਸਵੀਰ ਸਿੰਘ, ਪਵਨ ਕੁਮਾਰ ਟੀਨੂੰ (ਹਲਕਾ ਇੰਚਾਰਜ ਆਦਮਪੁਰ), ਰਾਜ ਕੁਮਾਰ ਰਾਜੂ (ਪ੍ਰਧਾਨ, ਜਲੰਧਰ), ਐੱਸ. ਐੱਸ. ਪੀ. ਜ਼ਿਲ੍ਹਾ ਦਿਹਾਤੀ ਹਰਵਿੰਦਰ ਸਿੰਘ ਵਿਰਕ, ਜੱਸੀ ਤੱਲ੍ਹਣ (ਪ੍ਰਧਾਨ, ਗੁਰੂ ਰਵਿਦਾਸ ਟਾਈਗਰ ਫੋਰਸ) ਅਤੇ ਜ਼ਿਲ੍ਹਾ ਭਲਾਈ ਅਫ਼ਸਰ ਰਣਵੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਬੁਲਾਰਿਆਂ ਨੇ ਅੰਬੇਡਕਰ ਸੈਨਾ ਪੰਜਾਬ ਜਲੰਧਰ ਵਲੋਂ ਕੀਤਾ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹੋ ਜਿਹੇ ਕੈਂਪ ਲੱਗਣੇ ਜ਼ਰੂਰੀ ਹਨ, ਤਾਂ ਜੋ ਲੋੜਵੰਦਾਂ ਦੀ ਸਹਾਇਤਾ ਹੋ ਸਕੇ | ਇਸ ਮੌਕੇ ਸੁਰਿੰਦਰ ਢੰਡਾ (ਪ੍ਰਧਾਨ, ਪੰਜਾਬ), ਬਾਬਾ ਸੁਖਦੇਵ ਸੁੱਖੀ ਬਲਾਂ, ਭਜਨ ਲਾਲ ਚੋਪੜਾ, ਨੰਬਰਦਾਰ ਬਲਵਿੰਦਰ ਬੰਗਾ, ਕੌਂਸਲਰ ਲਵ ਰੋਬਿਨ, ਨੰਬਰਦਾਰ ਸੁਰੇਸ਼ ਕਲੇਰ, ਵਿਸ਼ਾਲ ਰੇਰੂ, ਕੁਲਵਿੰਦਰ ਬੈਂਸ, ਦੀਪਕ ਰਸੂਲਪੁਰੀ, ਸੰਦੀਪ ਸੁੱਚੀ ਪਿੰਡ, ਵਿਜੇ ਨੰਗਲ ਸਰਪੰਚ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੱਥ ਯਾਤਰਾ ਦੌਰਾਨ ਰਾਮਮਈ ਹੋਇਆ ਸ਼ਹਿਰ, ਭਗਵਾਨ ਸ੍ਰੀ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਦਿਵਸ ਨੂੰ ਲੈ ਕੇ ਕੱਢੀ ਰੱਥ ਯਾਤਰਾ... ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਲੋਂ ਅੰਤਰਰਾਸ਼ਟਰੀ ਕਾਨਫ਼ਰੰਸ ਲਈ ਹਰ ਸੰਭਵ ਮਦਦ ਦਾ ਭਰੋਸਾ <br/>
Ad Position 24