17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਕਾਰੋਬਾਰੀ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਮੌਤ ਭਾਜਪਾ ਕੌਂਸਲਰ ਮਨਜੀਤ ਸਿੰਘ ਟੀਟੂ ਦਾ ਰਿਸ਼ਤੇਦਾਰ ਸੀ ਮਿ੍ਤਕ ਨੌਜਵਾਨ

Ad Position 21
No active advertisement
ਅਜੀਤ ਡੈਸਕ 29-01-2026
ਜਲੰਧਰ, 28 ਜਨਵਰੀ (ਐੱਮ. ਐੱਸ. ਲੋਹੀਆ) - ਭਾਜਪਾ ਕੌਂਸਲਰ ਮਨਜੀਤ ਸਿੰਘ ਟੀਟੂ ਦੇ ਰਿਸ਼ਤੇਦਾਰ ਨੌਜਵਾਨ ਨੇ ਕਾਰੋਬਾਰੀ ਪ੍ਰੇਸ਼ਾਨੀ ਦੇ ਚਲਦਿਆਂ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਛਾਣ ਤਰੁਣਜੋਤ ਸਿੰਘ ਉਰਫ਼ ਵੰਸ਼ (21) ਪੁੱਤਰ ਅਮਨਦੀਪ ਸਿੰਘ ਵਾਸੀ ਉਜਾਲਾ ਨਗਰ ਜਲੰਧਰ ਵਜੋਂ ਦੱਸੀ ਗਈ ਹੈ | ਮਨਜੀਤ ਸਿੰਘ ਟੀਟੂ ਨੇ ਜਾਣਕਾਰੀ ਦਿੱਤੀ ਕਿ ਉਸ ਦੇ ਭਾਣਜੇ ਦਾ ਲੜਕਾ ਤਰੁਣਜੋਤ ਸਿੰਘ ਇਕ ਹੋਣਹਾਰ ਨੌਜਵਾਨ ਸੀ ਜਿਸ ਦਾ ਸੁਪਨਾ ਸੀ ਕਿ ਉਹ ਪੜ੍ਹਾਈ ਕਰਕੇ ਵਕੀਲ ਬਣੇਗਾ | ਫਿਲਹਾਲ ਉਹ ਬੂਟਾਂ ਦਾ ਕਾਰੋਬਾਰ ਕਰ ਰਿਹਾ ਸੀ, ਜੋ ਆਗਰਾ ਤੋਂ ਬੂਟ ਲਿਆ ਕੇ ਪੰਜਾਬ 'ਚ ਸਪਲਾਈ ਕਰਦਾ ਸੀ | ਟੀਟੂ ਨੇ ਦੱਸਿਆ ਕਿ ਤਰੁਣਜੋਤ ਸਿੰਘ ਕੁਝ ਦਿਨਾਂ ਤੋਂ ਕਾਰੋਬਾਰੀ ਪ੍ਰੇਸ਼ਾਨੀ ਨਾਲ ਜੁਝ ਰਿਹਾ ਸੀ, ਜੋ ਕੁਝ ਦਿਨ ਪਹਿਲਾਂ ਅਚਾਨਕ ਘਰ ਤੋਂ ਗਾਇਬ ਹੋ ਗਿਆ ਜਿਸ ਨੂੰ ਅੱਜ ਸਵੇਰੇ ਉਸ ਦਾ ਪਿਤਾ ਬੰਗਲੋਰ ਤੋਂ ਲੈ ਕੇ ਆਇਆ ਸੀ | ਘਰ ਪਹੁੰਚ ਕੇ ਉਸ ਨੇ ਆਪਣੀ ਮਾਂ ਨੂੰ ਪ੍ਰੇਸ਼ਾਨੀ ਬਾਰੇ ਦੱਸਿਆ ਤਾਂ ਮਾਂ ਨੇ ਉਸ ਨੂੰ ਹੌਂਸਲਾ ਦਿੱਤਾ | ਮਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਸਵੇਰੇ ਕਰੀਬ 11.30 ਵਜੇ ਉਹ ਕਪੜੇ ਬਦਲਣ ਦਾ ਆਖ ਆਪਣੇ ਕਮਰੇ 'ਚ ਚਲਾ ਗਿਆ ਜਿੱਥੇ ਉਸ ਨੇ ਖੁਦ ਨੂੰ ਗੋਲੀ ਮਾਰ ਲਈ, ਗੋਲੀ ਉਸ ਦੇ ਸਿਰ 'ਚ ਲੱਗੀ | ਗੰਭੀਰ ਜ਼ਖ਼ਮੀ ਤਰੁਣਜੋਤ ਸਿੰਘ ਨੂੰ ਪਰਿਵਾਰਕ ਮੈਂਬਰ ਤੁਰੰਤ ਹਸਪਤਾਲ ਲੈ ਗਏ ਜਿੱਥੇ ਇਲਾਜ ਦੇ ਦੌਰਾਨ ਦੁਪਹਿਰ ਕਰੀਬ 3 ਵਜੇ ਉਸ ਦੀ ਮੌਤ ਹੋ ਗਈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਡਵੀਜ਼ਨ ਨੰਬਰ 5 ਦੇ ਮੁਖੀ ਯਾਦਵਿੰਦਰ ਰਾਣਾ ਨੇ ਜਾਣਕਾਰੀ ਦਿੱਤੀ ਕਿ ਮਿ੍ਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਤੇ ਇਸ ਸਬੰਧੀ ਮਿ੍ਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਗੋਲੀਆਂ ਚਲਾਈਆਂ, ਇਕ ਵਿਅਕਤੀ ਜ਼ਖ਼ਮੀ <br/> ਅਗਲੀ ਖ਼ਬਰ ਨਾਜਾਇਜ਼ ਦੁਕਾਨਾਂ ਨੂੰ ਲੈ ਕੇ ਨਿਗਮ ਵਲੋਂ ਨੋਟਿਸ ਜਾਰੀ <br/>
Ad Position 24