17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਚੋਰੀਸ਼ੁਦਾ ਮੋਟਰਸਾਈਕਲਾਂ ਦੇ ਮਾਮਲੇ 'ਚ ਦੋ ਦੋਸ਼ੀ ਕਾਬੂ, ਤਿੰਨ ਵਾਹਨ ਬਰਾਮਦ <br/>

Ad Position 21
No active advertisement
ਅਜੀਤ ਡੈਸਕ 29-01-2026
ਮਕਸੂਦਾਂ, 28 ਜਨਵਰੀ (ਸੌਰਵ ਮਹਿਤਾ) - ਧਨਪ੍ਰੀਤ ਕੌਰ ਆਈ.ਪੀ.ਐਸ. ਕਮਿਸ਼ਨਰ ਪੁਲਿਸ ਜਲੰਧਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਮਿਸ਼ਨਰੇਟ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਚੋਰੀਸ਼ੁਦਾ ਮੋਟਰਸਾਈਕਲਾਂ ਦੇ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਕਾਬੂ ਕਰ ਕੇ ਤਿੰਨ ਚੋਰੀਸ਼ੁਦਾ ਵਾਹਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਮੁਤਾਬਿਕ ਆਕਰਸ਼ੀ ਜੈਨ ਆਈ.ਪੀ.ਐਸ. ਏ.ਡੀ.ਸੀ.ਪੀ. ਸਿਟੀ, ਅਸ਼ੋਕ ਮੀਨਾ ਏ.ਸੀ.ਪੀ. ਨਾਰਥ ਜਲੰਧਰ ਤੇ ਇੰਸਪੈਕਟਰ ਸਾਹਿਲ ਚੌਧਰੀ ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ 8 ਦੀ ਨਿਗਰਾਨੀ ਹੇਠ ਏ.ਐਸ.ਆਈ. ਰਾਕੇਸ਼ ਵੱਲੋਂ ਮੁਕੱਦਮਾ ਦਰਜ ਕਰ ਕੇ ਦੋਸ਼ੀ ਤੁਸ਼ਾਰ ਪੁੱਤਰ ਨਰੇਸ਼ ਵਾਸੀ ਹਰਗੋਬਿੰਦ ਨਗਰ ਜਲੰਧਰ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਪਾਸੋਂ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਬਰਾਮਦ ਹੋਇਆ ਸੀ | ਦੌਰਾਨੇ ਪੁੱਛਗਿੱਛ ਦੋਸ਼ੀ ਤੁਸ਼ਾਰ ਨੇ ਖ਼ੁਲਾਸਾ ਕੀਤਾ ਕਿ ਉਸ ਨੇ ਇਹ ਮੋਟਰਸਾਈਕਲ ਸੋਰਵ ਸ਼ਰਮਾ ਉਰਫ਼ ਬਿੱਲਾ ਪਾਸੋਂ 4 ਹਜ਼ਾਰ ਰੁਪਏ ਵਿਚ ਖਰੀਦੀ ਸੀ | ਇਸ ਖ਼ੁਲਾਸੇ 'ਤੇ ਪੁਲਿਸ ਵੱਲੋਂ ਸੋਰਵ ਸ਼ਰਮਾ ਉਰਫ਼ ਬਿੱਲਾ ਪੁੱਤਰ ਨਰਿੰਦਰ ਕੁਮਾਰ ਵਾਸੀ ਰੇਰੂ ਪਿੰਡ ਨੂੰ ਮਿਤੀ 25.01.2026 ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕੀਤਾ ਗਿਆ | ਪੁੱਛਗਿੱਛ ਦੌਰਾਨ ਦੋਸ਼ੀ ਸੋਰਵ ਸ਼ਰਮਾ ਨੇ ਮੰਨਿਆ ਕਿ ਉਸ ਨੇ ਜਲੰਧਰ ਦੇ ਵੱਖ-ਵੱਖ ਇਲਾਕਿਆਂ ਜਿਵੇਂ ਫੋਕਲ ਪੁਆਇੰਟ ਸਬਜ਼ੀ ਮੰਡੀ, ਰਾਮਾ ਮੰਡੀ ਤੇ 66 ਫੁੱਟ ਰੋਡ ਤੋਂ ਮੋਟਰਸਾਈਕਲਾਂ ਚੋਰੀ ਕੀਤੀਆਂ ਸਨ ਤੇ ਉਨ੍ਹਾਂ ਨੂੰ ਬੁਲੰਦਪੁਰ ਰੋਡ ਨੇੜੇ ਝਾੜੀਆਂ ਵਿਚ ਲੁਕਾ ਕੇ ਰੱਖਿਆ ਹੋਇਆ ਸੀ | ਦੋਸ਼ੀ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਦੋ ਹੋਰ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ | ਦੋਸ਼ੀ ਸੋਰਵ ਸ਼ਰਮਾ ਨੂੰ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਉਸ ਨੰੂ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ¢ ਪੁਲਿਸ ਅਨੁਸਾਰ ਸੋਰਵ ਸ਼ਰਮਾ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮੁਕੱਦਮੇ ਦਰਜ ਹਨ ਜਦਕਿ ਤੁਸ਼ਾਰ ਖ਼ਿਲਾਫ਼ ਕੋਈ ਪੁਰਾਣਾ ਰਿਕਾਰਡ ਨਹੀਂ ਮਿਲਿਆ | ਪੁਲਿਸ ਵੱਲੋਂ ਮਾਮਲੇ ਸੰਬੰਧੀ ਹੋਰ ਪੁੱਛਗਿੱਛ ਜਾਰੀ ਹੈ ਉੱਥੇ ਸੂਤਰਾਂ ਦੀ ਮੰਨੀਏ ਤਾਂ ਦੋਸ਼ੀ ਦੇ ਨਾਲ ਦਾ ਇੱਕ ਹੋਰ ਸਾਥੀ ਐਚ ਨਾਮ ਦਾ ਜੋ ਰੇਰੂ ਪਿੰਡ ਦਾ ਹੀ ਰਹਿਣ ਵਾਲਾ ਹੈ ਜਿਸ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਜੋ ਪੁਲਿਸ ਦੀ ਪਹੁੰਚ ਤੋਂ ਦੂਰ ਚੱਲ ਰਿਹਾ ਹੈ ਤਾਂ ਜੇਕਰ ਪੁਲਿਸ ਉਸ ਨੂੰ ਗਿ੍ਫ਼ਤਾਰ ਕਰਨ ਵਿਚ ਸਫਲ ਹੁੰਦੀ ਹੈ ਤਾਂ ਉਸ ਨਾਲ ਕਈ ਹੋਰ ਖ਼ੁਲਾਸੇ ਹੋ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸਵਰਨਕਾਰ ਸੰਘ ਵਲੋਂ ਗਣਤੰਤਰ ਦਿਵਸ ਮੌਕੇ ਸਮਾਰੋਹ <br/> ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਗੋਲੀਆਂ ਚਲਾਈਆਂ, ਇਕ ਵਿਅਕਤੀ ਜ਼ਖ਼ਮੀ <br/>
Ad Position 24